ਕੁੰਵਰ ਵਿਜੈ ਪ੍ਰਤਾਪ ਸਿੰਘ ਹੋ ਸਕਦੇ ਨੇ ਆਮ ਆਦਮੀ ਪਾਰਟੀ ‘ਚ ਸ਼ਾਮਲ
ਆਮ ਆਦਮੀ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ ਕੱਲ੍ਹ ਸ੍ਰੀ ਅੰਮ੍ਰਿਤਸਰ ਸਾਹਿਬ ਪਹੁੰਚ ਰਹੇ ਹਨ। ਦੱਸ ਦੇਈਏ ਕਿ ਟਵੀਟ ਦੇ ਜ਼ਰੀਏ ਅਰਵਿੰਦ ਕੇਜਰੀਵਾਲ ਵੱਲੋਂ ਇਹ ਜਾਣਕਾਰੀ ਸਾਂਝੀ ਕੀਤੀ ਗਈ । ਅਰਵਿੰਦ ਕੇਜਰੀਵਾਲ ਕੱਲ੍ਹ11 ਵਜੇ ਅੰਮ੍ਰਿਤਸਰ ਪਹੁੰਚ ਸਕਦੇ ਹਨ । ਇਸ ਦੇ ਨਾਲ ਇਹ ਵੀ ਕਿਆਸ ਆਈਆ ਲਗਾਈਆਂ ਜਾ ਰਹੀਆਂ ਹਨ ਕਿ ਬੇਅਦਬੀ ਮਾਮਲੇ ਦੀ ਜਾਂਚ ਕਰਨ ਵਾਲੇ ਐੱਸਆਈਟੀ ਦੇ ਮੁਖੀ ਰਹਿ ਚੁੱਕੇ ਸਾਬਕਾ ਆਈ ਜੀ ਕੁੰਵਰ ਵਿਜੇ ਪ੍ਰਤਾਪ ਸਿੰਘ ਆਮ ਆਦਮੀ ਪਾਰਟੀ ਦੇ ਵਿਚ ਸ਼ਾਮਿਲ ਹੋ ਸਕਦੇ ਹਨ ।
ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਸੋਮਵਾਰ ਨੂੰ ਕੁੰਵਰ ਵਿਜੇ ਪ੍ਰਤਾਪ ਸਿੰਘ ਆਮ ਆਦਮੀ ਪਾਰਟੀ ਦਾ ਹਿੱਸਾ ਬਣ ਸਕਦੇ ਹਨ । ਇਸ ਦੀ ਅਜੇ ਤੱਕ ਕੋਈ ਅਧਿਕਾਰਿਕ ਪੁਸ਼ਟੀ ਨਹੀਂ ਹੋਈ ਪਰ ਵੱਡੇ ਪੱਧਰ ਤੇ ਇਹ ਕਿਆਸ ਲਗਾਏ ਜਾ ਰਹੇ ਹਨ ਕਿ ਕੁੰਵਰ ਵਿਜੈ ਪ੍ਰਤਾਪ ਸਿੰਘ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣਗੇ।
ਇਸ ਦੇ ਨਾਲ ਹੀ ਅਰਵਿੰਦ ਕੇਜਰੀਵਾਲ ਨੇ ਆਪਣੇ ਟਵੀਟ ਵਿਚ ਲਿਖਿਆ ਕਿ “ਪੰਜਾਬ ਬਦਲਾਓ ਚਾਹੁੰਦਾ ਹੈ ਅਤੇ ਲੋਕਾਂ ਨੂੰ ਸਿਰਫ਼ ਆਮ ਆਦਮੀ ਪਾਰਟੀ ਤੋਂ ਹੀ ਉਮੀਦਾਂ ਹਨ।
ਦੇਖਣਾ ਹੋਵੇਗਾ ਕਿ ਕੱਲ੍ਹ ਅੰਮ੍ਰਿਤਸਰ ਪਹੁੰਚੇ ਅਰਵਿੰਦ ਕੇਜਰੀਵਾਲ ਆਪਣੀ ਪਾਰਟੀ ਵਿੱਚ ਕੁੰਵਰ ਵਿਜੇ ਪ੍ਰਤਾਪ ਨੂੰ ਸ਼ਾਮਿਲ ਕਰਦੇ ਹਨ ਜਾਂ ਨਹੀਂ । ਜੇਕਰ ਕੁੰਵਰ ਵਿਜੇ ਪ੍ਰਤਾਪ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੁੰਦੇ ਨੇ ਤਾਂ ਇਸ ਦੇ ਨਾਲ ਪੰਜਾਬ ਦੀ ਰਾਜਨੀਤੀ ਵਿਚ ਵੱਡਾ ਉਥਲ ਪੁਥਲ ਹੋ ਸਕਦਾ ਹੈ ।
ਜ਼ਿਕਰਯੋਗ ਹੈ ਕੇ ਅਕਾਲੀ ਦਲ ਵੱਲੋਂ ਪਹਿਲਾਂ ਤੋਂ ਹੀ ਕੁੰਵਰ ਵਿਜੈ ਪ੍ਰਤਾਪ ਸਿੰਘ ਦਾ ਖੁੱਲ੍ਹੇ ਤੌਰ ਤੇ ਵਿਰੋਧ ਕੀਤਾ ਜਾ ਚੁੱਕਾ ਹੈ ਅਤੇ ਕੁੰਵਰ ਵਿਜੈ ਪ੍ਰਤਾਪ ਸਿੰਘ ਵੱਲੋਂ ਵੀ ਬਾਦਲ ਪਾਰ ਤੇ ਵੱਡੇ ਆਰੋਪ ਲਗਾਏ ਗਏ ਹਨ