ਅਮਰੀਕਾ ਦੇ 46 ਵੇਂ ਰਾਸ਼ਟਰਪਤੀ ਚੁਣੇ ਗਏ ਡੈਮੋਕ੍ਰੇਟਿਕ ਪਾਰਟੀ ਦੇ ਜੋਸੇਫ਼ ਆਰ ਬਿਡੇਨ ਅਤੇ ਉਪ ਰਾਸ਼ਟਰਪਤੀ ਭਾਰਤੀ ਮੂਲ ਦੀ ਕਮਲਾ ਹੈਰਿਸ ਨੇ ਚੋਣ ਨਤੀਜਿਆਂ ਤੋਂ ਬਾਅਦ ਦੇਸ਼ ਵਾਸੀਆਂ ਨੂੰ ਸੰਬੋਧਨ ਕੀਤਾ । ਬਿਡੇਨ ਨੇ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਉਹ ਰਾਸ਼ਟਰਪਤੀ ਬਣੇਗਾ ਜੋ ਵੰਡੇ ਗਾ ਨਹੀਂ ਸਗੋਂ ਲੋਕਾਂ ਨੂੰ ਇੱਕਜੁਟ ਕਰੇਗਾ ਇਸ ਨਾਲ ਹੀ ਤੁਹਾਨੂੰ ਦੱਸ ਦਈਏ ਕਿ ਭਾਰਤੀ ਮੂਲ ਦੀ ਕਮਲਾ ਹੈਰਿਸ ਨੇ ਵੀ ਇਤਿਹਾਸ ਰਚ ਦਿੱਤਾ ਹੈ ਦੇਸ਼ਾਂ ਵਿਦੇਸ਼ਾਂ ਦੇ ਵਿਚ ਉਨ੍ਹਾਂ ਨੂੰ ਵਧਾਈਆਂ ਮਿਲ ਰਹੀਆਂ ਹਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਾਂਗਰਸ ਤੇ ਸੋਨੀਆ ਗਾਂਧੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵੀ ਟਵੀਟ ਕਰਕੇ ਉਨ੍ਹਾਂ ਨੂੰ ਵਧਾਈ ਦਿੱਤੀ ਹੈ ਅਤੇ ਖੁਸ਼ੀ ਜ਼ਾਹਰ ਕੀਤੀ ਹੈ ਕਿ ਭਾਰਤੀ ਮੂਲ ਦੀ ਮਹਿਲਾ ਨੇ ਅਮਰੀਕਾ ਦੇ ਵਿੱਚ ਇਤਿਹਾਸ ਰਚਿਆ ਕਮਲਾ ਹੈਰਿਸ ਵੱਲੋਂ ਸਭ ਦਾ ਧੰਨਵਾਦ ਕੀਤਾ ਗਿਆ ਹੈ ਅਤੇ ਕਿਹਾ ਗਿਆ ਹੈ ਕਿ ਸਾਡੇ ਕੋਲ ਬਿਹਤਰ ਭਵਿੱਖ ਬਣਾਉਣ ਦੀ ਸ਼ਕਤੀ ਹੈ ਤੁਹਾਡੇ ਸਾਰੇ ਲੋਕਾਂ ਦਾ ਧੰਨਵਾਦ। ਦੱਸ ਦੇਈਏ ਕਿ ਜੋਅ ਬਾਇਡੇਨ ਅਤੇ ਕਮਲਾ ਹੈਰਿਸ ਵੀਹ ਜਨਵਰੀ ਨੂੰ ਸਹੁੰ ਚੁੱਕਣਗੇ।