ਡਾ. ਨਵਜੋਤ ਕੌਰ ਨੇ ਸਰਕਾਰੀ ਨੌਕਰੀ ਦੀ ਵਾਪਸੀ ਦੀ ਕੀਤੀ ਮੰਗ
ਕਰੋਨਾ ਕਾਲ ਦੇ ਮੱਦੇਨਜ਼ਰ ਜਿੱਥੇ ਵੱਖ-ਵੱਖ ਲੋਕ ਆਪਣੀਆਂ ਸੇਵਾਵਾਂ ਨਿਭਾਅ ਰਹੇ ਹਨ । ਮੈਡੀਕਲ ਵਿਭਾਗ ਵਿੱਚ ਡਾਕਟਰਾਂ ਨਰਸਾਂ ਦੇ ਵੱਲੋਂ ਕਰੋਨਾ ਮਰੀਜ਼ਾ ਅਤੇ ਪੀਡ਼ਤਾ ਨੂੰ ਠੀਕ ਕਰਨ ਦੇ ਲਈ ਅਤੇ ਇਸ ਮਹਾਂਮਾਰੀ ਨਾਲ ਲੜਨ ਦੇ ਲਈ ਆਪਣੀਆਂ ਸੇਵਾਵਾਂ ਨਿਭਾਈਆਂ ਜਾ ਰਹੀਆਂ ਹਨ। ਤਾਂ ਉਥੇ ਹੀ ਹੁਣ ਡਾ. ਨਵਜੋਤ ਕੌਰ ਸਿੱਧੂ ਦੇ ਵਲੋਂ ਵੀ ਸਰਕਾਰ ਨੂੰ ਇੱਕ ਚਿੱਠੀ ਲਿਖੀ ਗਈ ਹੈ ਜਿੱਥੇ ਉਨ੍ਹਾਂ ਨੇ ਆਪਣੀ ਸਰਕਾਰੀ ਨੌਕਰੀ ਦੀ ਵਾਪਸੀ ਦੀ ਮੰਗ ਕੀਤੀ ਹੈ ਅਤੇ ਨਾਲ ਹੀ ਉਚਿਤ ਰੁਤਬੇ ਦੀ ਵੀ ਮੰਗ ਕੀਤੀ ਹੈ ।

ਨਵਜੋਤ ਸਿੰਘ ਸਿੱਧੂ ਦੀ ਪਤਨੀ ਡਾ. ਨਵਜੋਤ ਕੌਰ ਸਿੱਧੂ ਮੁੜ ਤੋਂ ਆਪਣੇ ਮੈਡੀਕਲ ਪੇਸ਼ੇ ਵਿੱਚ ਵਾਪਸ ਆਉਣ ਲਈ ਤਿਆਰ ਹਨ। ਨਵਜੋਤ ਕੌਰ ਸਿੱਧੂ ਨੇ ਅੱਜ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਇਹ ਗੱਲ ਸਾਂਝੀ ਕੀਤੀ। ਉਨ੍ਹਾਂ ਲਿਖਿਆ ਕਿ ਉਹ ਮੁੜ ਤੋਂ ਡਾਕਟਰੀ ਸੇਵਾ ਨਿਭਾਉਣ ਲਈ ਤਿਆਰ ਹਨ, ਉਨ੍ਹਾਂ ਨੇ ਇਸ ਲਈ ਅਪਲਾਈ ਵੀ ਕਰ ਦਿੱਤਾ ਹੈ। ਉਨ੍ਹਾਂ ਲਿਖਿਆ ਕਿ ਮੈਂ ਮੈਡੀਕਲ ਸੇਵਾ ਵਿੱਚ ਦੁਬਾਰਾ ਆਉਣ ਲਈ ਆਪਣੀ ਅਰਜ਼ੀ ਦਿੱਤੀ ਹੈ।

Please follow and like us:

Similar Posts