ਨਸ਼ੇ ਦੇ ਸੌਦਾਗਰਾਂ ਤੇ ਪੁਲਿਸ ਨੇ ਕੱਸਿਆ ਸ਼ਿਕੰਜਾ 35 ਲੱਖ ਰੁਪਏ ਦੀ ਡਰੱਗ ਮਨੀ ਤੇ ਹਥਿਆਰ ਕੀਤੇ ਬਰਾਮਦ

ਬਟਾਲਾ :ਬਟਾਲਾ ਦੇ SSP ਰਛਪਾਲ ਸਿੰਘ ਵੱਲੋਂ ਨਸ਼ਾ ਤਸਕਰਾਂ ਦੇ ਖਿਲਾਫ ਵਿੱਢੀ ਗਈ ਮੁਹਿੰਮ ਦੇ ਤਹਿਤ ਉਸ ਸਮੇਂ ਵੱਡੀ ਸਫਲਤਾ ਮਿਲੀ ਜਦੋਂ ਪੁਲਿਸ ਵੱਲੋਂ ਫੜੇ ਗਏ ਇਕ ਤਸਕਰ ਦੀ ਨਿਸ਼ਾਨਦੇਹੀ ਤੇ ਹੀ ਭਾਰੀ ਮਾਤਰਾ ਵਿੱਚ ਹਥਿਆਰ ਅਤੇ 35 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਹੋਈ ।
ਜ਼ਿਕਰਯੋਗ ਹੈ ਕਿ ਪੁਲੀਸ ਵੱਲੋਂ, 26 ਮਈ ਨੂੰ ਨਸ਼ਾ ਤਸਕਰ ਨੂੰ ਗ੍ਰਿਫ਼ਤਾਰ ਕੀਤਾ ਸੀ। ਜਿਸ ਤੋਂ ਬਾਅਦ ਪੁਲੀਸ ਵੱਲੋਂ ਲਗਾਤਾਰ ਇਸਦੇ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਸੀ । ਇਸੇ ਪੁੱਛਗਿੱਛ ਦੌਰਾਨ ਪੁਲੀਸ ਵੱਲੋਂ ਕਈ ਹੋਰ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ ਇਸ ਦੀ ਨਿਸ਼ਾਨਦੇਹੀ ਤੇ ਹੀ 35 ਲੱਖ ਰੁਪਏ ਡਰੱਗ ਮਨੀ ਵੀ ਬਰਾਮਦ ਕੀਤੀ ਗਈ ਹੈ । ਇਸ ਦੇ ਨਾਲ ਹੀ ਪੁਲੀਸ ਵੱਲੋਂ ਇਸ ਸਮੱਗਲਰ ਦੀ ਇੱਕ ਕਰੋੜ ਸਤਾਰਾਂ ਲੱਖ ਰੁਪਏ ਦੀ ਪ੍ਰਾਪਰਟੀ ਨੂੰ ਵੀ ਸੀਜ਼ ਕੀਤਾ ਗਿਆ , ਜੋ ਕਿ ਨਸ਼ੇ ਦੀ ਕਮਾਈ ਤੋਂ ਹੀ ਬਣਾਈ ਗਈ ਸੀ ।
ਪੁਲਿਸ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਸ ਤੇ ਕਈ ਮਾਮਲੇ ਦਰਜ ਹਨ ਅਤੇ ਉਨ੍ਹਾਂ ਨੂੰ ਪੁੱਛਗਿੱਛ ਵਿੱਚ ਹੋਰ ਵੀ ਕਈ ਅਹਿਮ ਖੁਲਾਸੇ ਹੋਣ ਦੀ ਵੀ ਸੰਭਾਵਨਾ ਹੈ।

Please follow and like us:

Similar Posts