ਪੰਜਾਬ ਪ੍ਰਦੇਸ਼ ਕਾਂਗਰਸ ਦਾ ਪ੍ਰਧਾਨ ਬਣਨ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਪਹਿਲੀ ਵਾਰ ਗੁਰੂ ਨਗਰੀ ਅੰਮ੍ਰਿਤਸਰ ਪਹੁੰਚਣਗੇ ਜਿੱਥੇ, ਭਾਰੀ ਮੀਂਹ ਦੇ ਬਾਵਜੂਦ , ਉਨ੍ਹਾਂ ਦੇ ਸੁਆਗਤ ਲਈ ਸੈਂਕੜੇ ਵਰਕਰ ਗੋਲਡਨ ਗੇਟ ਅੰਮ੍ਰਿਤਸਰ ਵਿਖੇ ਪੁੱਜੇ। ਨਵਜੋਤ ਸਿੰਘ ਸਿੱਧੂ ਦਾ ਜ਼ੋਰਦਾਰ ਸਵਾਗਤ ਕੀਤਾ ਗਿਆ ਵੱਡੀ ਗਿਣਤੀ ਵਿੱਚ ਨਵਜੋਤ ਸਿੰਘ ਸਿੱਧੂ ਦੇ ਸਮਰਥਕ ਉੱਥੇ ਇਕੱਠੇ ਹੋਏ ਅਤੇ ਗਰਮਜੋਸ਼ੀ ਦੇ ਨਾਲ ਸਿੱਧੂ ਦਾ ਅੰਮ੍ਰਿਤਸਰ ਪਹੁੰਚਣ ਤੇ ਸਵਾਗਤ ਕੀਤਾ ਜਾ ਰਿਹਾ । ਸਿੱਧੂ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਨ ਤੋਂ ਬਾਅਦ ਲਗਾਤਾਰ ਲੀਡਰਾਂ ਦੇ ਨਾਲ ਮੁਲਾਕਾਤ ਵੀ ਕਰ ਰਹੇ ਹਨ । ਅੱਜ ਸਵੇਰੇ ਚੰਡੀਗੜ੍ਹ ਦੇ ਵਿੱਚ ਨਵਜੋਤ ਸਿੰਘ ਸਿੱਧੂ ਵੱਲੋਂ ਕਾਂਗਰਸ ਦੇ ਕਈ ਵੱਡੇ ਲੀਡਰਾਂ ਨਾਲ ਮੁਲਾਕਾਤ ਵੀ ਕੀਤੀ ਗਈ । ਜਿਸ ਤੋਂ ਬਾਅਦ ਉਹ ਸ਼ਹੀਦ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿੱਚ ਵੀ ਪਹੁੰਚੇ, ਜਿੱਥੇ ਵੀ ਨਵਜੋਤ ਸਿੰਘ ਸਿੱਧੂ ਦਾ ਕਾਂਗਰਸੀ ਵਰਕਰਾਂ ਵੱਲੋਂ ਸਵਾਗਤ ਕੀਤਾ ਗਿਆ।
ਦੱਸ ਦੇਈਏ ਕਿ ਜਦੋਂ ਅੱਜ ਸਿੱਧੂ ਅੰਮ੍ਰਿਤਸਰ ਲਈ ਰਵਾਨਾ ਹੋਏ ਤਾਂ ਖਟਕੜ ਕਲਾਂ ਵਿੱਚ ਕੁਝ ਕਿਸਾਨ ਜਥੇਬੰਦੀਆਂ ਵੱਲੋਂ ਉਨ੍ਹਾਂ ਨੂੰ ਵਿਰੋਧ ਦਾ ਸਾਹਮਣਾ ਵੀ ਕਰਨਾ ਪਿਆ ।

ਅੰਮ੍ਰਿਤਸਰ ਪਹੁੰਚਣ ਤੇ ਸਿੱਧੂ ਦਾ ਜ਼ੋਰਦਾਰ ਸਵਾਗਤ ਕੀਤਾ ਗਿਆ। ਇਸ ਮੌਕੇ ਵੱਡੀ ਗਿਣਤੀ ਚ ਸਿੱਧੂ ਦੇ ਸਮਰਥਕ ਪਹੁੰਚੇ ਜੋ ਢੋਲ ਵਜਾ ਕੇ ਉਨ੍ਹਾਂ ਦਾ ਸਵਾਗਤ ਕਰ ਰਹੇ ਸਨ । ਮੀਂਹ ਦੇ ਬਾਵਜੂਦ ਵੀ ਸੈਂਕਡ਼ੇ ਵਰਕਰ ਨਵਜੋਤ ਸਿੰਘ ਸਿੱਧੂ ਦੇ ਘਰ ਮਿਲਣ ਲਈ ਵਿਸ਼ੇਸ਼ ਤੌਰ ਤੇ ਪੁੱਜੇ ਜਿਨ੍ਹਾਂ ਨੇ ਸਿੱਧੂ ਦੇ ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਬਣਨ ਤੇ ਆਪਣੀ ਖੁਸ਼ੀ ਜਤਾਈ ।
ਦੱਸ ਦੇਈਏ ਕਿ ਅੰਮ੍ਰਿਤਸਰ ਈਸਟ ਤੋਂ ਨਵਜੋਤ ਸਿੰਘ ਸਿੱਧੂ ਐਮ ਐਲ ਏ ਹਨ ਅਤੇ ਅੰਮ੍ਰਿਤਸਰ ਤੋਂ ਹੀ ਨਵਜੋਤ ਸਿੰਘ ਸਿੱਧੂ ਨੇ ਤਿੰਨ ਵਾਰ ਐੱਮਪੀ ਦੀ ਚੋਣ ਲੜੀ ਸੀ ਜਿਸ ਵਿਚ ਉਨ੍ਹਾਂ ਨੇ ਜਿੱਤ ਹਾਸਲ ਕੀਤੀ ਸੀ। ਨਵਜੋਤ ਸਿੰਘ ਸਿੱਧੂ ਨੂੰ ਸਮਰਥਕਾਂ ਦੇ ਵੱਲੋਂ ਲਗਾਤਾਰ ਹੁੰਗਾਰਾ ਮਿਲ ਰਿਹਾ ਅਤੇ ਸਮਰਥਕਾਂ ਵੱਲੋਂ ਉਨ੍ਹਾਂ ਦਾ ਗਰਮਜੋਸ਼ੀ ਨਾਲ ਸਵਾਗਤ ਵੀ ਕੀਤਾ ਜਾ ਰਿਹਾ ਹੈ ।
ਬੁੱਧਵਾਰ ਨੂੰ ਨਵਜੋਤ ਸਿੰਘ ਸਿੱਧੂ ਅੰਮ੍ਰਿਤਸਰ ਵਿੱਚ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣਗੇ।

Please follow and like us:

Similar Posts