ਕੇਂਦਰ ਸਰਕਾਰ ਦੇ ਤਿੰਨ ਖੇਤੀ ਕਾਨੂੰਨਾਂ ਨੂੰ ਲੈ ਕੇ ਪੰਜਾਬ , ਹਰਿਆਣਾ ‘ਚ ਕਿਸਾਨਾਂ ਵੱਲੋਂ ਵਿਰੋਧ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ |
ਪੰਚਕੁਲਾ: ਅੱਜ ਕਿਸਾਨਾਂ ਵੱਲੋਂ ਤਿੰਨ ਖੇਤੀ ਕਾਨੂੰਨਾਂ ਦੀਆਂ ਕਾਪੀਆਂ ਸਾੜਨ ਲਈ ਹਰਿਆਣਾ ਵਿਧਾਨ ਸਭਾ ਦੇ ਸਪੀਕਰ ਗਿਆਨ ਚੰਦ ਗੁਪਤਾ ਦੀ ਰਿਹਾਇਸ਼ ਵੱਲ ਜਾਣ ਤੇ ਪੁਲਿਸ ਵੱਲੋਂ ਰੋਕੇ ਜਾਨ ਤੇ ਭਾਰਤੀ ਕਿਸਾਨ ਯੂਨੀਅਨ ਦੇ ਮੈਂਬਰਾਂ ਨੇ ਜ਼ੀਰਕਪੁਰ-ਕਾਲਕਾ ਰਾਜਮਾਰਗ ਜਾਮ ਕੀਤਾ । ਜਿਸ ਤੇ ਪੁਲਿਸ ਨੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ‘ਤੇ ਲਾਠੀਚਾਰਜ ਕੀਤਾ, ਜਿਸ ਕਾਰਨ ਹਾਲਾਤ ਤਣਾਅ ਪੂਰਨ ਹੋ ਗਏ |
ਜਿਕਰਯੋਗ ਹੈ ਕਿ, ਕਿਸਾਨਾਂ ਵੱਲੋਂ ਸੰਪੂਰਨ ਕ੍ਰਾਂਤੀ ਦਿਵਸ ਮਨਾਇਆ ਜਾ ਰਿਹਾ ਹੈ | ਜਿਥੇ 5 ਜੂਨ 2020 ਨੂੰ ਖੇਤੀ ਆਰਡੀਨੈਂਸ ਲਿਆਂਦਾ ਗਿਆ ਸੀ , ਜਿਸ ਦੇ ਚਲਦਿਆਂ ਅੱਜ ਕਿਸਾਨਾਂ ਵੱਲੋਂ ਕ੍ਰਾਂਤੀ ਦਿਵਸ ਮਨਾਉਂਦੇ , ਤਿੰਨ ਖੇਤੀ ਕਾਨੂੰਨਾਂ ਦੀਆਂ ਕਾਪੀਆਂ ਸਾੜਕੇ ਵਿਰੋਧ ਪ੍ਰਦਰਸ਼ਨ ਕੀਤਾ ਗਿਆ |

Please follow and like us:

Similar Posts