ਪੰਜਾਬ ਦੀ ਸਿਆਸਤ ‘ਚ ਵੱਡੀ ਹਲਚਲ, ਬਾਜਵਾ ਨੇ ਆਪਣੀ ਪਾਰਟੀ ਦੀ ਕਾਰਜ ਪ੍ਰਣਾਲੀ ‘ਤੇ ਕੀਤੀ ਟਿੱਪਣੀ
ਅੱਜ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਵੱਲੋਂ ਪ੍ਰੈਸ ਕਾਂਫਰਾਂਸ ਕੀਤੀ ਗਈ , ਜਿਥੇ ਉਨ੍ਹਾਂ ਨੇ ਆਪਣੀ ਪਾਰਟੀ ਦੀ ਕਾਰਜ ਪ੍ਰਣਾਲੀ ਤੇ ਵੱਡੀ ਚਰਚਾ ਕੀਤੀ | ਉਨ੍ਹਾਂ ਨੇ ਕੈਪਟਨ ਅਮਰਿੰਦਰ ਸਿੰਘ ਬਾਰੇ ਗੱਲ ਕਰਦੇ ਹੋਏ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨਾਲ ਉਨ੍ਹਾਂ ਦੀ ਕੋਈ ਨਿਜੀ ਨਾਰਾਜ਼ਗੀ ਨਹੀਂ ਹੈ | ਉਨ੍ਹਾਂ ਕਿਹਾ ਕਿ ਬੱਸ ਕੈਪਟਨ ਅਮਰਿੰਦਰ ਸਿੰਘ ਨੇ ਜੋ ਵਾਅਦੇ ਲੋਕਾਂ ਨਾਲ ਕੀਤੇ ਸਨ ਉਹ ਜ਼ਰੂਰ ਪੂਰੇ ਹੋਣੇ ਚਾਹੀਦੇ ਹਨ | ਇਥੇ ਬਾਜਵਾ ਅਸਿਧੇ ਤੌਰ ਤੇ ਵਾਅਦੇ ਨਾ ਪੂਰੇ ਕੀਤੇ ਜਾਣ ਵਾਲੀ ਗੱਲ ਤੇ ਰੌਸ਼ਨੀ ਜ਼ਰੂਰ ਪਾ ਗਏ |
ਪ੍ਰਤਾਪ ਸਿੰਘ ਬਾਜਵਾ ਨੇ ਪ੍ਰੈਸ ਕਾਨਫਰੰਸ ‘ਚ ਕਿਹਾ ਕਿ ਉਹਨਾਂ ਦੀ ਕੈਪਟਨ ਅਮਰਿੰਦਰ ਸਿੰਘ ਨਾਲ ਕੋਈ ਆਪਸੀ ਵਿਰੋਧਤਾ ਨਹੀਂ ਹੈ | ਉਹਨਾਂ ਕਿਹਾ ਕਿ ਸਮੁਚਾ ਪੰਜਾਬ ਚਾਹੁੰਦਾ ਹੈ ਕਿ ਜੋ ਕੈਪਟਨ ਅਮਰਿੰਦਰ ਸਿੰਘ ਨੇ ਵਾਅਦੇ ਕੀਤੇ ਹਨ ਉਹ ਜਲਦ ਤੋਂ ਜਲਦ ਪੂਰੇ ਕਰਨ ਅਤੇ ਗੁਰੂ ਸਾਹਿਬ ਦੀਆਂ ਬੇਅਦਬੀ ਅਤੇ ਕੋਟਕਪੂਰਾ ਗੋਲੀਕਾਂਡ ਦੇ ਮਾਮਲੇ ਵਿਚ ਜਲਦ ਐਕਸ਼ਨ ਲੈਣ ਅਤੇ ਦੋਸ਼ੀਆਂ ਤੇ ਕਾਰਵਾਈ ਕੀਤੀ ਜਾਵੇ |

Please follow and like us:

Similar Posts