ਪੰਜਾਬ ‘ਚ 12ਵੀ ਦੀਆਂ ਪ੍ਰੀਖਿਆਵਾਂ ਰੱਦ ,
CBSE ਦੇ ਪੈਟਰਨ ਦੇ ਆਧਾਰ ਤੇ ਐਲਾਨੇ ਜਾਣਗੇ ਨਤੀਜੇ : ਸਿੰਗਲਾ
ਕਰੋਨਾ ਵਾਇਰਸ ਦੇ ਚੱਲਦਿਆਂ ਪੰਜਾਬ ਸਕੂਲ ਸਿੱਖਿਆ ਬੋਰਡ ਨੇ 12ਵੀਂ ਜਮਾਤ ਦੀ ਪ੍ਰੀਖਿਆ ਰੱਦ ਕਰ ਦਿੱਤੀ ਹੈ। ਸਿਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਦੱਸਿਆ ਕਿ ਕੈਪਟਨ ਅਮਰਿੰਦਰ ਸਿੰਘ ਦੀ ਮਨਜ਼ੂਰੀ ਤੋਂ ਬਾਅਦ ਸੂਬਾ ਸਰਕਾਰ ਨੇ ਕਰੋਨਾ ਮਹਾਮਾਰੀ ਦੇ ਮੱਦੇਨਜ਼ਰ 12ਵੀਂ ਜ਼ਮਾਤ ਦੀਆਂ ਪ੍ਰੀਖਿਆਵਾਂ ਰੱਦ ਕਰਨ ਦਾ ਫੈਸਲਾ ਕੀਤਾ ਗਿਆ |
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਸੀਬੀਐਸਈ ਦੇ ਪੈਟਰਨ ਦੇ ਆਧਾਰ ਤੇ ਹੀ ਨਤੀਜੇ ਐਲਾਨੇ ਜਾਣਗੇ ।
ਜ਼ਿਕਰਯੋਗ ਹੈ ਕਿ 30800 ਵਿਦਿਆਰਥੀਆਂ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਅਧੀਨ ਬਾਰ੍ਹਵੀਂ ਜਮਾਤ ਵਿੱਚ ਦਾਖਲਾ ਲਿਆ ਸੀ। ਕਰੋਨਾ ਮਹਾਂਮਾਰੀ ਕਾਰਨ ਆ ਰਹੀਆਂ ਚੁਣੌਤੀਆਂ ਦੇ ਮੱਦੇਨਜ਼ਰ ਸਿੱਖਿਆ ਬੋਰਡ ਲਈ ਇਮਤਿਹਾਨ ਲੈਣੇ ਸੰਭਵ ਨਹੀਂ ਹਨ ।
ਸਿੱਖਿਆ ਮੰਤਰੀ ਨੇ ਦੱਸਿਆ ਕਿ ਸੀਬੀਐਸੀ ਦੇ ਫਾਰਮੂਲੇ ਅਨੁਸਾਰ 30:30:40 ਫ਼ੀਸਦੀ ਦੇ ਫਾਰਮੂਲੇ ਅਨੁਸਾਰ ਨਤੀਜਾ ਆਵੇਗਾ । 30 ਫ਼ੀਸਦ ਵੇਟੇਜ ਦਸਵੀਂ ਜਮਾਤ ਦੇ ਮੁੱਖ ਪੰਜ ਵਿਸ਼ਿਆਂ ਵਿਚੋਂ ਤਿੰਨ ਵਧੀਆ ਪ੍ਰਦਰਸ਼ਨ ਵਾਲੇ ਵਿਸ਼ੇ, 30 ਫ਼ੀਸਦੀ ਵੇਟੇਜ ਗਿਆਰ੍ਹਵੀਂ ਜਮਾਤ ਦੇ ਪ੍ਰੀ ਬੋਰਡ ਅਤੇ ਪ੍ਰੈਕਟੀਕਲ ਪ੍ਰੀਖਿਆ ਵਿੱਚ ਵਿਦਿਆਰਥੀਆਂ ਦੁਆਰਾ ਪ੍ਰਾਪਤ ਅੰਕ ਅਤੇ 40 ਫ਼ੀਸਦ ਵੇਟੇਜ ਬਾਰ੍ਹਵੀਂ ਵਿੱਚ ਪ੍ਰੀ ਬੋਰਡ ਪ੍ਰੈਕਟੀਕਲ ਪ੍ਰੀਖਿਆ ਅਤੇ ਇੰਟਰਨਲ ਅਸੈਸਮੈਂਟ ਵਿੱਚ ਪ੍ਰਾਪਤ ਅੰਕਾਂ ਦੇ ਅਧਾਰ ਤੇ ਨਤੀਜੇ ਤਿਆਰ ਹੋਣਗੇ |

Please follow and like us:

Similar Posts