SGPC ਦੀ ਹੋਈ ਅੰਤ੍ਰਿੰਗ ਕਮੇਟੀ ਦੀ ਮੀਟਿੰਗ,ਬੀਬੀ ਜਗੀਰ ਕੌਰ ਦੀ ਜ਼ਬਾਨ ਤੇ ਰਿਹਾ ਨਵਜੋਤ ਸਿੱਧੂ ਦਾ ਨਾਮ

SGPC ਪ੍ਰਧਾਨ ਬੀਬੀ ਜਗੀਰ ਕੌਰ ਨੇ ਨਵਜੋਤ ਸਿੰਘ ਸਿੱਧੂ ਤੇ ਕੀਤੇ ਸ਼ਬਦੀ ਹਮਲੇ

ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਬਣਨ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਜਿਸਤਰਾ ਹੀ ਅੰਮ੍ਰਿਤਸਰ ਪਹੁੰਚੇ ਨਵਜੋਤ ਸਿੰਘ ਸਿੱਧੂ ਦੇ ਉੱਪਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਜਮਕੇ ਬਰਸੇ | ਬੀਬੀ ਜਗੀਰ ਕੌਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਦੱਸਿਆ ਕਿ ਨਵਜੋਤ ਸਿੰਘ ਸਿੱਧੂ ਨੂੰ ਲੋਕ ਬਿਲਕੁਲ ਵੀ ਪਸੰਦ ਨਹੀਂ ਕਰ ਰਹੇ ਅਤੇ ਨਵਜੋਤ ਸਿੰਘ ਸਿੱਧੂ 2022 ਦੇ ਵਿਚ ਵੀ ਕੋਈ ਅਸਰ ਨਹੀਂ ਦਿਖਾਉਣਗੇ ਅਤੇ ਕਾਂਗਰਸ ਪਾਰਟੀ ਹਾਰ ਦੇ ਕੰਗਾਰ ਤੇ ਪਹੁੰਚ ਚੁੱਕੀ ਹੈ |

ਅੰਮ੍ਰਿਤਸਰ ਵਿੱਚ ਐਸਜੀਪੀਸੀ ਦੇ ਦਫ਼ਤਰ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਹੋਈ ਜਿਸ ਉਪਰੰਤ ਐਸਜੀਪੀਸੀ ਪ੍ਰਧਾਨ ਬੀਬੀ ਜਗੀਰ ਕੌਰ ਵੱਲੋਂ ਪ੍ਰੈੱਸ ਕਾਨਫਰੰਸ ਕੀਤੀ ਗਈ ਅਤੇ ਉਸ ਦੌਰਾਨ ਬੀਬੀ ਜਗੀਰ ਕੌਰ ਨੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਨਵੇਂ ਬਣੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਤੇ ਸ਼ਬਦੀ ਹਮਲੇ ਕੀਤੇ | ਉਨ੍ਹਾਂ ਕਿਹਾ ਕਿ ਨਵਜੋਤ ਸਿੰਘ ਸਿੱਧੂ ਕਦੀ ਕਾਂਗਰਸ ਨੂੰ ਬੁਰਾ ਭਲਾ ਕਹਿੰਦੇ ਰਹੇ ਹਨ ਅਤੇ ਅੱਜ ਹੁਣ ਕਾਂਗਰਸ ਦੇ ਪੰਜਾਬ ਪ੍ਰਧਾਨ ਬਣੇ ਹਨ | ਉਨ੍ਹਾਂ ਕਿਹਾ ਕਿ ਪਿਛਲੇ ਦਿਨਾਂ ਵਿੱਚ ਵੀ ਨਵਜੋਤ ਸਿੰਘ ਸਿੱਧੂ ਵਲੋਂ ਕਾਂਗਰਸੀ ਮੰਤਰੀਆਂ ਅਤੇ ਕੈਪਟਨ ਅਮਰਿੰਦਰ ਸਿੰਘ ਦੇ ਖਿਲਾਫ ਵੀ ਕਾਫੀ ਕੁਝ ਬੋਲਿਆ ਜਾਂਦਾ ਸੀ, ਪਰ ਕਾਂਗਰਸ ਨੇ ਫਿਰ ਉਨ੍ਹਾਂ ਨੂੰ ਪੰਜਾਬ ਪ੍ਰਧਾਨ ਲਗਾ ਦਿੱਤਾ | ਉਨ੍ਹਾਂ ਕਿਹਾ ਕਿ ਕਾਂਗਰਸ ਜੀਹਨੂੰ ਮਰਜ਼ੀ ਪ੍ਰਧਾਨ ਬਣਾ ਦੇ ਲੇਕਿਨ ਲੋਕ ਕਾਂਗਰਸ ਤੋਂ ਅੱਕ ਚੁੱਕੇ ਹਨ ਅਤੇ 2022 ਵਿਚ ਲੋਕ ਕਾਂਗਰਸ ਨੂੰ ਕਦੇ ਵੀ ਹੁਣ ਪਸੰਦ ਨਹੀਂ ਕਰਨਗੇ | ਆਖ਼ਿਰ ਵਿੱਚ ਹੱਸਦੇ ਹੋਏ ਉਨ੍ਹਾਂ ਨੇ ਕਿਹਾ ਕਿ ਚਲੋ ਇਹ ਕਾਂਗਰਸ ਦਾ ਅੰਦਰੂਨੀ ਮਾਮਲਾ ਹੈ ਅਸੀਂ ਇਸ ਬਾਰੇ ਕੀ ਕਹਿ ਸਕਦੇ ਹਾਂ |

Please follow and like us:

Similar Posts