ਬੀਤੇ ਦਿਨੀਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਕੀਤੀ ਗਈ ਇਕੱਤਰਤਾ ਤੇ ਭਾਈ ਰਣਜੀਤ ਸਿੰਘ ਨੇ ਚੁੱਕੇ ਸਵਾਲ

ਹੋਈ ਮੀਟਿੰਗ ਬਰਗਾੜੀ ਮੋਰਚੇ ਨੂੰ ਲੈ ਕੇ ਨਹੀਂ ਸਗੋਂ ਬਾਦਲ ਦਲ ਨੂੰ ਮਜ਼ਬੂਤ ਕਰਨ ਲਈ ਕੀਤੀ ਗਈ – ਰਣਜੀਤ ਸਿੰਘ

ਬੀਤੇ ਦਿਨੀਂ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਇੱਕ ਮੀਟਿੰਗ ਰੱਖੀ ਗਈ ਸੀ | ਜਿਸ ਵਿੱਚ ਕਈ ਸਿੱਖ ਜਥੇਬੰਦੀਆਂ ਦੇ ਮੁਖੀ ਅਤੇ ਸਿੱਖ ਸੰਪਰਦਾਵਾਂ ਦੇ ਮੁਖੀਆਂ ਨੂੰ ਸੱਦਾ ਦਿੱਤਾ ਗਿਆ ਸੀ | ਬਰਗਾੜੀ ਵਿੱਚ ਹੋਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਦਾ ਅਹਿਮ ਮੁੱਦਾ ਰੱਖਿਆ ਗਿਆ ਅਤੇ ਜਿਸ ਤੋਂ ਬਾਅਦ ਯੂਥ ਫੈਡਰੇਸ਼ਨ ਭਿੰਡਰਾਂਵਾਲੇ ਦਮਦਮੀ ਟਕਸਾਲ ਦੇ ਆਗੂ ਭਾਈ ਰਣਜੀਤ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਮੀਟਿੰਗ ਵਿੱਚ ਸਿਰਫ਼ ਪੰਥਕ ਜਥੇਬੰਦੀਆਂ ਤੇ ਸਤਿਕਾਰ ਕਮੇਟੀਆ ਨੂੰ ਨਿਸ਼ਾਨਾ ਬਣਾਇਆ ਗਿਆ ਹੈ | ਉਨ੍ਹਾਂ ਨੇ ਗੱਲਬਾਤ ਕਰਦੇ ਕਿਹਾ ਕਿ ਇਹ ਮੀਟਿੰਗ ਸਿਰਫ ਬਾਦਲ ਦਲ ਨੂੰ ਮਜ਼ਬੂਤ ਬਣਾਉਣ ਲਈ ਕੀਤੀ ਗਈ ਹੈ |ਭਾਈ ਰਣਜੀਤ ਸਿੰਘ ਨੇ ਅੱਗੇ ਕਿਹਾ ਕਿ ਅਗਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਅਸਲ ਚ ਬਰਗਾੜੀ ਦੇ ਦੋਸ਼ੀਆਂ ਨੂੰ ਸਜ਼ਾ ਦੇਣਾ ਚਾਹੁੰਦੇ ਅਤੇ ਉਹ ਬਾਦਲ ਦਲ ਨੂੰ ਸ੍ਰੀ ਅਕਾਲ ਤਖਤ ਸਾਹਿਬ ਚ ਤਲਬ ਕਰਨ ਕਿਉਂਕਿ ਉਨ੍ਹਾਂ ਨੇ ਬੇਅਦਬੀ ਦੇ ਦੋਸ਼ੀਆਂ ਨੂੰ ਬਚਾਉਣ ਲਈ ਕੋਈ ਕਸਰ ਨਹੀਂ ਛੱਡੀ | ਉਨ੍ਹਾਂ ਕਿਹਾ ਕਿ ਬੁਰਜ ਜਵਾਹਰ ਸਿੰਘ ਵਾਲਾ ਤੋਂ ਚੋਰੀ ਹੋਇਆ ਸਰੂਪ ਅਤੇ ਬਰਗਾੜੀ ਵਿੱਚ ਹੋਈ ਬੇਅਦਬੀ ਅਤੇ ਡੇਰਾ ਪ੍ਰੇਮੀਆਂ ਵੱਲੋਂ ਇਸ ਨੂੰ ਮੰਨਣਾ ਅਤੇ ਉਸ ਤੋਂ ਬਾਅਦ ਬਾਦਲ ਪਰਿਵਾਰ ਵੱਲੋਂ ਉਨ੍ਹਾਂ ਨੂੰ ਮੁਆਫੀ ਦਿਵਾਉਣਾ ਸਭ ਜੱਗ ਜ਼ਾਹਿਰ ਹੈ | ਉਨ੍ਹਾਂ ਅੱਗੇ ਕਿਹਾ ਕਿ ਬੀਬੀ ਜਗੀਰ ਕੌਰ ਨੇ ਕਿਹਾ ਹੈ ਕਿ ਪੰਥਕ ਜਥੇਬੰਦੀਆਂ ਤੇ ਸਤਿਕਾਰ ਕਮੇਟੀਆਂ SGPC ਨੂੰ ਢਾਹ ਲਾਉਣਾ ਚਾਹੁੰਦੀਆਂ ਹਨ ਅਤੇ ਇਸ ਤੇ ਉਨ੍ਹਾਂ ਨੇ ਬੋਲਦੇ ਹੋਏ ਕਿਹਾ ਕਿ ਸਗੋਂ ਬਾਦਲ ਦਲ ਖੁਦ ਹੀ SGPC ਨੂੰ ਢਾਹ ਲਾਉਣ ਤੇ ਲੱਗਾ ਹੋਇਆ ਹੈ |
ਉਨ੍ਹਾਂ ਕਿਹਾ ਕਿ ਹੁਕਮਨਾਮੇ ਦੀ ਉਲੰਘਣਾ ਬਾਦਲ ਦਲ ਨੇ ਕੀਤੀ ਅਤੇ ਸਿਰਸੇ ਵਾਲੇ ਨੂੰ ਮਾਫ਼ੀ ਵੀ ਉਹਨਾਂ ਹੀਂ ਦਿਵਾਈ ਅਤੇ ਜਿਨ੍ਹਾਂ ਸਿੱਖ ਜਥੇਬੰਦੀਆਂ ਨੇ ਜਾਂ ਸਿੰਘਾਂ ਨੇ ਇਸਦਾ ਵਿਰੋਧ ਕੀਤਾ ਤਾਂ ਉਸ ਨੂੰ ਉਸ ਵੇਲੇ ਐੱਸਜੀਪੀਸੀ ਵੱਲੋਂ ਸ਼ਰਾਰਤੀ ਅਨਸਰ ਦੱਸਿਆ ਗਿਆ | ਉਨ੍ਹਾਂ ਅਖੀਰ ਵਿੱਚ ਕਿਹਾ ਕਿ ਨਾਨਕ ਸ਼ਾਹ ਫਕੀਰ ਫਿਲਮ ਨੂੰ ਵੀ ਇਨ੍ਹਾਂ ਨੇ ਪਹਿਲਾਂ ਹਰੀ ਝੰਡੀ ਦਿੱਤੀ ਅਤੇ ਜਦੋਂ ਸਿੱਖ ਸੰਗਤ ਨੇ ਇਸਦਾ ਵਿਰੋਧ ਕੀਤਾ ਤਾਂ ਫਿਰ ਇਨ੍ਹਾਂ ਵੱਲੋਂ ਵੀ ਵਿਰੋਧ ਕਰਕੇ ਉਸ ਫ਼ਿਲਮ ਨੂੰ ਰੋਕਿਆ ਗਿਆ ਜਦ ਕਿ ਪਹਿਲਾਂ ਇਨ੍ਹਾਂ ਨੇ ਉਸ ਫ਼ਿਲਮ ਨੂੰ ਹਰੀ ਝੰਡੀ ਦੇ ਦਿੱਤੀ ਸੀ।

Please follow and like us:

Similar Posts