ਪਟਿਆਲਾ ਹਾਊਸ ਕੋਰਟ ਵੱਲੋਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਦੇ ਖ਼ਿਲਾਫ਼ ਐਫਆਈਆਰ ਦਰਜ ਕਰਨ ਦੇ ਆਦੇਸ਼ ਦਿੱਤੇ ਹਨ। ਇਹ ਹੁਕਮ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮਨਜੀਤ ਸਿੰਘ ਜੀ.ਕੇ ਖ਼ਿਲਾਫ਼ 30 ਮਈ 2019 ਨੂੰ ਕਥਿਤ ਭ੍ਰਿਸ਼ਟਾਚਾਰ ਦੇ ਦਾਅਵੇ ਨਾਲ 4 ਦੋਸ਼ ਲਗਾ ਕੇ ਥਾਣਾ ਨਾਰਥ ਐਵੇਨਿਊ ਵਿੱਚ ਦਿੱਤੀ ਸ਼ਿਕਾਇਤ ਦੇ ਆਧਾਰ ’ਤੇ ਦਿੱਤੇ ਗਏ ਹਨ।ਮਨਜੀਤ ਸਿੰਘ ਜੀ.ਕੇ ਦਾ ਕਹਿਣਾ ਹੈ ਕਿ ਉਨ੍ਹਾਂ ਵਿਰੁੱਧ ਆਰਥਿਕ ਅਪਰਾਧ ਸ਼ਾਖਾ ਦੀ ਜਾਂਚ ਖ਼ਤਮ ਹੋ ਚੁੱਕੀ ਹੈ। ‘ਜਾਗੋ’ ਦੇ ਪ੍ਰਧਾਨ ਜੀ.ਕੇ ਨੇ ਇਸ ਮਾਮਲੇ ’ਚ ਕਮੇਟੀ ਮੈਂਬਰ ਜਗਦੀਪ ਸਿੰਘ ਕਾਹਲੋਂ ਵੱਲੋਂ ਆਪਣੇ ਖ਼ਿਲਾਫ਼ ਕੀਤੀ ਗਈ ਸ਼ਿਕਾਇਤ ‘ਤੇ ਐਫਆਈਆਰ ਦਰਜ ਹੋਣ ਤੱਕ ਲੱਗੇ ਡੇਢ ਸਾਲ ਦੌਰਾਨ ਵੱਖ-ਵੱਖ ਜਾਂਚ ਏਜੰਸੀਆਂ ਵੱਲੋਂ ਕੀਤੀ ਗਈ ਜਾਂਚ ਦੀ ਜਾਣਕਾਰੀ ਦਿੱਤੀ। ਜੀ.ਕੇ ਨੇ ਕਿਹਾ ਕਿ ਸ਼ਾਖਾ ਨੇ ਉਸ ਖ਼ਿਲਾਫ਼ ਲੱਗੇ ਸਾਰੇ ਦੋਸ਼ਾਂ ਨੂੰ ਰੱਦ ਕਰ ਦਿੱਤਾ ਹੈ ਪਰ ਅਦਾਲਤ ਨੇ ਐਫਆਈਆਰ ਦਰਜ ਕਰਨ ਦਾ ਆਦੇਸ਼ ਦਿੱਤਾ ਹੈ। ਇਸ ਲਈ ਅਦਾਲਤ ਦੇ ਫ਼ੈਸਲੇ ਉੱਤੇ ਸਵਾਲ ਚੁੱਕਣ ਦੀ ਬਜਾਏ ਵਕੀਲ ਇਸ ਫ਼ੈਸਲੇ ਨੂੰ ਉਪਰਲੀ ਅਦਾਲਤ ਵਿੱਚ ਚੁਣੌਤੀ ਦੇਣਗੇ। ਇਸ ਤੋਂ ਪਹਿਲਾਂ ਅਕਾਲੀ ਆਗੂ ਗੁਰਮੀਤ ਸਿੰਘ ਸ਼ੰਟੀ ਵੱਲੋਂ ਪਟਿਆਲਾ ਹਾਊਸ ਅਦਾਲਤ ਵਿੱਚ ਕੇਸ ਜੀਕੇ ਖ਼ਿਲਾਫ਼ ਕੇਸ ਦਰਜ ਕਰਵਾਇਆ ਗਿਆ ਸੀ ਤੇ ਹੁਣ ਸ਼ੰਟੀ ਸਰਨਾ ਧੜੇ ਵਿੱਚ ਚਲੇ ਗਏ ਹਨ।

Please follow and like us:

Similar Posts