ਲੁਧਿਆਣਾ ‘ਚ ਦੰਗਾ ਪੀੜਤਾਂ ਨੇ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਪੈਸੇ ਵਾਪਸ ਕਰਨ ਦੀ ਕੀਤੀ ਮੰਗ
ਗੁਰਦੁਆਰਾ ਰਕਾਬ ਗੰਜ ਸਾਹਿਬ, ਦਿੱਲੀ ਨੂੰ ਬਾਲੀਵੁੱਡ ਅਦਾਕਾਰ ਅਮਿਤਾਭ ਬੱਚਨ ਵੱਲੋਂ ਦਿੱਤੇ ਗਏ 2 ਕਰੋੜ ਦਾਨ ਦੇਣ ਤੋਂ ਬਾਅਦ ਲੁਧਿਆਣਾ ਤੋਂ , 1984 ਸਿੱਖ ਕਤਲੇਆਮ ਪੀੜਤਾਂ ਵਲੋਂ ਵਿਰੋਧ
ਵਿਸ਼ਵ ਪੱਧਰ ਤੇ ਕਰੋਨਾ ਮਹਾਂਮਾਰੀ ਨੂੰ ਲੈ ਕੇ ਹਰ ਕੋਈ ਪ੍ਰੇਸ਼ਾਨ ਹੈ ਅਤੇ ਇਸ ਚਿੰਤਾ ਅਤੇ ਦੁੱਖ ਦੀ ਘੜੀ ਵਿੱਚ ਇਕ ਦੂਜੇ ਦੀ ਮਦਦ ਕਰ ਰਿਹਾ ਹੈ | ਉਥੇ ਹੀ ਬਾਲੀਵੁੱਡ ਤੋਂ ਅਮਿਤਾਭ ਬੱਚਨ ਵੱਲੋਂ ਗੁਰਦੁਆਰਾ ਰਕਾਬ ਗੰਜ ਸਾਹਿਬ ਨੂੰ 2 ਕਰੋੜ ਦੀ ਰਾਸ਼ੀ ਕਰੋਨਾ ਮਰੀਜ਼ਾਂ ਨੂੰ ਦੇਣ ਤੇ ਲੁਧਿਆਣਾ ਤੋਂ 1984 ਸਿੱਖ ਕਤਲੇਆਮ ਪੀੜਤਾਂ ਵਲੋਂ ਵਿਰੋਧ ਜਤਾਇਆ ਜਾ ਰਿਹਾ ਹੈ |
ਪ੍ਰਧਾਨ ਸੁਰਜੀਤ ਸਿੰਘ ਅਤੇ ਉਹਨਾਂ ਦੇ ਸਾਥੀਆਂ ਦਾ ਕਹਿਣਾ ਹੈ ਕਿ 1984 ਵਿਚ ਹੋਏ ਕਤਲੇਆਮ ਵਿੱਚ ਅਮਿਤਾਭ ਬੱਚਨ ਵੀ ਸ਼ਾਮਲ ਸੀ | ਇਸ ਕਰਕੇ ਉਸ ਦੇ ਦਿੱਤੇ ਗਏ ਪੈਸੇ ਸਿੱਖ ਕੌਮ ਨੂੰ ਨਹੀਂ ਲੈਣੇ ਚਾਹੀਦੇ | ਉਹਨਾਂ ਦਾ ਕਹਿਣਾ ਹੈ ਕਿ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਉਸ ਦੇ ਪੈਸੇ ਵਾਪਸ ਕਰੇ ਅਤੇ ਅਕਾਲ ਤਖ਼ਤ ਸਾਹਿਬ ਤੋਂ ਮੁਆਫੀ ਮੰਗੇ | ਦੰਗਾ ਪੀੜਿਤਾਂ ਨੇ ਇਹ ਵੀ ਐਲਾਨ ਕੀਤਾ ਕਿ ਜੇ ਆਉਣ ਵਾਲੇ ਦਿਨਾਂ ਵਿੱਚ ਅਦਾਕਾਰ ਅਮਿਤਾਭ ਬੱਚਨ ਪੰਜਾਬ ਆਉਂਦਾ ਹੈ ਤਾਂ ਅਸੀਂ ਉਸ ਦਾ ਪੁਰਜ਼ੋਰ ਤਰੀਕੇ ਨਾਲ ਵਿਰੋਧ ਕਰਾਂਗੇ |