ਸਾਂਝਾ ਅਧਿਆਪਕ ਮੋਰਚਾ ਨੇ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਘਰ ਦਾ ਕੀਤਾ ਘਿਰਾਓ ,ਪੁਲੀਸ ਬੈਰੀਕੇਡ ਤੋੜ ਅੱਗੇ ਵਧੇ ਯੂਨੀਅਨ ਦੇ ਵਰਕਰ,ਹੋਈ ਧੱਕਾ ਮੁੱਕੀ

ਲਗਾਤਾਰ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਜਿਥੇ ਵੱਖ ਵੱਖ ਅਦਾਰਿਆਂ ਦੇ ਵੱਲੋਂ ਮੌਜੂਦਾ ਦੀ ਕੈਪਟਨ ਸਰਕਾਰ ਖਿਲਾਫ ਪੇ-ਕਮਿਸ਼ਨ ਦੇ ਵਿਰੋਧ ਚ ਰੋਸ ਜ਼ਾਹਰ ਕੀਤਾ ਜਾ ਰਿਹਾ ਹੈ | ਉੱਥੇ ਹੀ ਸਾਂਝਾ ਅਧਿਆਪਕ ਮੋਰਚਾ ਨੇ
ਲੁਧਿਆਣਾ ਚ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦੀ ਰਿਹਾਇਸ਼ ਦਾ ਘਿਰਾਓ ਕੀਤਾ | ਇਸ ਦੌਰਾਨ ਅਧਿਆਪਕਾਂ ਨੇ ਜੰਮ ਕੇ ਮੰਤਰੀ ਆਸ਼ੂ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਸਾਂਝਾ ਮੋਰਚਾ ਅਧਿਆਪਕ ਦੇ ਬੈਨਰ ਹੇਠ ਅਧਿਆਪਕਾਂ ਵੱਲੋਂ ਗਰਮੀ ਦੇ ਵਿੱਚ ਵੀ ਆਸ਼ੂ ਦੇ ਘਰ ਦੇ ਬਾਹਰ ਡੇਰਾ ਲਾ ਕੇ ਲਗਪਗ ਦੋ ਤਿੰਨ ਘੰਟੇ ਪ੍ਰਦਰਸ਼ਨ ਕੀਤਾ ਗਿਆ | ਇਸ ਦੌਰਾਨ ਅਧਿਆਪਕ ਮੋਰਚਾ ਦੇ ਆਗੂਆਂ ਨੇ ਕਿਹਾ ਕਿ ਅੱਜ ਟੀਚਰ ਵਰਗ ਪ੍ਰੇਸ਼ਾਨ ਹੈ ਅਤੇ ਵਿਧਾਇਕ ਪੈਨਸ਼ਨਾਂ ਦਾ ਆਨੰਦ ਮਾਣ ਰਹੇ ਨੇ |
ਪੱਤਰਕਾਰਾਂ ਗੱਲਬਾਤ ਕਰਦਿਆਂ , ਅਧਿਆਪਕ ਮੋਰਚਾ ਦੇ ਆਗੂਆਂ ਨੇ ਕਿਹਾ ਕੇਂਦਰੀ ਮੁੱਖ ਮੰਗਾਂ ਅਧਿਆਪਕਾਂ ਦੀਆਂ ਤਨਖਾਹਾਂ ਵਧਾਉਣਾ ਅਤੇ ਉਨ੍ਹਾਂ ਦੀਆਂ ਪੈਨਸ਼ਨਾਂ ਦੀ ਬਹਾਲੀ ਕਰਨਾ ਹੈ | ਉਨ੍ਹਾਂ ਕਿਹਾ ਕਿ ਜੋ ਅਧਿਆਪਕਾਂ ਦੀਆਂ ਤਨਖ਼ਾਹਾਂ ਵਧਾਈਆਂ ਗਈਆਂ ਸਨ | ਉਸ ਤੇ ਕੱਟ ਲਗਾ ਦਿੱਤਾ ਗਿਆ ਅਤੇ ਉਨ੍ਹਾਂ ਦੀ ਪੈਨਸ਼ਨ ਚ ਵੀ ਕਟੌਤੀ ਕੀਤੀ ਗਈ ਹੈ | ਉਨ੍ਹਾਂ ਕਿਹਾ ਕਿ ਇਕ ਵਿਧਾਇਕ ਬਣਨ ਤੇ ਪੈਨਸ਼ਨ ਲੱਗ ਜਾਂਦੀ ਹੈ ਪਰ ਅਧਿਆਪਕਾਂ ਨਾਲ ਅਜਿਹਾ ਸਲੂਕ ਕਿਉਂ ਕੀਤਾ ਜਾਂਦਾ ਹੈ..
ਇਸ ਦੌਰਾਨ ਸਾਂਝਾ ਅਧਿਆਪਕ ਮੋਰਚਾ ਨੇ ਕਿਹਾ ਕਿ ਉਹ ਆਉਂਦੇ ਦਿਨਾਂ ਚ ਪਟਿਆਲਾ ਕੈਪਟਨ ਅਮਰਿੰਦਰ ਸਿੰਘ ਦੀ ਰਿਹਾਇਸ਼ ਦਾ ਵੀ ਘਿਰਾਓ ਕਰਨਗੇ ਅਤੇ ਆਪਣੇ ਹੱਕੀ ਮੰਗਾਂ ਦੀ ਲੜਾਈ ਲੜਨਗੇ | ਉਨ੍ਹਾਂ ਨੇ ਕਿਹਾ ਕਿ ਉਹ ਪੰਜਾਬ ਭਰ ਦੇ ਕੈਬਨਿਟ ਮੰਤਰੀਆਂ ਦਾ ਅੱਜ ਘਿਰਾਓ ਕਰ ਰਹੇ ਹਨ |

Please follow and like us:

Similar Posts