ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸੱਚਖੰਡ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਏ ਅਤੇ ਇਸ ਤੋਂ ਬਾਅਦ ਉਨ੍ਹਾਂ ਵੱਲੋਂ ਪ੍ਰੈੱਸ ਨਾਲ ਗੱਲਬਾਤ ਕੀਤੀ ਗਈ ਤੇ ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਹੁਣ ਕਿਸਾਨਾਂ ਦੇ ਨਾਲ ਗੱਲਬਾਤ ਕਰਕੇ ਉਨ੍ਹਾਂ ਦਾ ਮਸਲਾ ਹੱਲ ਕਰਨਾ ਚਾਹੀਦਾ ਹੈ ਅੱਗੇ ਉਨ੍ਹਾਂ ਕਿਹਾ ਕਿ ਜੋ ਭਾਜਪਾ ਕਹਿ ਰਹੀ ਹੈ 117 ਸੀਟਾਂ ਤੇ ਚੋਣਾਂ ਲੜੇਗੀ ਤਾਂ ਭਾਜਪਾ ਦਾ ਬਹੁਤ ਦੇਰ ਤੋਂ ਸੁਪਨਾ ਸੀ ਕੀ ਉਹ ਇੰਡੀਪੈਂਡਿਟ 117 ਸੀਟਾਂ ਤੇ ਚੋਣਾਂ ਲੜੇ ਤਾਂ ਹਰੇਕ ਰਾਜਨੀਤਿਕ ਪਾਰਟੀ ਨੂੰ 117 ਸੀਟਾਂ ਤੇ ਚੁਣਾਵ ਲੜਨ ਦਾ ਅਧਿਕਾਰ ਹੈ ਲੇਕਿਨ ਪੰਜਾਬ ਦੇ ਲੋਕ ਸਮਝਦੇ ਨੇ ਕਿ ਕਿਸ ਨੂੰ ਵੋਟ ਪਾਉਣੀ ਹੈ ਅੱਗੇ ਗੱਲਬਾਤ ਦੌਰਾਨ ਉਨ੍ਹਾਂ ਕਾਂਗਰਸ ਤੇ ਵਾਰ ਕਰਦੇ ਹੋਏ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੋਈ ਇੱਕ ਵੀ ਕੰਮ ਗਿਣਾ ਕੇ ਦਸਣ ਜੋ ਉਨ੍ਹਾਂ ਨੇ ਪੰਜਾਬ ਦੇ ਭਲੇ ਲਈ ਕੀਤਾ ਹੈ

Please follow and like us:

Similar Posts