ਅੰਮ੍ਰਿਤਸਰ : ਭਾਜਪਾ ਦੇ ਮੁੱਖ ਦਫ਼ਤਰ ਦੇ ਬਾਹਰ ਕਿਸਾਨ ਜਥੇਬੰਦੀਆਂ ਨੇ ਤਿੰਨ ਖੇਤੀ ਸੁਧਾਰ ਕਾਨੂੰਨਾਂ ਦੀਆਂ ਕਾਪੀਆਂ ਸਾੜ ਕੇ ਵਿਰੋਧ ਕੀਤਾ |
ਪੂਰੇ ਪੰਜਾਬ ਚ ਕਿਸਾਨ ਜਥੇਬੰਦੀਆਂ ਵੱਲੋਂ ਖੇਤੀ ਸੁਧਾਰ ਕਾਨੂੰਨਾਂ ਦੀਆਂ ਕਾਪੀਆਂ ਸਾੜ ਕੇ ਕੀਤਾ ਜਾ ਰਿਹਾ ਵਿਰੋਧ |
6 ਮਹੀਨੇ ਤੋਂ ਉੱਪਰ ਦਾ ਸਮਾਂ ਹੋ ਗਿਆ ਕਿਸਾਨ ਜਥੇਬੰਦੀਆਂ ਨੂੰ ਦਿੱਲੀ ਬਾਰਡਰ ਤੇ ਬੈਠ ਕੇ ਧਰਨੇ ਪ੍ਰਦਰਸ਼ਨ ਕਰਦਿਆਂ ਅਤੇ ਖੇਤੀ ਸੁਧਾਰ ਕਾਨੂੰਨਾਂ ਦਾ ਵਿਰੋਧ ਕਰਦਿਆਂ ਜਿਸ ਦੇ ਚਲਦੇ ਇਸ ਵਿਰੋਧ ਨੂੰ ਹੋਰ ਤਿੱਖਾ ਕਰਨ ਲਈ ਕਿਸਾਨ ਜਥੇਬੰਦੀਆਂ ਵੱਲੋਂ ਸਮੇਂ ਸਮੇਂ ਤੇ ਪੰਜਾਬ ਵਿਚ ਕਿਸਾਨਾਂ ਨੂੰ ਪ੍ਰਦਰਸ਼ਨ ਕਰਨ ਲਈ ਕਾਲ ਦਿੱਤੀਆਂ ਜਾ ਰਹੀਆਂ| ਜਿਸ ਦੇ ਚਲਦੇ ਅੱਜ ਪੂਰੇ ਪੰਜਾਬ ਵਿੱਚ ਖੇਤੀ ਸੁਧਾਰ ਕਾਨੂੰਨਾਂ ਦੀਆਂ ਕਾਪੀਆਂ ਸਾੜਨ ਦੀ ਕਾਲ ਆਈ ਸੀ| ਜਿਸਦੇ ਚਲਦੇ ਅੰਮ੍ਰਿਤਸਰ ਭਾਜਪਾ ਦਫ਼ਤਰ ਦੇ ਬਾਹਰ ਅਤੇ ਅੰਮ੍ਰਿਤਸਰ ਵੱਖ ਵੱਖ ਜਗ੍ਹਾ ਤੇ ਕਿਸਾਨ ਜਥੇਬੰਦੀਆਂ ਵੱਲੋਂ ਖੇਤੀ ਸੁਧਾਰ ਕਾਨੂੰਨਾਂ ਦੀਆਂ ਕਾਪੀਆਂ ਸਾੜੀਆਂ ਗਈਆਂ |
ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਸਾਨ ਆਗੂ ਗੁਰਬਚਨ ਸਿੰਘ ਚੱਬਾ ਤੇ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਲਗਾਤਾਰ, ਉਨ੍ਹਾਂ ਵੱਲੋਂ ਖੇਤੀ ਸੁਧਾਰ ਕਾਨੂੰਨਾਂ ਦਾ ਵਿਰੋਧ ਕੀਤਾ ਜਾ ਰਿਹਾ ਹੈ ਅਤੇ ਦਿੱਲੀ ਬਾਰਡਰ ਤੇ ਬੈਠਿਆਂ 6 ਮਹੀਨੇ ਤੋਂ ਉੱਪਰ ਦਾ ਸਮਾਂ ਹੋ ਚੱਲਿਆ ਅਤੇ ਪੰਜਾਬ ਚ ਪ੍ਰਦਰਸ਼ਨ ਕਰਦਿਆਂ 1 ਸਾਲ ਦਾ ਸਮਾਂ ਹੋ ਗਿਆ ਹੈ , ਲੇਕਿਨ ਕੇਂਦਰ ਵੱਲੋਂ ਖੇਤੀ ਸੁਧਾਰ ਕਾਨੂੰਨਾਂ ਨੂੰ ਰੱਦ ਨਹੀਂ ਕੀਤਾ ਜਾ ਰਿਹਾ ਜਿਸ ਦੇ ਚਲਦੇ ਉਨ੍ਹਾਂ ਵਲੋਂ ਅੱਜ ਅੰਮ੍ਰਿਤਸਰ ਵੱਖ ਵੱਖ ਜਗ੍ਹਾਵਾਂ ਤੇ ਅਤੇ ਅੰਮ੍ਰਿਤਸਰ ਭਾਜਪਾ ਦੇ ਮੁੱਖ ਦਫ਼ਤਰ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ ਅਤੇ ਇਨ੍ਹਾਂ ਤਿੰਨੇ ਖੇਤੀ ਸੁਧਾਰ ਕਾਨੂੰਨਾਂ ਦੀਆਂ ਕਾਪੀਆਂ ਸਾੜੀਆਂ ਜਾ ਰਹੀਆਂ | ਉੱਥੇ ਹੀ ਗੁਰਬਚਨ ਸਿੰਘ ਚੱਬਾ ਨੇ ਕਿਹਾ ਕਿ ਜਿੰਨੀ ਦੇਰ ਤਕ ਖੇਤੀ ਸੁਧਾਰ ਕਾਨੂੰਨ ਰੱਦ ਨਹੀਂ ਹੁੰਦੇ ਓਨੀ ਦੇਰ ਤਕ ਇਨ੍ਹਾਂ ਦੇ ਧਰਨੇ ਪ੍ਰਦਰਸ਼ਨ ਇਸੇ ਤਰ੍ਹਾਂ ਜਾਰੀ ਰਹਿਣਗੇ ਅਤੇ ਕਿਸਾਨ ਜਥੇਬੰਦੀ ਦਾ ਕਹਿਣਾ ਹੈ ਕਿ ਹੁਣ ਕੇਂਦਰ ਨੂੰ ਵੀ ਚਾਹੀਦਾ ਹੈ ਕਿ ਬੈਠ ਕੇ ਇਸ ਮਸਲੇ ਨੂੰ ਹੱਲ ਕੀਤਾ ਜਾਵੇ ਕਿਉਂਕਿ ਮਸਲਾ ਬੈਠ ਕੇ ਹੀ ਹੱਲ ਹੋਣਾ ਹੈ