ਦੇਸ਼ ਵਿਚ ਵਧਦੇ ਪੈਟਰੋਲ ਤੇ ਡੀਜ਼ਲ ਦੇ ਰੇਟਾਂ ਨੂੰ ਲੈ ਕੇ ਅੰਮ੍ਰਿਤਸਰ ਵਿਚ ਕੀਤਾ ਅਨੋਖਾ ਪ੍ਰਦਰਸ਼ਨ
ਪ੍ਰਦਰਸ਼ਨਕਾਰੀਆਂ ਨੇ ਕਾਰ ਨੂੰ ਅੱਗ ਲਗਾ ਕੇ ਕੇਂਦਰ ਸਰਕਾਰ ਖਿਲਾਫ ਜਤਾਇਆ ਰੋਸ
ਦੇਸ਼ ਵਿੱਚ ਲਗਾਤਾਰ ਹੀ ਪੈਟਰੋਲ ਤੇ ਡੀਜ਼ਲ ਦੇ ਰੇਟ ਆਸਮਾਨ ਨੂੰ ਛੂੰਹਦੇ ਜ਼ਾ ਰਹੇ ਨੇ | ਜਿਸ ਦੇ ਚੱਲਦੇ ਪੰਜਾਬ ਵਿੱਚ ਲਗਾਤਾਰ ਹੀ ਪੈਟਰੋਲ ਤੇ ਡੀਜ਼ਲ ਦੇ ਰੇਟਾਂ ਦੇ ਖ਼ਿਲਾਫ ਪ੍ਰਦਰਸ਼ਨ ਵੀ ਕੀਤੇ ਜਾ ਰਹੇ ਹਨ | ਜਿਸਦੇ ਚਲਦੇ ਅੰਮ੍ਰਿਤਸਰ ਵਿੱਚ ਜ਼ਿਲ੍ਹਾ ਕਾਂਗਰਸ ਕਮੇਟੀ ਦੀ ਪ੍ਰਧਾਨ ਜਤਿੰਦਰ ਸੋਨੀਆ ਵੱਲੋਂ ਅਨੋਖੇ ਤਰੀਕੇ ਨਾਲ ਰੋਸ ਪ੍ਰਦਰਸ਼ਨ ਕੀਤਾ ਗਿਆ| ਕੇਂਦਰ ਸਰਕਾਰ ਖ਼ਿਲਾਫ਼ ਆਵਾਜ਼ ਬੁਲੰਦ ਕੀਤੀ ਗਈ ਅਤੇ ਉਨ੍ਹਾਂ ਵੱਲੋਂ ਇਕ ਖਟਾਰਾ ਕਾਰ ਨੂੰ ਅੱਗ ਲਗਾ ਕੇ ਕੇਂਦਰ ਸਰਕਾਰ ਖਿਲਾਫ ਪ੍ਰਦਰਸ਼ਨ ਕੀਤਾ ਗਿਆ ਅਤੇ ਪੈਟਰੋਲ ਤੇ ਡੀਜ਼ਲ ਦੇ ਰੇਟ ਘੱਟ ਕਰਨ ਲਈ ਕਿਹਾ ਗਿਆ | ਉਥੇ ਹੀ ਪੱਤਰਕਾਰਾਂ ਦੇ ਨਾਲ ਗੱਲਬਾਤ ਕਰਦਿਆਂ ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਦੇਸ਼ ਵਿੱਚ ਪੈਟਰੋਲ ਤੇ ਡੀਜ਼ਲ ਦੇ ਰੇਟ ਆਸਮਾਨ ਨੂੰ ਛੂੰਹਦੇ ਜਾ ਰਿਹਾ ਹਨ , ਜਿਸ ਦੇ ਚਲਦੇ ਅੱਜ ਉਨ੍ਹਾਂ ਵੱਲੋਂ ਆਪਣੀ ਕਾਰ ਨੂੰ ਅੱਗ ਲਾ ਕੇ ਪ੍ਰਦਰਸ਼ਨ ਕੀਤਾ ਗਿਆ ਉਨ੍ਹਾਂ ਦਾ ਕਹਿਣਾ ਹੈ ਕਿ ਕਾਰ ਵਿੱਚ ਪੈਟਰੋਲ ਪੁਆਉਣ ਜੋਗੇ ਉਨ੍ਹਾਂ ਕੋਲ ਪੈਸੇ ਨਹੀਂ ਜਿਸ ਕਰਕੇ ਉਨ੍ਹਾਂ ਵੱਲੋਂ ਅਜਿਹਾ ਪ੍ਰਦਰਸ਼ਨ ਕੀਤਾ ਗਿਆ ਉਨ੍ਹਾਂ ਨੇ ਕਿਹਾ ਕਿ ਅਗਰ ਕੇਂਦਰ ਸਰਕਾਰ ਖ਼ਿਲਾਫ਼ ਆਵਾਜ਼ ਬੁਲੰਦ ਕਰਨ ਲਈ ਸਾਨੂੰ ਆਪਣੇ ਆਪ ਨੂੰ ਵੀ ਅੱਗ ਲਾਉਣੀ ਪਈ ਤੇ ਅਸੀਂ ਜ਼ਰਾ ਵੀ ਸੰਕੋਚ ਨਹੀਂ ਕਰਾਂਗੇ
ਦੂਜੇ ਪਾਸੇ ਇਸ ਸਾਰੇ ਮਾਮਲੇ ਚ ਅੰਮ੍ਰਿਤਸਰ ਬੱਸ ਸਟੈਂਡ ਪੁਲਸ ਚੌਂਕੀ ਦੇ ਪੁਲਸ ਮੁਲਾਜ਼ਮਾਂ ਨੇ ਦੱਸਿਆ ਕਿ ਪ੍ਰਦਰਸ਼ਨਕਾਰੀਆਂ ਵੱਲੋਂ ਕਾਰ ਨੂੰ ਅੱਗ ਲਾ ਕੇ ਹਿੰਸਕ ਭੜਕਾਉਣ ਦੀ ਕੋਸ਼ਿਸ਼ ਕੀਤੀ ਗਈ ਹੈ | ਉਨ੍ਹਾਂ ਵੱਲੋਂ ਉੱਚ ਅਧਿਕਾਰੀਆਂ ਨਾਲ ਗੱਲ ਕਰਕੇ ਇਸ ਮਾਮਲੇ ਚ ਕਾਰਵਾਈ ਕਰਨ ਦੀ ਗੱਲ ਕੀਤੀ ਜਾ ਰਹੀ |