ਅੰਮ੍ਰਿਤਸਰ ਬੱਸ ਸਟੈਂਡ ਚੌਕੀ ਦੇ ਬਾਹਰ ਖੜ੍ਹੇ ਵਾਹਨਾਂ ਨੂੰ ਲੱਗੀ ਅੱਗ
ਅੰਮ੍ਰਿਤਸਰ ਦੇ ਬੱਸ ਸਟੈਂਡ ਚੌਕੀ ਇਕ ਵਾਰ ਫਿਰ ਤੋਂ ਅੱਗ ਦੀ ਚਪੇਟ ਵਿੱਚ ਆਉਣ ਤੋਂ ਵਾਲ ਵਾਲ ਬਚੀ ਇੱਥੇ ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਵੀ ਅੰਮ੍ਰਿਤਸਰ ਦੇ ਬੱਸ ਸਟੈਂਡ ਚੌਕੀ ਦੇ ਬਾਹਰ ਖੜ੍ਹੀਆਂ ਗੱਡੀਆਂ ਨੂੰ ਸ਼ਾਰਟ ਸਰਕਟ ਕਰਕੇ ਅੱਗ ਲੱਗੀ ਸੀ ਜਿਸ ਤੋਂ ਬਾਅਦ ਇਕ ਵਾਰ ਫਿਰ ਤੋਂ ਅੱਜ ਉਸੇ ਜਗ੍ਹਾ ਤੇ ਹੀ 5 ਦੇ ਕਰੀਬ ਗੱਡੀਆਂ ਸੜ ਕੇ ਸਵਾਹ ਹੋ ਗਈਆਂ ਅਗਰ ਗੱਲ ਕੀਤੀ ਜਾਵੇ ਪੁਲਸ ਅਧਿਕਾਰੀ ਦੀ ਤਾਂ ਉਨ੍ਹਾਂ ਦੱਸਿਆ ਕਿ ਅੱਗ ਲੱਗਣ ਤੋਂ ਬਾਅਦ ਫਾਇਰ ਬ੍ਰਿਗੇਡ ਨੂੰ ਫੋਨ ਕੀਤਾ ਗਿਆ ਸੀ ਤੇ ਤੁਰੰਤ ਫਾਇਰ ਬ੍ਰਿਗੇਡ ਅਤੇ ਮੌਕੇ ਤੇ ਪਹੁੰਚੀ ਉਨ੍ਹਾਂ ਦੱਸਿਆ ਕਿ 5 ਦੇ ਕਰੀਬ ਗੱਡੀਆਂ ਸੜ ਕੇ ਸਵਾਹ ਹੋ ਚੁੱਕੀਆਂ ਹਨ ਅਤੇ ਇਹ ਮਾਲ ਮੁਕੱਦਮੇ ਵਿੱਚ ਗੱਡੀਆਂ ਖੜ੍ਹੀਆਂ ਸਨ ਅਤੇ ਅੱਗ ਲੱਗਣ ਦੇ ਕਾਰਨ ਪਿਛਲੀ ਵਾਰ ਜੋ ਇਸ ਚੌਕੀ ਦੇ ਲਾਗੇ ਅੱਗ ਲੱਗੀ ਸੀ ਉਸ ਦਾ ਕਾਰਨ ਸ਼ਾਰਟ ਸਰਕਟ ਦੱਸਿਆ ਜਾ ਰਿਹਾ ਸੀ ਲੇਕਿਨ ਇਸ ਬਾਰੇ ਜੋ ਅੱਗ ਲੱਗੀ ਹੈ ਇਸਦਾ ਵੀ ਜਾਂਚ ਕੀਤੀ ਜਾ ਰਹੀ ਹੈ ਪੁਲੀਸ ਅਧਿਕਾਰੀ ਨੇ ਦੱਸਿਆ ਕਿ ਬਾਰ ਬਾਰ ਇਸ ਚੌਕੀ ਦੇ ਬਾਹਰ ਖੜ੍ਹੀਆਂ ਗੱਡੀਆਂ ਨੂੰ ਟਾਰਗੇਟ ਕੀਤਾ ਜਾ ਰਿਹਾ ਹੈ ਇਸ ਨੂੰ ਵੇਖਦੇ ਹੋਏ ਜਾਂਚ ਕੀਤੀ ਜਾ ਰਹੀ ਹੈ ਉੱਥੇ ਹੀ ਉਨ੍ਹਾਂ ਦੱਸਿਆ ਕਿ ਫਾਇਰ ਬ੍ਰਿਗੇਡ ਮੌਕੇ ਤੇ ਪਹੁੰਚੀ ਅਤੇ ਹੁਣ ਅੱਗ ਤੇ ਕਾਬੂ ਪਾ ਦਿੱਤਾ ਗਿਆ ਹੈ ਇੱਥੇ ਜ਼ਿਕਰਯੋਗ ਹੈ ਕਿ ਗਰਮੀ ਜਿੱਦਾਂ ਜਿੱਦਾਂ ਆਪਣਾ ਅਸਰ ਵਿਖਾ ਰਹੀ ਹੈ ਓਦਾਂ ਹੀ ਸੁੱਕੀਆ ਦਰਖਤ ਅਤੇ ਘਾਹ ਨੂੰ ਵੀ ਅੱਗ ਲੱਗ ਜਾਂਦੀ ਅਤੇ ਪੁਲੀਸ ਹੁਣ ਇਸ ਤੇ ਜਾਂਚ ਕਰਦੀ ਹੈ ਕਿ ਮਾਮਲਾ ਸਾਹਮਣੇ ਆਉਂਦਾ ਹੋਵੇਗਾ ਇਹ ਤਾਂ ਸਮਾਂ ਹੀ ਦੱਸੇਗਾ|
ਦੂਸਰੇ ਪਾਸੇ ਫਾਇਰ ਬ੍ਰਿਗੇਡ ਆਫਿਸਰ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਅੰਮ੍ਰਿਤਸਰ ਦੇ ਬੱਸ ਸਟੈਂਡ ਨਜ਼ਦੀਕ ਚੌਕੀ ਦੇ ਲਾਗੇ ਖੜ੍ਹੀਆਂ ਗੱਡੀਆਂ ਨੂੰ ਅੱਗ ਲੱਗੀ ਹੈ ਅਤੇ ਉਨ੍ਹਾਂ ਵੱਲੋਂ ਮੌਕੇ ਤੇ ਪਹੁੰਚ ਅੱਗ ਨੂੰ ਬੁਝਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਉੱਥੇ ਉਨ੍ਹਾਂ ਕਿਹਾ ਕਿ ਅੱਗ ਤੇ ਪੂਰੀ ਤਰ੍ਹਾਂ ਕਾਬੂ ਪਾ ਦਿੱਤਾ ਗਿਆ ਹੈ ਅਤੇ ਕਿਸੇ ਵੀ ਤਰ੍ਹਾਂ ਦੀ ਜਾਨ ਜਾਣ ਦੀ ਖ਼ਬਰ ਨਹੀਂ ਹੈ ਉਨ੍ਹਾਂ ਦੱਸਿਆ ਕਿ ਪੁਲਸ ਅਧਿਕਾਰੀ ਹੁਣ ਪਤਾ ਲਗਾਉਣਗੇ ਕਿ ਇਹ ਅੱਗ ਲੱਗਣ ਦਾ ਮੁੱਖ ਕਾਰਨ ਹੈ |