ਅੰਮ੍ਰਿਤਸਰ: ਅੰਮ੍ਰਿਤਸਰ ਤੋਂ ਕੈਬਨਿਟ ਮੰਤਰੀ ਸ਼੍ਰੀ ਓਮ ਪ੍ਰਕਾਸ਼ ਸੋਨੀ ਨੇ ਪੱਤਰਕਾਰਾਂ ਅਤੇ ਵਪਾਰੀਆਂ ਨਾਲ ਗੱਲਬਾਤ ਕਰਦੇ ਦੱਸਿਆ ਕਿ, ਵਪਾਰੀਆਂ ਦੇ ਹਿੱਤਾਂ ਨੂੰ ਧਿਆਨ ਵਿਚ ਰੱਖਦੇ ਹੋਏ ਅੰਮ੍ਰਿਤਸਰ ਦੀਆਂ ਸਾਰੀਆਂ ਦੁਕਾਨਾਂ ਸੋਮਵਾਰ ਤੋਂ ਸ਼ੁਕਰਵਾਰ ਤੱਕ ਸਵੇਰੇ 9 ਤੋਂ 5 ਵਜੇ ਤੱਕ ਖੁਲਣਗੀਆਂ ਅਤੇ ਬਾਕੀ ਪਾਬੰਦੀਆਂ ਉਸੇ ਹੀ ਤਰ੍ਹਾਂ 10 ਜੂਨ ਤੱਕ ਲਾਗੂ ਰਹਿਣਗੀਆਂ।
ਕੈਬਨਿਟ ਮੰਤਰੀ ਸੋਨੀ ਨੇ ਦੱਸਿਆ, ਕਿ ਕਰੋਨਾ ਦੇ ਵੱਧਦੇ ਕੇਸਾਂ ਕਰਕੇ ਜਿਥੇ ਪਹਿਲਾਂ ਇੱਕ ਦਿੰਨ ਸੱਜੇ ਅਤੇ ਦੂਜੇ ਦਿੰਨ ਖੱਬੇ ਪਾਸੇ ਦੀਆਂ ਦੁਕਾਨਾਂ ਖੁਲਦੀਆਂ ਸਨ ,ਉਥੇ ਹੁਣ ਕਰੋਨਾ ਕੇਸਾਂ ਵਿੱਚ ਕਮੀ ਆਉਣ ਤੇ ਸੋਮਵਾਰ ਤੋਂ ਸ਼ੁਕਰਵਾਰ ਤੱਕ ਦੋਵਾਂ ਪਾਸੇ ਦੀਆਂ ਦੁਕਾਨਾਂ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਖੋਲੀਆਂ ਜਾ ਸਕਣਗੀਆਂ । ਸ਼ਨੀਵਾਰ ਅਤੇ ਐਤਵਾਰ ਵਾਲੇ ਦਿੰਨ ਉਸੇ ਹੀ ਤਰ੍ਹਾਂ ਲਾਕਡਾਊਨ ਜਾਰੀ ਰਹੇਗਾ ਅਤੇ ਪਹਿਲਾਂ ਦੀ ਤਰ੍ਹਾਂ ਹੀ ਜਿਮ, ਹੋਟਲ, ਰੈਸਟੋਰੈਂਟ, ਕੋਚਿੰਗ ਸੈਂਟਰ ਆਦਿ ਬੰਦ ਰਹਿਣਗੇ।
ਮੰਤਰੀ, ਓ ਪੀ ਸੋਨੀ ਨੇ ਵਪਾਰੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਆਪਣਾ ਕਰੋਨਾ ਟੈਸਟ ਜ਼ਰੂਰ ਕਰਵਾਉਣ ਅਤੇ ਆਉਣ ਵਾਲੇ ਗ੍ਰਾਹਕਾਂ ਨੂੰ ਵੀ ਟੈਸਟ ਕਰਵਾਉਣ ਸਬੰਧੀ ਪ੍ਰੇਰਿਤ ਕਰਨ। ਉਹਨਾਂ ਨੇ ਵਪਾਰੀਆਂ ਨੂੰ, ਕਿਹਾ ਕਿ ਸਾਡੀ ਸਾਰਿਆਂ ਦੀ ਜਿੰਮੇਵਾਰੀ ਬਣਦੀ ਹੈ ਕਿ ਅਸੀਂ ਦੁਕਾਨਾਂ ਤੇ ਭੀੜ ਇਕੱਠੀ ਨਾ ਹੋਣ ਦੇਈਏ ਅਤੇ ਸਮਾਜਿਕ ਦੂਰੀ ਦੇ ਨਿਯਮਾਂ ਦੀ ਪਾਲਣਾ ਕਰੀਏ ਅਤੇ ਨਾਲ ਹੀ ਸਰਕਾਰ ਵੱਲੋਂ ਜ਼ਾਰੀ ਕੋਵਿਡ ਨਿਯਮਾਂ ਦੀਆਂ ਹਦਾਇਤਾਂ ਦੀ ਪਾਲਣਾ ਕਰੀਏ।