ਆਪ ‘ਚ ਸ਼ਾਮਿਲ ਹੁੰਦੇ ਹੀ ਬੇਅਦਬੀ ਮਾਮਲੇ ‘ਤੇ ਕੁੰਵਰ ਵਿਜੈ ਪ੍ਰਤਾਪ ਸਿੰਘ ਦਾ ਵੱਡਾ ਖ਼ੁਲਾਸਾ
ਬੇਅਦਬੀ ਮਾਮਲੇ ਵਿਚ ਜਾਂਚ ਕਰਨ ਵਾਲੀ ਐੱਸ. ਆਈ. ਟੀ. ਦੇ ਮੁਖੀ ਰਹਿ ਚੁੱਕੇ ਸਾਬਕਾ ਆਈ. ਜੀ. ਕੁੰਵਰ ਵਿਜੇ ਪ੍ਰਤਾਪ ਸਿੰਘ ਅੱਜ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ ਹਨ। ਕੁੰਵਰ ਵਿਜੇ ਪ੍ਰਤਾਪ ਨੂੰ ਆਮ ਆਦਮੀ ਪਾਰਟੀ ਵਿਚ ਸ਼ਾਮਲ ਕਰਨ ਲਈ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਖੁਦ ਅੰਮ੍ਰਿਤਸਰ ਪਹੁੰਚੇ ਸਨ |
ਇਸ ਮੌਕੇ ਕੁੰਵਰ ਵਿਜੇ ਪ੍ਰਤਾਪ ਸਿੰਘ ਸਿੰਘ ਨੇ ਇਹ ਵੀ ਸਾਂਝਾ ਕੀਤਾ ਕਿ ਬੇਅਦਬੀ ਮਾਮਲੇ ਦੀ ਜਾਂਚ ਕਰਨ ਸਮੇਂ ਉਨ੍ਹਾਂ ਨੂੰ ਕਿਸ ਕਿਸ ਕਿਸਮ ਦੀਆਂ ਮੁਸ਼ਕਿਲਾਂ ਦਰਪੇਸ਼ ਆਈਆਂ