ਆਸਟ੍ਰੇਲੀਆ : ਆਸਟ੍ਰੇਲੀਆ ਦੇ ਨਿਊ ਸਾਊਥ ਵੇਲਸ ਵਿਖੇ ਓਥੋਂ ਦੀ ਸਿਖਿਆ ਮੰਤਰੀ ਸਾਰਾਹ ਮਿਤਛੇਲ (Sarah Mitchell ) ਵੱਲੋਂ ਸਕੂਲਾਂ ਵਿੱਚ ਸਿੱਖ ਬੱਚਿਆਂ ਦੇ ਕਿਰਪਾਨ ਪਾਉਣ ਤੇ ਰੋਕ ਲਗਾ ਦਿਤੀ ਹੈ | ਜਿਸ ਨੂੰ ਲੈਕੇ ਸਿੱਖ ਕੌਮ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ |
ਜਿਸ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਇਸ ਘਟਨਾ ਨੂੰ ਮੰਦ ਭਾਗਾ ਦੱਸਿਆ ਅਤੇ ਧਾਰਮਿਕ ਆਜ਼ਾਦੀ ਦੇ ਖਿਲਾਫ ਕਰਾਰ ਦਿੱਤਾ |
ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਮਿਲੀ ਜਾਣਕਾਰੀ ਦੇ ਅਨੁਸਾਰ ਨਿਊ ਸਾਊਥ ਵੇਲਸ ਦੇ ਸਰਕਾਰੀ ਸਕੂਲਾਂ ਵਿੱਚ ਸਿੱਖ ਬੱਚਿਆਂ ਦੇ ਕਿਰਪਾਨ ਪਾਉਣ ਉੱਤੇ 19ਮਈ, 2021 ਤੋਂ ਪਾਬੰਦੀ ਲਗਾਈ ਗਈ ਹੈ , ਜਿਸ ਨੂੰ ਕਦੇ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ | ਉਹਨਾਂ ਕਿਹਾ ਕਿ ਸਿੱਖਾਂ ਦੇ ਜੀਵਨ ਦਾ ਕਿਰਪਾਨ ਇਕ ਅਹਿਮ ਅੰਗ ਹੈ ਅਤੇ ਇਸ ਤੇ ਪਾਬੰਦੀ ਲਗਾਉਣਾ, ਸਿੱਖ ਕੌਮ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣਾ ਹੈ |
ਉੱਥੇ ਆਸਟਰੇਲੀਆ ਸਿੱਖ ਐਸੋਸੀਏਸ਼ਨ ਦੇ ਸਕੱਤਰ ਪ੍ਰੀਤਮ ਸਿੰਘ ਨੇ ਕਿਹਾ ਕਿ ਅਸੀਂ ਇਸ ਪਾਬੰਦੀ ਨੂੰ ਅਸਵੀਕਾਰਤ ਕਰਦੇ ਹੈ ਅਤੇ ਕਿਹਾ ਕਿ ਆਟਰੇਲੀਆ ਦੇ ਸਿੱਖ ਵੀ ਇਸ ਹੁਕਮ ਦਾ ਵਿਰੋਧ ਕਰਨਗੇ।