ਕਿਸਾਨਾਂ ਨੇ ਕੇਂਦਰ ਸਰਕਾਰ ਖਿਲਾਫ ਕੀਤਾ ਪੁਤਲਾ ਫੂਕ ਪ੍ਰਦਰਸ਼ਨ
ਅੰਮ੍ਰਿਤਸਰ : ਅੰਮ੍ਰਿਤਸਰ ਦੇ ਚੱਬਾ ਵਿਚ ਕਿਸਾਨ ਜਥੇਬੰਦੀਆਂ ਵਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੁੱਕ ਕੇ ਪ੍ਰਦਰਸ਼ਨ ਕੀਤਾ ਗਿਆ |
ਦੱਸ ਦਈਏ ਕਿ, ਬੀਤੇ ਦਿੰਨੀ ਸੰਯੁਕਤ ਕਿਸਾਨ ਮੋਰਚੇ ਵੱਲੋਂ 26 ਮਈ ਨੂੰ ਕਾਲਾ ਦਿਵਸ ਮਨਾਉਣ ਦਾ ਸੱਦਾ ਦਿੱਤਾ ਗਿਆ ਸੀ | ਇਸ ਦੇ ਚੱਲਦੇ ਕਿਸਾਨ ਜਥੇਬੰਦੀਆਂ ਵੱਲੋਂ ਵੱਖ-ਵੱਖ ਥਾਵਾਂ ਤੇ ਪ੍ਰਦਰਸ਼ਨ ਕੀਤੇ ਜਾ ਰਹੇ ਹਨ | ਇਸ ਦੇ ਚੱਲਦੇ ਹੀ ਅੰਮ੍ਰਿਤਸਰ ਤੋਂ ਨਵਜੋਤ ਸਿੰਘ ਸਿੱਧੂ ਵੱਲੋਂ ਵੀ ਆਪਣੇ ਘਰ ਤੇ ਕਾਲਾ ਝੰਡਾ ਲਗਾ ਕੇ ਕਿਸਾਨਾਂ ਦੀ ਹਿਮਾਇਤ ਦਰਜ ਕੀਤੀ | ਕਿਸਾਨ ਜਥੇਬੰਦੀ ਦੇ ਮੈਂਬਰ ਗੁਰਬਚਨ ਸਿੰਘ ਚੱਬਾ ਵੱਲੋਂ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਦਸਿਆ ਕਿ ਸੰਯੁਕਤ ਮੋਰਚੇ ਵੱਲੋਂ ਦਿਤੇ ਸੱਦੇ ਤੇ ਉਹਨਾਂ ਵੱਲੋਂ ਇਹ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ , ਅਤੇ ਉਹ ਕਾਲ਼ੇ ਖੇਤੀ ਕਾਨੂੰਨਾਂ ਦਾ ਵਿਰੋਧ ਕਰਦੇ ਹਨ | ਉਹਨਾਂ ਕਿਹਾ ਕਿ ਜਿੰਨੀ ਦੇਰ ਖੇਤੀ ਕਾਨੂੰਨ ਰੱਦ ਨਹੀਂ ਹੁੰਦੇ , ਓਨੀ ਦੇਰ ਵਿਰੋਧ ਪ੍ਰਦਰਸ਼ਨ ਇਸੇ ਹੀ ਤਰਾਂ ਚੱਲਦੇ ਰਹਿਣਗੇ | ਇਸ ਪ੍ਰਦਰਸ਼ਨ ਵਿਚ ਹਰ ਉਮਰ ਵਰਗ ਦੇ ਲੋਕਾਂ ਨੇ ਵੀ ਵੱਧ ਚੜਕੇ ਹਿਸਾ ਲਿਆ |