ਮੱਧ ਪ੍ਰਦੇਸ਼ : ਤਿੰਨ ਖੇਤੀ ਕਾਨੂੰਨ ਲਾਗੂ ਕਰਕੇ ਸਾਰੇ ਦੇਸ਼ ਦੇ ਵਿੱਚ ਸ਼ਰਮਿੰਦਗੀ ਅਤੇ ਕਿਸਾਨਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪੈ ਰਿਹਾ ਅਤੇ ਹੁਣ ਅਜਿਹਾ ਹੀ ਖੇਤੀ ਮੰਤਰੀ ਨਰੇਂਦਰ ਸਿੰਘ ਤੋਮਰ ਨਾਲ ਹੋਇਆ |
ਸ਼ਿਓਪੁਰ (ਮੱਧ ਪ੍ਰਦੇਸ਼) ’ਚ ਮੰਗਲਵਾਰ ਨੂੰ ਕਿਸਾਨਾਂ ਵੱਲੋਂ ਤਿੰਨ ਖੇਤੀ ਕਾਨੂੰਨ ਰੱਦ ਕਰਨ ਦੇ ਮਾਮਲੇ ਤੇ ਕੇਂਦਰੀ ਖੇਤੀ ਮੰਤਰੀ ਨਰੇਂਦਰ ਸਿੰਘ ਤੋਮਰ ਦੇ ਕਾਫਲੇ ਨੂੰ ਘੇਰ ਲਿਆ ਗਿਆ । ਜਿਥੇ ਕਿਸਾਨਾਂ ਨੇ ਕੇਂਦਰੀ ਖੇਤੀ ਮੰਤਰੀ ਅਤੇ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਵੀ ਕੀਤੀ। ਅਧਿਕਾਰੀਆਂ ਵੱਲੋਂ ਦੱਸਿਆ ਗਿਆ ਕਿ ਉਹ ਜ਼ਿਲ੍ਹਾ ਹਸਪਤਾਲ
ਜਾ ਰਹੇ ਸਨ, ਤਾਂ ਦਰਜਨਾਂ ਕਿਸਾਨਾਂ ਨੇ ਨਰੇਂਦਰ ਸਿੰਘ ਤੋਮਰ ਦਾ ਕਾਫਲਾ ਰੋਕਿਆ । ਇਸ ਦੌਰਾਨ ਤੋਮਰ ਨੇ ਕਾਰ ’ਚ ਬੈਠਿਆਂ ਹੀ ਕਿਸਾਨਾਂ ਨਾਲ ਗੱਲਬਾਤ ਕੀਤੀ।
ਮੌਕੇ ’ਤੇ ਪਹੁੰਚੇ ਪੁਲਿਸ ਅਧਿਕਾਰੀਆਂ ਵੱਲੋਂ ਕੁਛ ਕਿਸਾਨਾਂ ਨੂੰ ਗਿਰਫ਼ਤਾਰ ਕਰ ਲਿਆ ਗਿਆ ਅਤੇ ਕਿਸਾਨਾਂ ਨੂੰ ਹਟਾਕੇ , ਕਾਫੀ ਮੁਛਕਦ ਬਾਦ , ਖੇਤੀ ਮੰਤਰੀ ਦੇ ਕਾਫਲੇ ਨੂੰ ਤੋਰਿਆ ਗਿਆ| ਕਿਸਾਨਾਂ ਨੇ ਸਾਫ ਤੌਰ ਤੇ ਚਿਤਾਵਨੀ ਦਿਤੀ ਕਿ ਜੇਕਰ ਇਹ ਕਿਸਾਨ ਨਾ ਛੱਡੇ ਗਏ ਤਾਂ ਪੂਰਾ ਜ਼ਿਲਾ ਜਾਮ ਕਰ ਦਿੱਤਾ ਜਾਵੇਗਾ | ਕਿਸਾਨਾਂ ਵੱਲੋਂ ਇਹ ਵੀ ਦਾਅਵਾ ਕੀਤਾ ਗਿਆ ਸੀ ਕਿ ਉਨ੍ਹਾਂ ਵੱਲੋਂ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਉਨ੍ਹਾਂ ਦੀ ਖੇਤੀ ਮੰਤਰੀ ਨਾਲ ਮੀਟਿੰਗ ਕਰਵਾਈ ਜਾਵੇ ਪਰ ਪ੍ਰਸ਼ਾਸਨ ਵੱਲੋਂ ਇਨਕਾਰ ਕਰ ਦਿੱਤਾ ਗਿਆ ਸੀ।

Please follow and like us:

Similar Posts