ਕਿਸਾਨ ਜਥੇਬੰਦੀਆਂ ਵਲੋਂ ਕੇਂਦਰ ਸਰਕਾਰ ਦਾ ਸੱਦਾ ਪ੍ਰਵਾਨ, ਨਵੀਂਆਂ ਸ਼ਰਤਾਂ ਨਾਲ ਹੋਵੇਗੀ ਕੇਂਦਰ ਨਾਲ ਮੀਟਿੰਗ |
ਕਿਸਾਨ ਜਥੇਬੰਦੀਆਂ ਵਲੋਂ ਕੇਂਦਰ ਸਰਕਾਰ ਦਾ ਸੱਦਾ ਪ੍ਰਵਾਨ ਕਰ ਲਿਆ ਗਿਆ ਹੈ | ਕਿਸਾਨ ਭਵਨ ਚੰਡੀਗੜ੍ਹ ਵਿਖੇ ਹੋਈ ਮੀਟਿੰਗ ਦੌਰਾਨ , ਕਿਸਾਨ ਜਥੇਬੰਦੀਆਂ ਵਲੋਂ ਇਹ ਫੈਸਲਾ ਲਿਆ ਗਿਆ ਹੈ ਕਿ ਕੇਂਦਰ ਸਰਕਾਰ ਵਲੋਂ 13 ਨਵੰਬਰ ਨੂੰ ਮੀਟਿੰਗ ਦਾ ਜੋ ਸਮਾਂ ਦਿੱਤਾ ਗਿਆ ਹੈ ਉਸ ਵਿਚ ਜਥੇਬੰਦੀਆਂ ਦੇ ਨੁਮਾਇੰਦੇ ਸ਼ਾਮਿਲ ਹੋਣਗੇ | ਜਿਸ ਵਿਚ ਕੇਂਦਰ ਦੇ ਦੋ ਮੰਤਰੀਆਂ ਨਾਲ ਮੀਟਿੰਗ ਦਾ ਜਿਕਰ ਕੀਤਾ ਗਿਆ, ਇਥੇ ਇਹ ਵੀ ਦੱਸ ਦੇਈਏ ਕਿ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਮੁਲਾਕਾਤ ਦੇ ਸੱਦੇ ਨੂੰ ਠੁਕਰਾ ਦਿੱਤਾ ਗਿਆ ਹੈ| ਕਿਸਾਨ ਜਥੇਬੰਦੀਆਂ ਨੇ ਕਿਹਾ ਹੈ ਕਿ ਕੇਂਦਰ ਨਾਲ ਮੀਟਿੰਗ ਤੋਂ ਬਾਅਦ 18 ਨਵੰਬਰ ਨੂੰ ਕਿਸਾਨ ਜਥੇਬੰਦੀਆਂ ਦੀ ਬੈਠਕ ਹੋਵੇਗੀ , ਜਿਸ ਵਿਚ ਕੇਂਦਰ ਨਾਲ ਹੋਈ ਗੱਲ ਬਾਤ ਸਬੰਧੀ ਵਿਚਾਰ ਕੀਤੀ ਜਾਵੇਗੀ | ਉਹਨਾਂ ਇਹ ਵੀ ਸਪੱਸ਼ਟ ਕੀਤਾ ਹੈ ਕਿ ਜੇਕਰ ਕੇਂਦਰ ਸਰਕਾਰ ਉਹਨਾਂ ਦੀਆਂ ਮੰਗਾਂ ਪ੍ਰਵਾਨ ਨਹੀਂ ਕਰਦੀ , ਤਾਂ ਕਿਸਾਨ ਜਥੇਬੰਦੀਆਂ ਵਲੋਂ ਸੰਘਰਸ਼ ਲਗਾਤਾਰ ਜਾਰੀ ਰਹੇਗਾ |