
ਕੇਂਦਰ ਸਰਕਾਰ ਕਿਸਾਨਾਂ ਨਾਲ ਗੱਲ ਕਰਨ ਲਈ ਤਿਆਰ ਹੈ ਪਰ…
ਗਵਾਲੀਅਰ : ਪਿਛਲੇ ਸਾਲ ਨਵੰਬਰ ਤੋਂ ਕਿਸਾਨ ਤਿੰਨ ਖੇਤੀ ਕਾਨੂੰਨਾਂ ਵਿਰੁੱਧ ਦਿੱਲੀ ਸਰਹੱਦਾਂ ’ਤੇ ਅੰਦੋਲਨ ਕਰ ਰਹੇ ਹਨ। ਜਿਸ ਦੇ ਚਲਦਿਆਂ , ਮੰਗਲਵਾਰ ਨੂੰ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਕਿਹਾ ਕਿ ਸਰਕਾਰ ਅੰਦੋਲਨਕਾਰੀ ਕਿਸਾਨਾਂ ਨਾਲ “ਖੇਤੀ ਬਿੱਲਾਂ ਤੋਂ ਇਲਾਵਾ ਹੋਰ ਵਿਕਲਪਾਂ” ‘ਤੇ ਗੱਲਬਾਤ ਕਰਨ ਲਈ ਤਿਆਰ ਹੈ।
ਕੇਂਦਰੀ ਮੰਤਰੀ ਨਰਿੰਦਰ ਤੋਮਰ ਨੇ, ਇਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ, ‘ਕੇਂਦਰ ਸਰਕਾਰ ਨੇ ਹਮੇਸ਼ਾਂ ਹੀ ਕਿਸਾਨਾਂ ਦੀ ਭਲਾਈ ਦੇ ਹਿੱਤ ਵਿੱਚ ਗੱਲ ਕੀਤੀ ਹੈ ਅਤੇ ਉਹ ਕਿਸਾਨਾਂ ਨਾਲ ਗੱਲਬਾਤ ਕਰਨ ਲਈ ਤਿਆਰ ਹੈ।
ਕੇਂਦਰੀ ਮੰਤਰੀ ਤੋਮਰ ਨੇ ਕਿਹਾ, “ਜੇਕਰ ਕਿਸਾਨ ਜਥੇਬੰਦੀਆਂ ਖੇਤੀ ਬਿੱਲਾਂ ਤੋਂ ਇਲਾਵਾ ਹੋਰ ਵਿਕਲਪਾਂ‘ ਤੇ ਵਿਚਾਰ ਕਰਨ ਲਈ ਤਿਆਰ ਹੁੰਦੇ ਹਨ , ਤਾਂ ਸਰਕਾਰ ਉਨ੍ਹਾਂ ਨਾਲ ਗੱਲਬਾਤ ਕਰਨ ਲਈ ਤਿਆਰ ਹੈ। ”