ਕਿਸਾਨਾਂ ਦੇ ਘੇਰੇ ‘ਚ ਆਇਆ ਮੰਤਰੀ ਧਰਮਸੋਤ

ਪੰਜਾਬ ਸਰਕਾਰ ਦੇ ਸਿਰਫ਼ ਪੰਜ ਮਹੀਨੇ ਹੀ ਬਾਕੀ ਰਹਿ ਗਏ ਹਨ ਅਤੇ ਪੰਜਾਬ ਸਰਕਾਰ ਵੱਲੋਂ ਹੁਣ ਨੀਂਹ ਪੱਥਰਾਂ ਦਾ ਦੌਰ ਸ਼ੁਰੂ ਕਰ ਦਿੱਤਾ ਹੈ। ਪੰਜਾਬ ਵਿੱਚ ਪਹਿਲਾਂ ਜਿੱਥੇ ਬੀਜੇਪੀ ਦਾ ਵਿਰੋਧ ਹੋ ਰਿਹਾ ਸੀ ਹੁਣ ਕਾਂਗਰਸ ਪਾਰਟੀ ਦਾ ਵੀ ਵਿਰੋਧ ਹੋਣਾ ਸ਼ੁਰੂ ਹੋ ਗਿਆ ਹੈ। ਜਿਸ ਦੇ ਤਹਿਤ ਨਾਭਾ ਬਲਾਕ ਦੇ ਪਿੰਡ ਚਹਿਲ ਵਿਖੇ ਪੰਜਾਬ ਦੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਅਤੇ ਵਿਜੈ ਇੰਦਰ ਸਿੰਗਲਾ ਵੱਲੋਂ ਪਿੰਡ ਚਹਿਲ ਵਿਖੇ ਸੜਕ ਦਾ ਨੀਂਹ ਪੱਥਰ ਰੱਖਣ ਲਈ ਆਉਣਾ ਸੀ ਪਰ ਕਿਸਾਨਾਂ ਵੱਲੋਂ ਵਿਰੋਧ ਕੀਤਾ ਗਿਆ ਅਤੇ ਵਿਜੇ ਇੰਦਰ ਸਿੰਗਲਾ ਨੀਂਹ ਪੱਥਰ ਰੱਖਣ ਨਹੀਂ ਪਹੁੰਚੇ ਉਹ ਨਾਭਾ ਵਿਖੇ ਹੀ ਰੁਕ ਗਏ ਅਤੇ ਪੰਜਾਬ ਦੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਕਿਸਾਨਾਂ ਦੇ ਵਿਰੋਧ ਦੇ ਵਿੱਚ ਨੀਂਹ ਪੱਥਰ ਰੱਖਿਆ ਅਤੇ ਚਲਦੇ ਬਣੇ। ਕਿਸਾਨਾਂ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਜੋ ਵਾਅਦੇ ਕੀਤੇ ਗਏ ਸਨ ਉਹ ਪੂਰੇ ਨਹੀਂ ਕੀਤੇ ਜਿਸ ਕਰਕੇ ਅਸੀਂ ਵਿਰੋਧ ਕਰਦੇ ਹਾਂ ਅਤੇ ਅਸੀਂ ਕਿਸੇ ਵੀ ਸੱਤਾਧਾਰੀ ਪਾਰਟੀ ਨੂੰ ਪਿੰਡ ਵਿਚ ਆਉਣ ਨਹੀਂ ਦੇਵਾਂਗੇ ਕਿਉਂਕਿ ਪੰਜਾਬ ਸਰਕਾਰ ਨੇ ਅਜੇ ਤਕ ਆਪਣੇ ਵਾਅਦੇ ਪੂਰੇ ਨਹੀਂ ਕੀਤੇ ।

ਨਾਭਾ ਬਲਾਕ ਦੇ ਪਿੰਡ ਚਹਿਲ ਵਿਖੇ ਉਦੋਂ ਸਥਿਤੀ ਤਣਾਅਪੂਰਨ ਹੋ ਗਈ ਜਦੋਂ ਪਿੰਡ ਚਹਿਲ ਦੀ ਸੜਕ ਦਾ ਨੀਂਹ ਪੱਥਰ ਰੱਖਣ ਲਈ ਪੰਜਾਬ ਦੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਪਹੁੰਚੇ ਤਾਂ ਕਿਸਾਨਾਂ ਦਾ ਹਜੂਮ ਉਮੜ ਪਿਆ ਅਤੇ ਪੰਜਾਬ ਦੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਦਾ ਵਿਰੋਧ ਕਰਨ ਲੱਗੇ ਅਤੇ ਗੁੱਸਾ ਇੰਨਾ ਵੱਧ ਗਿਆ ਕਿ ਇਕ ਦੂਜੇ ਨਾਲ ਪੁਲਸ ਅਤੇ ਕਿਸਾਨ ਹੱਥੋਪਾਈ ਵੀ ਹੋਈ ਅਤੇ ਜੱਦੋ ਜਹਿਦ ਦੇ ਤਹਿਤ ਪੰਜਾਬ ਦੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਕੁੱਝ ਮਿੰਟਾਂ ਵਿੱਚ ਹੀ ਨੀਂਹ ਪੱਥਰ ਰੱਖਦੇ ਹੋਏ ਚਲਦੇ ਬਣੇ।

ਇਸ ਮੌਕੇ ਤੇ ਕਿਸਾਨਾਂ ਨੇ ਕਿਹਾ ਕਿ ਪੰਜਾਬ ਦੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਸਾਡੇ ਹਲਕੇ ਦੇ ਹਨ ਪਰ ਸਾਢੇ ਚਾਰ ਸਾਲ ਦੇ ਦਰਮਿਆਨ ਸਾਧੂ ਸਿੰਘ ਧਰਮਸੋਤ ਇੱਥੇ ਨਹੀਂ ਪਹੁੰਚੇ ਜਿਸ ਕਰਕੇ ਅਸੀਂ ਵਿਰੋਧ ਕਰਦੇ ਹਾਂ ਕਿਉਂਕਿ ਪੰਜਾਬ ਸਰਕਾਰ ਨੇ ਜੋ ਵਾਅਦੇ ਕੀਤੇ ਸਨ ਉਹ ਵਾਅਦੇ ਪੂਰੇ ਨਹੀਂ ਹੋਏ ਚਾਹੇ ਘਰ-ਘਰ ਨੌਕਰੀ ਹੋਵੇ , ਕਰਜ਼ਾ ਮੁਆਫ਼ੀ ਸਕੀਮ ਹੋਵੇ ਅਤੇ ਇਸ ਤੋਂ ਇਲਾਵਾ ਜੋ ਗੁਟਕਾ ਸਾਹਿਬ ਦੀ ਕੈਪਟਨ ਨੇ ਸਹੁੰ ਖਾਧੀ ਸੀ ਉਨ੍ਹਾਂ ਦੋਸ਼ੀਆਂ ਨੂੰ ਅਜੇ ਤੱਕ ਫੜਿਆ ਨਹੀਂ ਗਿਆ ਇਸ ਲਈ ਅਸੀਂ ਸਾਰੇ ਪਿੰਡਾਂ ਵਿਚ ਹੁਣ ਕਿਸੇ ਵੀ ਪਾਰਟੀ ਦੇ ਉਮੀਦਵਾਰ ਨੂੰ ਇੱਥੇ ਵੜਨ ਨਹੀਂ ਦੇਵਾਂਗੇ ਕਿਉਂਕਿ ਅਸੀਂ ਸਾਰੇ ਪਾਰਟੀਆਂ ਤੋਂ ਬਹੁਤ ਦੁਖੀ ਹਾਂ।

ਇਸ ਮੌਕੇ ਤੇ ਪੰਜਾਬ ਦੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨਾਲ ਗੱਲ ਕੀਤੀ ਉਨ੍ਹਾਂ ਨੇ ਕਿਹਾ ਕਿ ਕਿਸਾਨ ਤਾਂ ਵੇਸੈ ਹੀ ਗੁੱਸਾ ਕਰ ਰਹੇ ਹਨ। ਜਦੋਂ ਉਨ੍ਹਾਂ ਨੇ ਪੁੱਛਿਆ ਕਿ ਕਿਸਾਨ ਲਗਾਤਾਰ ਤੁਹਾਡਾ ਹੀ ਵਿਰੋਧ ਕਰ ਰਹੇ ਹਨ ਉਨ੍ਹਾਂ ਨੇ ਕਿਹਾ ਕਿ ਇਹ ਤਾਂ ਆਮ ਪਾਰਟੀ ਦੇ ਵਿੱਚ ਆਗੂ ਹਨ ਤਾਂ ਇਹ ਵਿਰੋਧ ਕਰ ਰਹੇ ਹਨ | ਜਦੋਂ ਨਾਭਾ ਹਲਕੇ ਚ ਬਿਜਲੀ ਪੂਰੀ ਨਾ ਹੋਣ ਤੇ ਕਿਸਾਨਾਂ ਵੱਲੋਂ ਵਿਰੋਧ ਬਾਰੇ ਪੁੱਛਿਆ ਗਿਆ ਉਨ੍ਹਾਂ ਨੇ ਕਿਹਾ ਕਿ ਮੈਂ ਬਿਜਲੀ ਬੋਰਡ ਦੇ ਉੱਚ ਅਧਿਕਾਰੀਆਂ ਨਾਲ ਗੱਲ ਕੀਤੀ ਹੈ ਅਤੇ ਛੇਤੀ ਹੀ ਬਿਜਲੀ ਸਰਪਲੱਸ ਹੋ ਜਾਵੇਗੀ।

Please follow and like us:

Similar Posts