ਡੇਰਾ ਮੁਖੀ ਰਾਮ ਰਹੀਮ ਦਾ ਨਾਮ FIR ਵਿਚੋਂ ਕੱਟਣ ਤੇ ਬੋਲੇ ਜਥੇਦਾਰ ਹਰਪ੍ਰੀਤ ਸਿੰਘ, 2022 ਦੀਆਂ ਚੋਣਾਂ ਕਾਰਨ ਸਰਕਾਰ ਕਰ ਰਹੀ ਸਿਆਸਤ
ਅੰਮ੍ਰਿਤਸਰ : ਬੁਰਜ ਜਵਾਹਰ ਵਾਲਾ ਅਤੇ ਬਹਿਬਲ ਕਲਾਂ ਵਿੱਚ ਹੋਏ ਬੇਅਦਬੀ ਮਾਮਲੇ ਤੋਂ ਬਾਅਦ ਰਾਮ ਰਹੀਮ ਦਾ ਨਾਮ ਪ੍ਰਮੁੱਖਤਾ ਤੇ ਦਿੱਤਾ ਜਾ ਰਿਹਾ | ਜਿਸ ਤੋਂ ਬਾਅਦ ਅੱਜ ਚਲਾਨ ਪੇਸ਼ ਕਰਨ ਤੋਂ ਬਾਅਦ ਰਾਮ ਰਹੀਮ ਦਾ ਨਾਮ ਉਸ ਚਲਾਨ ਵਿੱਚੋਂ ਕੱਢ ਦਿੱਤਾ ਗਿਆ | ਇਸ ਬਾਬਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਸਰਕਾਰ ਅਤੇ ਪ੍ਰਸ਼ਾਸਨ ਉੱਤੇ ਸਵਾਲ ਚੁੱਕੇ ਗਏ | ਉਥੇ ਹੀ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ 2022 ਦੀਆਂ ਚੋਣਾਂ ਨਜ਼ਦੀਕ ਆ ਰਹੀਆਂ ਹਨ ਅਤੇ ਡੇਰਾ ਪ੍ਰੇਮੀ ਰਾਮ ਰਹੀਮ ਦੇ ਨਾਮ ਤੇ ਵੋਟਾਂ ਲੈਣ ਲਈ ਇਹ ਸਭ ਕੁਝ ਕੀਤਾ ਜਾ ਰਿਹਾ ਹੈ | ਉਨ੍ਹਾਂ ਨੇ ਕਿਹਾ ਕਿ ਪਹਿਲਾਂ ਵੀ ਕਈ ਕਮਿਸ਼ਨ ਬਣ ਚੁੱਕੇ ਹਨ, ਜਿਨ੍ਹਾਂ ਵਿੱਚ ਰਾਮ ਰਹੀਮ ਦਾ ਨਾਮ ਪ੍ਰਮੁੱਖਤਾ ਤੇ ਕੀਤਾ ਜਾ ਰਿਹਾ ਸੀ | ਦੂਸਰੇ ਪਾਸੇ ਉਹਨਾਂ ਨੇ ਕਿਹਾ ਕਿ ਉਨ੍ਹਾਂ ਦੇ ਚੇਲਿਆਂ ਦੇ ਨਾਮ ਤੇ ਹੁਣ ਸਿਰਫ਼ ਸਿਆਸਤ ਕੀਤੀ ਜਾ ਰਹੀ ਹੈ, ਹੋਰ ਕੁਝ ਨਹੀਂ |
ਉੱਥੇ ਉਨ੍ਹਾਂ ਨੇ ਕਿਹਾ ਕਿ ਰਾਜਨੀਤਿਕ ਆਗੂ ਸਿਰਫ਼ ਇੱਥੋਂ ਆਪਣਾ ਰਾਜਨੀਤਿਕ ਫ਼ਾਇਦਾ ਹੀ ਲੈ ਰਹੇ ਹਨ, ਹੋਰ ਕੁਝ ਨਹੀਂ | ਉੱਥੇ ਹੀ ਗਿਆਨੀ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਲਗਾਤਾਰ ਜਿੰਨੀਆਂ ਵੀ ਕਮੇਟੀਆਂ ਬਣੀਆਂ ਹਨ ਉਨ੍ਹਾਂ ਵਿਚ ਰਾਮ ਰਹੀਮ ਦਾ ਨਾਮ ਲਿਖਿਆ ਗਿਆ ਸੀ ਲੇਕਿਨ ਹੁਣ ਜਿਸ ਤਰ੍ਹਾਂ ਹੀ ਚੋਣਾਂ ਨਜ਼ਦੀਕ ਆ ਰਹੀਆਂ ਹਨ, ਉਸੇ ਦੇ ਤਹਿਤ ਹੀ ਰਾਮ ਰਹੀਮ ਦਾ ਨਾਂਮ ਵੀ ਬਾਹਰ ਕੱਢਿਆ ਜਾ ਰਿਹਾ ਹੈ | ਗਿਆਨੀ ਹਰਪ੍ਰੀਤ ਸਿੰਘ ਨੇ ਸਿੱਖ ਜਥੇਬੰਦੀਆਂ ਨੂੰ ਅਪੀਲ ਕੀਤੀ ਹੈ ਕਿ ਇਸ ਦਾ ਵਿਰੋਧ ਕੀਤਾ ਜਾਵੇ ਅਤੇ ਧਰਨੇ ਪ੍ਰਦਰਸ਼ਨ ਵੀ ਕੀਤੇ ਜਾਣ ਤਾਂ ਜੋ ਕਿ ਸਰਕਾਰਾਂ ਉੱਤੇ ਦਬਾਅ ਬਣਾਇਆ ਜਾਵੇ ਅਤੇ ਉਸ ਦੇ ਖਿਲਾਫ ਕਾਰਵਾਈ ਹੋਵੇ |

Please follow and like us:

Similar Posts