ਨਵੀਂ ਬਣੀ SIT ਨੇ ਕੀਤੀ ਪਹਿਲੀ ਮੀਟਿੰਗ , ਬੇਅਦਬੀ ਤੇ ਗੋਲੀ ਕਾਂਡ ਮਾਮਲੇ ਦੀ ਜਾਂਚ ਵਧਾਈ ਅੱਗੇ |
ਬੇਅਦਬੀ ਅਤੇ ਗੋਲੀ ਕਾਂਡ ਮਾਮਲੇ ਤੇ ਜਾਂਚ ਦੇ ਲਈ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਪੰਜਾਬ ਸਰਕਾਰ ਨੂੰ ਨਵੀਂ SIT ਦਾ ਗਠਨ ਕੀਤਾ ਗਿਆ | ਜਿਸਦੇ ਅਧਿਕਾਰੀਆਂ ਵੱਲੋਂ ਵਿਗਿਲੈਂਸ ਭਵਨ SAS ਨਗਰ ਵਿੱਖੇ ਮੀਟਿੰਗ ਕੀਤੀ ਗਈ | ਇਸ ਮੀਟਿੰਗ ਦੇ ਵਿਚ ਕੋਟਕਪੂਰਾ ਦੀਆਂ ਘਟਨਾਵਾਂ ਦੀ ਢੁੰਗਾਈ ਦੇ ਨਾਲ ਪੜਤਾਲ ਕਰਨ ਦੇ ਢੰਗਾਂ ਬਾਰੇ ਵੀ ਵਿਚਾਰ ਵਟਾਂਦਰਾ ਕੀਤਾ ਗਿਆ | ਇਸ ਤੋਂ ਪਹਿਲਾਂ SIT ਇਸ ਸਬੰਧੀ ਪੁਲਿਸ ਤੇ ਕਾਨੂੰਨੀ ਵਿਭਾਗਾਂ ਦੇ ਅਧਿਕਾਰੀਆਂ ਅਤੇ ਮੁਲਾਜ਼ਮਾਂ ਦੇ ਨਾਲ ਵੱਖ ਵੱਖ ਮੀਟਿੰਗਾਂ ਵੀ ਕਰ ਚੁੱਕੀ ਹੈ | ਏਸ ਮਾਮਲੇ ਸਬੰਧੀ ਢੁਕਵੇਂ ਸਬੂਤ ਅਤੇ ਜਾਣਕਾਰੀ ਤੋਂ ਪਹਿਲਾਂ ਪੇਸ਼ ਨਾ ਕੀਤਾ ਜਾ ਸਕੇ ਹੋਣ , ਇਕੱਤਰ ਕਰਨ ਅਤੇ ਹੋਰ ਕੋਈ ਵੀ ਸੁਝਾ ਪ੍ਰਾਪਤ ਕਰਨ ਦੇ ਮਕਸਦ ਨਾਲ SIT ਇਕ ਈ-ਮੇਲ (Email) ਅਤੇ ਵਟਸਐਪ (WhatsApp) ਨੰਬਰ ਵੀ ਜਾਰੀ ਕੀਤਾ | ਦੱਸ ਦਈਏ ਕਿ ਲਗਾਤਾਰ ਕੋਟਕਪੂਰਾ ਗੋਲੀਕਾਂਡ ਅਤੇ ਬੇਅਦਬੀ ਮਾਮਲੇ ਦੀ ਜਾਂਚ ਦੀ ਮੰਗ ਕੀਤੀ ਜਾ ਰਹੀ ਹੈ ਪਰ ਅਜੇ ਤੱਕ ਏਸ ਮਾਮਲੇ ਵਿਚ ਦੋਸ਼ੀਆਂ ਨੂੰ ਸਜ਼ਾ ਨਹੀਂ ਦਿਤੀ ਜਾ ਸਕੀ |