ਬਰਗਾੜੀ ਮਾਮਲੇ ‘ਚ ਸਿੱਟ ਨੇ ਕੀਤਾ ਵੱਡਾ ਖੁਲਾਸਾ ਡੇਰਾ ਸਾਧ ਦੇ ਅਪਮਾਨ ਦਾ ਬਦਲਾ ਲੈਣ ਲਈ ਡੇਰਾ ਪ੍ਰੇਮੀਆਂ ਨੇ ਕੀਤੀ ਸੀ ਬੇਅਦਬੀ |
ਬੇਅਦਬੀ ਮਾਮਲੇ ਵਿਚ ਜਾਂਚ ਕਰ ਰਹੇ ਆਈਜੀ ਪਰਮਾਰ ਦੀ ਅਗਵਾਈ ਵਾਲੀ SIT ਨੇ ਵੱਡਾ ਖੁਲਾਸਾ ਕੀਤਾ। SIT ਨੇ ਖੁਲਾਸਾ ਕੀਤਾ, ਕਿ ਡੇਰਾ ਸਾਦ ਗੁਰਮੀਤ ਰਾਮ ਰਹੀਮ ਦੇ ਅਪਮਾਨ ਦਾ ਬਦਲਾ ਲੈਣ ਦੇ ਲਈ, ਡੇਰਾ ਪ੍ਰੇਮੀਆਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕੀਤੀ ਗਈ। SIT ਵੱਲੋਂ ਜਾਂਚ ਬਾਰੇ ਤਿਆਰ ਇਕ ਨੋਟ ਦੇ ਵਿਚ ਦੱਸਿਆ ਗਿਆ ਕਿ ਡੇਰੇ ਦੇ ਪ੍ਰੇਮੀ ਮਹਿੰਦਰਪਾਲ ਨੇ ਆਪਣੇ ਸਾਥੀਆਂ ਦੇ ਨਾਲ ਬੇਅਦਬੀ ਦੀ ਘਟਨਾ ਨੂੰ ਅੰਜਾਮ ਦਿੱਤਾ ਸੀ । ਜ਼ਿਕਰਯੋਗ ਹੈ ਕਿ, ਦੋਸ਼ੀ ਮਹਿੰਦਰਪਾਲ ਬਿੱਟੂ ਦਾ ਨਾਭਾ ਜੇਲ੍ਹ ਦੇ ਵਿੱਚ ਗੈਂਗਸਟਰ ਵੱਲੋਂ ਕਤਲ ਕਰ ਦਿੱਤਾ ਗਿਆ ਸੀ। SIT ਮੁਤਾਬਕ ਇਨ੍ਹਾਂ ਮੁਲਜ਼ਮਾਂ ਦੇ ਵਿੱਚ ਸੁਖਜਿੰਦਰ ਸਿੰਘ, ਸ਼ਕਤੀ ਸਿੰਘ, ਰਣਜੀਤ ਉਰਫ਼ ਭੋਲਾ,ਬਲਜੀਤ, ਨਿਸ਼ਾਨ, ਪ੍ਰਦੀਪ ਉਰਫ ਰਾਜੂ, ਰਣਦੀਪ ਸਿੰਘ ਉਰਫ ਨੀਲਾ ਅਤੇ ਕਈ ਹੋਰ ਲੋਕਾਂ ਦੇ ਨਾਮ ਸ਼ਾਮਲ ਹਨ। ਨੀਲਾ ਨੂੰ ਛੱਡ ਕੇ ਬਾਕੀ ਸਾਰੇ ਮੁਲਜ਼ਮਾਂ ਨੂੰ ਪਰਮਾਰ ਦੀ ਅਗਵਾਈ ਵਾਲੀ ਟੀਮ ਨੇ 16 ਮਈ ਨੂੰ ਗ੍ਰਿਫ਼ਤਾਰ ਕਰ ਲਿਆ ਸੀ।
ਇਕ ਨੋਟ ਵਿੱਚ ਕਿਹਾ ਗਿਆ ਹੈ ਕਿ ਇਹ ਸਾਰੀ ਸਾਜ਼ਿਸ਼ ਡੇਰਾ ਪ੍ਰੇਮੀ ਮਹਿੰਦਰਪਾਲ ਨੇ ਡੇਰੇ ਦੇ ਮੁਖੀ ਦਾ ਅਪਮਾਨ ਲੈਣ ਦੇ ਲਈ ਘੜੀ ਸੀ। ਜਿਸ ਤੋਂ ਬਾਅਦ ਸੁਖਜਿੰਦਰ ਸਿੰਘ ਨੇ ਬੁਰਜ ਜਵਾਹਰ ਸਿੰਘ ਵਾਲਾ ਦੇ ਗੁਰਦੁਆਰਾ ਸਾਹਿਬ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਵਿੱਤਰ ਸਰੂਪ ਚੋਰੀ ਕੀਤਾ ਤੇ ਮੰਦੀ ਭਾਸ਼ਾ ਵਾਲੇ ਪੋਸਟਰ ਲਿਖੇ। ਗੁਰੂ ਗ੍ਰੰਥ ਸਾਹਿਬ ਜੀ ਦੇ ਪਵਿੱਤਰ ਅੰਗ ਪਾੜ ਕੇ ਬਰਗਾੜੀ ਪਿੰਡ ਦੇ ਵਿੱਚ ਸੁੱਟੇ ਗਏ । ਸੰਨੀ ਅਤੇ ਸ਼ਕਤੀ ਨਾਮ ਦੇ ਡੇਰਾ ਪ੍ਰੇਮੀਆਂ ਨੇ ਇਨ੍ਹਾਂ ਸਰੂਪਾਂ ਨੂੰ ਬਿੱਟੂ ਨੂੰ ਸੌਂਪ ਦਿੱਤਾ। ਜਿਸ ਤੋਂ ਬਾਅਦ ਇਹ ਪਵਿੱਤਰ ਸਰੂਪ ਨਹਿਰ ਦੇ ਵਿੱਚ ਸੁੱਟ ਦਿੱਤੇ ਗਏ। 6 ਸਾਲ ਬੀਤਣ ਤੋਂ ਬਾਅਦ ਵੀ ਲਗਾਤਾਰ ਸਿੱਖਾਂ ਵੱਲੋਂ ਇਨਸਾਫ ਦੀ ਮੰਗ ਕੀਤੀ ਜਾ ਰਹੀ ਹੈ ਅਤੇ ਆਰੋਪੀਆਂ ਤੇ ਸਖਤ ਕਾਰਵਾਈ ਕਰਨ ਦੀ ਮੰਗ ਕੀਤੀ ਜਾ ਰਹੀ ਹੈ। ਇਸ ਘਟਨਾ ਨੂੰ 6 ਸਾਲ ਹੋ ਗਏ ਨੇ, ਪਰ ਅਜੇ ਵੀ ਸਿੱਖਾਂ ਨੂੰ ਇਨਸਾਫ਼ ਦੀ ਉਡੀਕ ਹੈ।