ਅੰਮ੍ਰਿਤਸਰ ਦੇ ਮੈਂਬਰ ਪਾਰਲੀਮੈਂਟ ਸ.ਗੁਰਜੀਤ ਸਿੰਘ ਔਜਲਾ ਅੱਜ ਦਰਬਾਰ ਸਾਹਿਬ ਦੇ ਨਜ਼ਦੀਕ ਪਹੁੰਚੇ ਉੱਥੇ ਹੀ ਉਨ੍ਹਾਂ ਵੱਲੋਂ ਇਕ ਵਿਅਕਤੀ ਜੋ ਕਿ ਉਸ ਦੀਆਂ ਲੱਤਾਂ ਟੁੱਟ ਚੁੱਕੀਆਂ ਸਨ ਉਸ ਨੂੰ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ | ਉਥੇ ਹੀ ਡਾਕਟਰਾਂ ਦੀ ਮੰਨੀ ਜਾਵੇ ਤਾਂ ਗੁਰਜੀਤ ਸਿੰਘ ਔਜਲਾ ਨੇ ਦੱਸਿਆ ਕਿ 108 ਤੇ ਵਾਰ ਵਾਰ ਫੋਨ ਕਰਨ ਦੇ ਬਾਵਜੂਦ ਵੀ ਉਨ੍ਹਾਂ ਕੋਲੋਂ ਐਂਬੂਲੈਂਸ ਨਹੀਂ ਪਹੁੰਚ ਸਕੀ | ਜਿਸਦੇ ਚੱਲਦਿਆਂ ਉਨ੍ਹਾਂ ਵੱਲੋਂ ਹੁਣ ਇਸ ਨੌਜਵਾਨ ਨੂੰ ਅੰਮ੍ਰਿਤਸਰ ਦੇ ਗੁਰੂ ਨਾਨਕ ਦੇਵ ਹਸਪਤਾਲ ਵਿੱਚ ਭੇਜਿਆ ਗਿਆ | ਉੱਥੇ ਨਾਲ ਹੀ ਕਿਹਾ ਕਿ ਇਸ ਦਾ ਪੂਰਨ ਤੌਰ ਤੇ ਧਿਆਨ ਵੀ ਰੱਖਿਆ ਜਾਵੇਗਾ ਅਤੇ ਇਸ ਨੂੰ ਅਗਰ ਇਸ ਦੇ ਘਰ ਦੇ ਲੈ ਕੇ ਜਾਂਦੇ ਹਨ ਤਾਂ ਠੀਕ ਹੈ ਨਹੀਂ ਤਾਂ ਸ਼ੈਲਟਰ ਹੋਮ ਦੇ ਵਿਚ ਰੱਖਿਆ ਜਾਵੇਗਾ | ਉੱਥੇ ਉਨ੍ਹਾਂ ਨੇ ਕਿਹਾ ਕਿ ਜੇਕਰ ਕੋਈ ਵੀ ਵਿਅਕਤੀ ਇਸ ਤਰ੍ਹਾਂ ਦਾ ਪਾਇਆ ਜਾਂਦਾ ਹੈ ਤੇ ਉਹ ਉਨ੍ਹਾਂ ਦੇ ਮੋਬਾਇਲ ਨੰਬਰ ਤੇ ਸੰਪਰਕ ਕਰ ਸਕਦਾ ਹੈ | ਉਨ੍ਹਾਂ ਦੱਸਿਆ ਕਿ ਕਈ ਲੋਕ ਇੱਥੇ ਨੌਜਵਾਨਾਂ ਨੂੰ ਚੁੱਕ ਕੇ ਲੈ ਜਾਂਦੇ ਨੇ ਅਤੇ ਕੰਮ ਕਰਵਾਉਣ ਤੋਂ ਬਾਅਦ ਉਨ੍ਹਾਂ ਦੀਆਂ ਲੱਤਾਂ ਤੋਡ਼ ਕੇ ਇੱਥੇ ਸੁੱਟ ਜਾਂਦੇ ਹਨ |ਇਸੇ ਦੇ ਤਹਿਤ ਉਨ੍ਹਾਂ ਨੇ ਕਿਹਾ ਕਿ ਹੁਣ ਗੁਰਜੀਤ ਸਿੰਘ ਔਜਲਾ ਖੁਦ ਹੀ ਇਨ੍ਹਾਂ ਦਾ ਧਿਆਨ ਰੱਖੇਗਾ ਅਤੇ ਜੇਕਰ ਕੋਈ ਵਿਅਕਤੀ ਨੂੰ ਉਨ੍ਹਾਂ ਦੀ ਜ਼ਰੂਰਤ ਪੈਂਦੀ ਤੇ ਉਨ੍ਹਾਂ ਦੇ ਮੋਬਾਇਲ ਨੰਬਰ ਤੇ ਐਸਐਮਐਸ ਅਤੇ ਉਨ੍ਹਾਂ ਨੂੰ ਫੋਨ ਕਰ ਦੱਸ ਸਕਦਾ ਹੈ ਤੇ ਉਸਦੀ ਜਾਣਕਾਰੀ ਗੁਪਤ ਵੀ ਰੱਖੀ ਜਾਵੇਗੀ |
ਦੂਸਰੇ ਪਾਸੇ ਪੀਡ਼ਤ ਨੌਜਵਾਨ ਦਾ ਕਹਿਣਾ ਹੈ ਕਿ ਉਹ ਜਲੰਧਰ ਦਾ ਰਹਿਣ ਵਾਲਾ ਹੈ ਅਤੇ ਉਹ ਕੁਝ ਕੰਮ ਲੱਭਣ ਵਾਸਤੇ ਅੰਮ੍ਰਿਤਸਰ ਪਹੁੰਚਿਆ ਸੀ | ਉਸ ਨੇ ਦੱਸਿਆ ਕਿ ਇਸ ਨੂੰ ਕੁਝ ਇੱਕ ਵਿਅਕਤੀ ਵੱਲੋਂ ਮੂੰਹ ਤੇ ਕੱਪੜਾ ਬੰਨ੍ਹ ਕੇ ਆਪਣੇ ਘਰ ਲਿਜਾਇਆ ਗਿਆ ਅਤੇ ਕੰਮ ਕਰਵਾਉਣ ਤੋਂ ਬਾਅਦ ਉਸ ਦੀਆਂ ਲੱਤਾਂ ਤੋੜ ਫਿਰ ਦਰਬਾਰ ਸਾਹਿਬ ਦੇ ਨਜ਼ਦੀਕ ਛੱਡ ਕੇ ਉਹ ਰਵਾਨਾ ਹੋ ਗਿਆ | ਇਸ ਨੇ ਦੱਸਿਆ ਕਿ ਉਹ ਗੁਰਜੀਤ ਸਿੰਘ ਔਜਲਾ ਦਾ ਧੰਨਵਾਦ ਕਰਦੇ ਹਨ ਜਿਨ੍ਹਾਂ ਨੇ ਉਨ੍ਹਾਂ ਦੀ ਸਾਰ ਲੈਂਦੀ ਹੈ ਅਤੇ ਉਨ੍ਹਾਂ ਨੂੰ ਹਸਪਤਾਲ ਵਿੱਚ ਦਾਖ਼ਲ ਕਰਵਾ ਕੇ ਉਨ੍ਹਾਂ ਦਾ ਇਲਾਜ ਸ਼ੁਰੂ ਕਰਵਾਇਆ ਹੈ |