ਲੰਗਾਹ ਨੇ ਪੰਥ ‘ਚ ਦੁਬਾਰਾ ਸ਼ਾਮਿਲ ਹੋਣ ਲਈ ਜਥੇਦਾਰ ਨੂੰ ਕੀਤੀ ਅਪੀਲ

ਪਿਛਲੇ 72 ਦਿਨਾਂ ਤੋਂ ਲਗਾਤਾਰ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਹੋ ਰਿਹਾ ਨਤਮਸਤਕ – ਸੁੱਚਾ ਸਿੰਘ ਲੰਗਾਹ
ਅਸ਼ਲੀਲ ਵੀਡੀਓ ਵਾਇਰਲ ਹੋਣ ਤੋਂ ਬਾਅਦ ਸ੍ਰੀ ਅਕਾਲ ਤਖ਼ਤ ਸਾਹਿਬ ਦੁਆਰਾ ਸਾਬਕਾ ਮੰਤਰੀ ਸੁੱਚਾ ਸਿੰਘ ਲੰਗਾਹ ਨੂੰ ਪੰਥ ਚੋ ਛੇਕਿਆ ਗਿਆ ਸੀ ਜਿਸ ਤੋਂ ਬਾਦ ਸੁੱਚਾ ਸਿੰਘ ਲੰਗਾਹ ਨਾਲ ਕਿਸੇ ਵੀ ਤਰ੍ਹਾਂ ਦਾ ਕੋਈ ਵੀ ਤਾਲਮੇਲ ਸਿੱਖ ਸੰਗਤ ਨੂੰ ਨਾ ਰੱਖਣ ਲਈ ਕਿਹਾ ਗਿਆ ਸੀ ਅਤੇ ਹੁਣ ਪਿਛਲੇ 72 ਦਿਨਾਂ ਤੋਂ ਸੁੱਚਾ ਸਿੰਘ ਲੰਗਾਹ ਰੋਜ਼ਾਨਾ ਹੀ ਨੰਗੇ ਪੈਰੀਂ ਸੱਚਖੰਡ ਸ੍ਰੀ ਦਰਬਾਰ ਸਾਹਿਬ ਸ੍ਰੀ ਅਕਾਲ ਤਖ਼ਤ ਤੇ ਨਤਮਸਤਕ ਹੋਣ ਆ ਰਿਹਾ ਹੈ | ਅੱਜ ਸੂਚਾ ਸਿੰਘ ਲੰਗਾਹ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਅੱਜ ਛੇਵੀਂ ਪਾਤਸ਼ਾਹੀ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਹੈ ਅਤੇ ਅੱਜ ਦੇ ਦਿਨ ਵੀ ਸ੍ਰੀ ਦਰਬਾਰ ਸਾਹਿਬ ਸ੍ਰੀ ਅਕਾਲ ਤਖ਼ਤ ਤੇ ਨਤਮਸਤਕ ਹੋਣ ਆਏ|
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਨੇ ਕਿਹਾ ਕਿ ਉਹ ਸਿੱਖ ਸੰਗਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬ ਅੱਗੇ ਬੇਨਤੀ ਕਰਦੇ ਹਨ ਕਿ ਉਸ ਨੂੰ ਦੁਬਾਰਾ ਪੰਥ ਵਿੱਚ ਸ਼ਾਮਿਲ ਕੀਤਾ ਜਾਵੇ | ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਮਾਤਾ ਪਿਤਾ ਦੀ ਉਮਰ 90 ਸਾਲ ਦੇ ਕਰੀਬ ਹੋ ਚੁੱਕੀ ਹੈ ਅਤੇ ਉਨ੍ਹਾਂ ਦੇ ਬੱਚਿਆਂ ਦੀ ਉਮਰ ਵੀ ਵਿਆਹੁਣ ਯੋਗ ਹੋ ਚੁੱਕੀ ਹੈ, ਲੇਕਿਨ ਪੰਥ ਚੋਂ ਛੇਕਿਆ ਹੋਣ ਕਰਕੇ ਉਨ੍ਹਾਂ ਨਾਲ ਕੋਈ ਵੀ ਸਾਂਝ ਨਹੀਂ ਰੱਖਦਾ |
ਇਸ ਲਈ ਉਹ ਬੇਨਤੀ ਕਰਦੇ ਹਨ ਕਿ ਉਨ੍ਹਾਂ ਦੀ ਗ਼ਲਤੀ ਨੂੰ ਮੁਆਫ਼ ਕਰਕੇ ਉਨ੍ਹਾਂ ਨੂੰ ਦੁਬਾਰਾ ਪੰਥ ‘ਚ ਸ਼ਾਮਿਲ ਕੀਤਾ ਜਾਵੇ |

Please follow and like us:

Similar Posts