ਅੱਜ ਜਨਮ ਦਿਵਸ ਤੇ ਵਿਸ਼ੇਸ਼ :
ਸ਼ੇਰੇ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦਾ ਜਨਮ 13 ਨਵੰਬਰ 1780 ਪਿਤਾ ਸ. ਮਹਾਂ ਸਿੰਘ ਮਾਤਾ ਰਾਜ ਕੌਰ ਗੁੱਜਰਾਂਵਾਲਾ ਪਾਕਿਸਤਾਨ ਹੋਇਆ
ਜਦੋਂ ਇਨ੍ਹਾਂ ਦੇ ਪਿਤਾ ਮਹਾਂ ਸਿੰਘ ਰਣ ਵਿੱਚੋਂ ਜਿੱਤ ਕੇ ਘਰ ਪਰਤ ਰਹੇ ਸਨ ਤਾਂ ਪਤਾ ਲੱਗਾ ਕਿ ਉਨ੍ਹਾਂ ਦੇ ਘਰ ਪੁੱਤਰ ਦਾ ਜਨਮ ਹੋਇਆ ਤਾਂ ਉਨ੍ਹਾਂ ਨੇ ਆਪਣੇ ਪੁੱਤਰ ਦਾ ਨਾਂ ਰਣਜੀਤ ਸਿੰਘ ਰੱਖਿਆ । ਘੋੜਸਵਾਰੀ ਅਤੇ ਤਲਵਾਰ ਸ਼ਸਤਰ ਦਾ ਸ਼ੌਂਕ ਰੱਖਣ ਵਾਲੇ ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਨੇ 18 ਸਾਲ ਦੀ ਉਮਰ ਵਿੱਚ ਹੀ (1799) ਵਿੱਚ ਲਾਹੌਰ ਤੇ ਕਬਜ਼ਾ ਕਰਕੇ ਮਹਾਰਾਜਾ ਦੀ ਪਦਵੀ ਹਾਸਲ ਕਰ ਲਈ ਸੀ ਆਪਣੇ ਰਾਜ ਦੌਰਾਨ ਮਹਾਰਾਜਾ ਰਣਜੀਤ ਸਿੰਘ ਵੱਲੋਂ ਹਿੰਦੂਆਂ, ਸਿੱਖਾਂ ਤੇ ਮੁਸਲਮਾਨਾਂ ਨੂੰ ਬਰਾਬਰ ਦਾ ਦਰਜਾ ਦਿੱਤਾ ਸੀ 40 ਸਾਲ ਰਾਜ ਕਰਨ ਵਾਲੇ ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਨੇ ਇਕੱਲੇ ਪੰਜਾਬ ਵਿੱਚ ਹੀ ਨਹੀਂ ਲੋਕਾਂ ਦੇ ਦਿਲਾਂ ਤੇ ਵੀ ਰਾਜ ਕੀਤਾ । 1 ਇਸ ਮਹਾਨ ਸ਼ਾਸ਼ਕ ਬਾਰੇ ਮੁਸਲਮਾਨ ਲਿਖਾਰੀ ਸ਼ਾਹ ਮੁਹੰਮਦ ਲਿਖਦੇ ਹਨ
ਮਹਾਂਬਲੀ ਰਣਜੀਤ ਸਿੰਘ ਹੋਇਆ ਪੈਦਾ,
ਨਾਲ ਜ਼ੋਰ ਦੇ ਮੁਲਕ ਹਿਲਾਇ ਗਿਆ।
ਮੁਲਤਾਨ, ਕਸ਼ਮੀਰ, ਪਿਸ਼ੌਰ, ਚੰਬਾ
ਜੰਮੂ, ਕਾਂਗੜਾ, ਕੋਟ ਨਿਵਾਇ ਗਿਆ ।
ਤਿੱਬਤ ਦੇਸ਼ ਲੱਦਾਖ ਤੇ ਚੀਨ ਤੋੜੀ,
ਸਿੱਕਾ ਆਪਣੇ ਨਾਮ ਚਲਾਇ ਗਿਆ।
ਸ਼ਾਹ ਮੁਹੰਮਦ ਜਾਣ ਪਚਾਸ ਬਰਸਾ,
ਅੱਛਾ ਰੱਜ ਕੇ ਰਾਜ ਕਮਾਇ ਗਿਆ।