328 ਪਾਵਨ ਸਰੂਪਾਂ ਦੇ ਮਾਮਲੇ ‘ਚ ਲੱਗੇ ਮੋਰਚੇ ਨੂੰ SGPC ਦੀ ਟਾਸਕ ਫੋਰਸ ਵੱਲੋਂ ਖਦੇੜ ਦਿੱਤਾ ਗਿਆ ਸੀ, ਜਿਸ ਤੋਂ ਬਾਅਦ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਰਣਜੀਤ ਸਿੰਘ ਵਲੋਂ ਵੀ 3 ਘੰਟੇ ਤਕ ਸ੍ਰੀ ਦਰਬਾਰ ਸਾਹਿਬ ਦੇ ਬਾਹਰ 328 ਸਰੂਪਾਂ ਦੇ ਮਾਮਲੇ ਵਿੱਚ ਇਕੱਠ ਕੀਤਾ ਗਿਆ ਸੀ ਅਤੇ ਅੱਜ 7 ਮੈਂਬਰੀ ਕਮੇਟੀ ਤੇ ਸਤਿਕਾਰ ਕਮੇਟੀ ਤੇ ਹੋਰ ਸਿੱਖ ਜਥੇਬੰਦੀਆਂ ਵੱਲੋਂ ਇਕ ਮੀਟਿੰਗ ਕੀਤੀ ਗਈ ਅਤੇ ਮੀਟਿੰਗ ਚ ਫੈਸਲਾ ਲਿਆ ਗਿਆ ਕਿ ਸਾਰੀਆਂ ਸਿੱਖ ਜਥੇਬੰਦੀਆਂ ਨੂੰ ਇਕ ਮੰਚ ਤੇ ਆ ਕੇ ਪੰਥਕ ਇਕੱਠ ਕਰਨਾ ਚਾਹੀਦਾ ਹੈ ਜਿਸ ਦੀ ਪੰਦਰਾਂ ਨਵੰਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਪਹੁੰਚ ਕੇ ਅਰਦਾਸ ਵੀ ਕੀਤੀ ਜਾਵੇਗੀ
ਅਤੇ ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਭਾਈ ਬਲਬੀਰ ਸਿੰਘ ਮੁੱਛਲ ਤੇ ਦਿਲਬਾਗ ਸਿੰਘ ਨੇ ਦੱਸਿਆ ਕਿ ਜੋ ਐੱਸਜੀਪੀਸੀ ਦੀ ਟਾਸਕ ਫੋਰਸ ਵੱਲੋਂ ਮੋਰਚਾ ਖਦੇੜ ਦਿੱਤਾ ਗਿਆ ਉਸੇ ਮੋਰਚੇ ਦੀ ਲਹਿਰ ਦੇ ਤਹਿਤ ਹੁਣ ਪੰਥਕ ਇਕੱਠ ਕੀਤਾ ਜਾਵੇਗਾ ਨਾਲ ਹੀ ਐੱਸਜੀਪੀਸੀ ਤੇ ਵਰ੍ਹਦੇ ਹੋਏ ਭਾਈ ਦਿਲਬਾਗ ਸਿੰਘ ਨੇ ਕਿਹਾ ਕਿ ਐਸਜੀਪੀਸੀ ਦੇ ਕੁੱਝ ਮੁਲਾਜ਼ਮ ਸ਼ਾਮ ਵੇਲੇ ਠੇਕਿਆਂ ਤੇ ਬੈਠੇ ਨਜ਼ਰ ਆਉਂਦੇ ਹਨ ਅਤੇ ਇਹ ਸਾਨੂੰ ਪੰਥ ਵਿਰੋਧੀ ਕਿਉਂ ਕਹਿੰਦੇ ਹਨ|