ਕੇਂਦਰ ਦੇ ਨਵੇਂ ਖੇਤੀ ਕਾਨੂੰਨਾਂ ਦਾ ਸਮਰਥਨ ਕਰਨ ਵਾਲੇ ਕਿਸਾਨਾਂ ਦੇ ਇੱਕ ਵਫ਼ਦ ਨੇ ਮੰਗਲਵਾਰ ਨੂੰ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨਾਲ ਮੁਲਾਕਾਤ ਕੀਤੀ । ਪਿਛਲੇ ਦਿਨਾਂ ਤੋਂ ਹਰਿਆਣਾ ਵਿੱਚ ਭਾਜਪਾ-ਜੇਜੇਪੀ ਦੇ ਨੇਤਾਵਾਂ ਖ਼ਿਲਾਫ਼ ਪ੍ਰਦਰਸ਼ਨ ਚੱਲ ਰਹੇ ਹਨ । ਇਸ ਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੇ ਮੰਗਲਵਾਰ ਨੂੰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦਾਅਵਾ ਕੀਤਾ ਕਿ ਸਿਰਫ਼ ਮੁੱਠੀ ਭਰ ਲੋਕ ਚੱਲ ਰਹੇ ਕਿਸਾਨ ਅੰਦੋਲਨ ਦਾ ਸਮਰਥਨ ਕਰ ਰਹੇ ਹਨ। ਉਨ੍ਹਾਂ ਦੀ ਗਿਣਤੀ ਵੱਡੀ ਨਹੀਂ ਹੈ, ਆਮ ਕਿਸਾਨਾਂ ਦਾ ਇਨ੍ਹਾਂ ਕਾਨੂੰਨਾਂ ਦਾ ਕੋਈ ਵਿਰੋਧ ਨਹੀਂ ਹੈ ।
ਖੱਟਰ ਨੇ ਕਿਹਾ ਕਿ ਖੇਤੀ ਕਾਨੂੰਨਾਂ ਖ਼ਿਲਾਫ਼ ਅੰਦੋਲਨ ਦੀ ਬਜਾਏ ਹਰ ਕਿਸਾਨ ਨੂੰ ਇਨ੍ਹਾਂ ਕਾਨੂੰਨਾਂ ਦੇ ਫ਼ਾਇਦਿਆਂ ਬਾਰੇ ਪਤਾ ਹੋਣਾ ਚਾਹੀਦਾ ਹੈ ਤਾਂ ਕਿ ਕਿਸਾਨਾਂ ਨੂੰ ਗੁੰਮਰਾਹ ਕਰਨ ਵਾਲੇ ਆਪਣੇ ਨਿੱਜੀ ਸਵਾਰਥ ਚ ਸਫ਼ਲ ਨਾ ਹੋਣ ।
ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੇ ਕਿਹਾ ਇਹ ਕੁਝ ਮੁੱਠੀ ਭਰ ਲੋਕ ਅੰਦੋਲਨ ਦੇ ਨਾਮ ਤੇ ਇਕ ਏਜੰਡਾ ਚਲਾ ਰਹੇ ਹਨ। ਦੱਸ ਦਈਏ ਕਿ ਇਸ ਤੋਂ ਪਹਿਲਾਂ ਵੀ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਕਿਸਾਨੀ ਅੰਦੋਲਨ ਤੇ ਵੱਖ-ਵੱਖ ਤਰ੍ਹਾਂ ਦੇ ਵਿਵਾਦਿਤ ਬਿਆਨ ਦੇ ਚੁੱਕੇ ਹਨ।
ਉਨ੍ਹਾਂ ਦਾ ਕਹਿਣਾ ਹੈ ਕਿ ਇਹ ਅੰਦੋਲਨ ਕਰਨ ਦੀ ਥਾਂ ਕਿਸਾਨ ਖੇਤੀ ਕਾਨੂੰਨ ਪੜ੍ਹਨ ਤਾਂ ਜੋ ਉਨ੍ਹਾਂ ਨੂੰ ਖੇਤੀ ਕਾਨੂੰਨਾਂ ਬਾਰੇ ਕੁਝ ਜਾਣਕਾਰੀ ਮਿਲ ਸਕੇ ।
CM ਖੱਟਰ ਨੇ ਕਿਹਾ ਕਿ ਅਸਲੀ ਕਿਸਾਨ ਖੇਤੀ ਕਾਨੂੰਨਾਂ ਦੀ ਹਮਾਇਤ ਕਰ ਰਹੇ ਹਨ ਅਤੇ ਦਿੱਲੀ ਦੀਆਂ ਹੱਦਾਂ ਤੇ ਧਰਨੇ ਤੇ ਬੈਠੇ ਲੋਕ ਸਿਆਸੀ ਨੁਮਾਇੰਦੇ ਹਨ ।
ਮਨੋਹਰ ਲਾਲ ਖੱਟੜ ਦੇ ਇਸ ਬਿਆਨ ਤੋਂ ਬਾਅਦ ਕਿਸਾਨਾਂ ਦੇ ਵਿੱਚ ਵੀ ਰੋਸ ਦੇਖਿਆ ਜਾ ਰਿਹਾ ਹੈ।

Please follow and like us:

Similar Posts