ਪੰਜਾਬ ਦੇ ਅਹਿਮ ਮੁਦਿਆਂ ਤੇ ਹੋਈ ਗੱਲਬਾਤ
ਬੇਅਦਬੀ ਮਾਮਲਿਆਂ ਤੇ ਵੀ ਹੋਈ ਚਰਚਾ
ਬਾਗੀਆਂ ਨੂੰ ਮਨਾਉਣ ਦੀ ਕੀਤੀ ਜਾ ਰਹੀ ਹੈ ਕੋਸ਼ਿਸ਼
ਦਿੱਲੀ : ਪੰਜਾਬ ਕਾਂਗਰਸ ਦੀ ਆਪਸੀ ਖਿੱਚੋਤਾਣ ਨੂੰ ਖ਼ਤਮ ਕਰਨ ਦੇ ਲਈ ਪੰਜਾਬ ਕਾਂਗਰਸ ਵੱਲੋਂ ਕਈ ਵੱਡੇ ਉਪਰਾਲੇ ਕੀਤੇ ਜਾ ਰਹੇ ਹਨ । ਜਿੱਥੇ ਬੀਤੇ ਦਿਨੀਂ ਸੁਨੀਲ ਜਾਖੜ ਦੀ ਅਗਵਾਈ ਹੇਠ ਤਿੰਨ ਮੈਂਬਰੀ ਕਮੇਟੀ ਬਣਾਈ ਗਈ ਸੀ, ਉਥੇ ਅੱਜ ਇਸ ਤਿੰਨ ਮੈਂਬਰੀ ਕਮੇਟੀ ਨਾਲ ਮੁਲਾਕਾਤ ਕਰਨ ਲਈ ਪੰਜਾਬ ਕਾਂਗਰਸ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਦਿੱਲੀ ਪਹੁੰਚੇ। ਜਿਸ ਵਿੱਚ ਕਾਂਗਰਸ ਦੇ ਵੱਡੇ ਚਿਹਰਿਆਂ ਨੂੰ ਵੀ ਸ਼ਾਮਲ ਕੀਤਾ ਗਿਆ ਅਤੇ ਇਸ ਬੈਠਕ ਵਿੱਚ 25 ਵਿਧਾਇਕ ਅਤੇ ਮੰਤਰੀ ਵੀ ਪਹੁੰਚੇ, ਜਿਨ੍ਹਾਂ ਨੇ ਆਪਣਾ-ਆਪਣਾ ਪੱਖ ਕਮੇਟੀ ਅੱਗੇ ਰੱਖਦੇ ਹੋਇਆ ਆਪਣੀ ਗੱਲ ਕਹੀ। ਇਸ ਗੁਪਤ ਮੀਟਿੰਗ ਵਿਚ ਕਈ ਅਹਿਮ ਮੁੱਦਿਆਂ ਤੇ ਗੱਲਬਾਤ ਕੀਤੀ ਗਈ ।
ਮੀਟਿੰਗ ਸਮਾਪਤ ਹੋਣ ਉਪਰੰਤ , ਸੁਨੀਲ ਜਾਖੜ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਇਸ ਮੀਟਿੰਗ ਦੇ ਵਿੱਚ ਪੰਜਾਬ ਦੇ ਗੰਭੀਰ ਮਸਲਿਆਂ ਤੇ ਗੱਲਬਾਤ ਕੀਤੀ ਗਈ ਹੈ।
ਉਨ੍ਹਾਂ ਸਾਰੇ ਮੁੱਦਿਆਂ ‘ਤੇ ਗੱਲਬਾਤ ਕਰਦਿਆਂ ਹੋਇਆ, ਪੰਜਾਬ ਵਿੱਚ ਬੇਅਦਬੀ ਮਾਮਲਿਆਂ ਤੇ ਵੀ ਚਰਚਾ ਹੋਈ ਹੈ ਅਤੇ ਇਸ ਦੇ ਦੋਸ਼ੀ ਜਲਦ ਜੇਲ ਦੀਆਂ ਸਲਾਖਾਂ ਪਿੱਛੇ ਹੋਣਗੇ ਅਤੇ ਪੂਰਾ ਪੰਜਾਬ ਵੀ ਏਹੀ ਚਾਹੁੰਦਾ ਹੈ। ਉਹਨਾਂ ਕਿਹਾ ਕਿ ਗੁਰੂ ਨਾਲ ਮੱਥਾ ਲਾਉਣ ਵਾਲੇ ਨਹੀਂ ਬਚਣਗੇ। ਉਨ੍ਹਾਂ ਇਹ ਵੀ ਕਿਹਾ ਵਿਚਾਰ ਵੱਖ ਹੋ ਸਕਦੇ ਹਨ ਪਰ ਕਾਂਗਰਸ ਪਾਰਟੀ ਇੱਕ ਹੈ।
ਪੰਜਾਬ ਕਾਂਗਰਸ ਵਿੱਚ ਚੱਲ ਰਹੇ ਘਮਾਸਾਨ ਨੂੰ ਖਤਮ ਕਰਨ ਲਈ ਇਹ ਮੀਟਿੰਗ ਹਾਈ ਕਮਾਨ ਵੱਲੋਂ ਬਣਾਈ ਕਮੇਟੀ ਵੱਲੋਂ ਕੀਤੀ ਗਈ।