ਸਾਧੂ ਸਿੰਘ ਧਰਮਸੋਤ ਦੇ ਖ਼ਿਲਾਫ਼ ਛੇੜੀ ਜੰਗ ‘ਚ ਭਗਵੰਤ ਸਿੰਘ ਮਾਨ ਨੇ ਵੀ ਮਾਰੀ ਦਹਾੜ
ਲੁਧਿਆਨਾ ਵਿਖੇ ਆਮ ਆਦਮੀ ਪਾਰਟੀ ਵੱਲੋਂ ਪਿਛਲੇ 5 ਦਿਨਾਂ ਤੋਂ ਮੌਜੂਦਾ ਸਰਕਾਰ ਖਿਲਾਫ ਭੁੱਖ ਹੜਤਾਲ ਅਤੇ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ | ਇਸ ਧਰਨੇ ਦੇ ਵਿੱਚ ਆਮ ਆਦਮੀ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਕੈਪਟਨ ਸਰਕਾਰ ਦੇ ਮੰਤਰੀ ਸਾਧੂ ਸਿੰਘ ਧਰਮਸੋਤ ਦੇ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰ ਰਹੀ ਹੈ | ਅੱਜ ਸਕਾਲਰਸ਼ਿਪ ਘੁਟਾਲੇ ਨੂੰ ਲੈਕੇ ਕੀਤੀ ਗਈ ਭੁੱਖ ਹੜਤਾਲ ਦੇ ਵਿੱਚ ਸੰਗਰੂਰ ਤੋਂ ਸਾਂਸਦ ਭਗਵੰਤ ਮਾਨ ਵੀ ਪਹੁੰਚੇ ਜਿਥੇ ਉਨ੍ਹਾਂ ਨੇ ਕੈਪਟਨ ਸਰਕਾਰ ਨੂੰ ਲੰਮੇ ਹੱਥੀਂ ਲਿਆ ਅਤੇ ਇਸ ਸੰਘਰਸ਼ ਦੇ ਲਈ ਆਮ ਆਦਮੀ ਪਾਰਟੀ ਨੂੰ ਵਧਾਈ ਦਿੱਤੀ |
ਪਿਛਲੇ 5 ਦਿਨਾਂ ਤੋਂ ਆਮ ਆਦਮੀ ਪਾਰਟੀ ਦੇ ਐਸਸੀ ਵਿੰਗ ਵੱਲੋਂ ਪੰਜਾਬ ਦੇ ਵੱਖ-ਵੱਖ ਥਾਵਾਂ ਦੇ ਉੱਤੇ ਧਰਨੇ ਪ੍ਰਦਰਸ਼ਨ ਕੀਤੇ ਜਾ ਰਹੇ ਸੀ ਤੇ ਭੁੱਖ ਹਡ਼ਤਾਲ ਕੀਤੀ ਜਾ ਰਹੀ ਸੀ , ਕੀ ਪੰਜਾਬ ਦੇ ਮੰਤਰੀ ਸਾਧੂ ਸਿੰਘ ਧਰਮਸੋਤ ਵੱਲੋਂ ਅਨੁਸੂਚਿਤ ਜਾਤੀ ਦੇ ਬੱਚਿਆਂ ਦੀ ਸਕਾਲਰਸ਼ਿਪ ਵਿਚ ਘੁਟਾਲਾ ਕੀਤਾ ਜਾ ਰਿਹਾ ਹੈ ਅਤੇ ਅਨਸੂਚਿਤ ਜਾਤੀ ਦੇ ਬੱਚਿਆਂ ਨੂੰ ਇਨਸਾਫ ਦੁਆਉਣ ਲਈ ਆਮ ਆਦਮੀ ਪਾਰਟੀ ਭੁੱਖ ਹੜਤਾਲ ਤੇ ਬੈਠੀ ਹੋਈ ਸੀ , ਜਿਸ ਦੇ ਚਲਦੇ ਅੱਜ ਸਕਾਲਰਸ਼ਿਪ ਘੁਟਾਲੇ ਨੂੰ ਲੈਕੇ ਕੀਤੀ ਗਈ ਭੁੱਖ ਹੜਤਾਲ ਦੇ ਵਿੱਚ ਸੰਗਰੂਰ ਤੋਂ ਸਾਂਸਦ ਭਗਵੰਤ ਮਾਨ ਵੀ ਪਹੁੰਚੇ |

ਦੂਜੇ ਪਾਸੇ ,ਪੰਜਾਬ ਸਰਕਾਰ ਵੱਲੋਂ ਕੈਬਨਿਟ ਮੀਟਿੰਗ ਵਿੱਚ ਫ਼ੈਸਲਾ ਲਿਆ ਗਿਆ ਤੇ ਕਿਹਾ ਕਿ ਅਨੁਸੂਚਿਤ ਜਾਤੀ ਵਰਗ ਦੇ ਵਿਦਿਆਰਥੀਆਂ ਲਈ ਪੋਸਟ ਮੈਟ੍ਰਿਕ ਵਜ਼ੀਫਾ ਸਕੀਮ ਦੇ ਵਰ੍ਹੇ 2017-18 ਤੋਂ 2019-20 ਤਕ ਦੇ ਸਮੇਂ ਲਈ ਨਿੱਜੀ ਸਿੱਖਿਆ ਸੰਸਥਾਵਾਂ ਦੇ 200 ਕਰੋੜ ਰੁਪਏ ਦੇ ਬਕਾਏ ਦਾ 40 ਫੀਸਦੀ ਭੁਗਤਾਨ ਕਰਨ ਦਾ ਫੈਸਲਾ ਕੀਤਾ ਹੈ। ਮੁੱਖ ਮੰਤਰੀ ਵੱਲੋਂ ਬਾਕੀ ਦੇ 60 ਫੀਸਦੀ ਬਕਾਏ ਦਾ ਮੁੱਦਾ ,ਪ੍ਰਧਾਨ ਮੰਤਰੀ ਕੋਲ ਚੁੱਕਿਆ ਜਾਵੇਗਾ।

Please follow and like us:

Similar Posts