ਚੰਡੀਗੜ੍ਹ : ਪੰਜਾਬ ਦੇ ਮੁੱਖ ਚੋਣ ਅਫ਼ਸਰ (ਸੀ.ਈ.ਓ.) ਡਾ. ਐਸ. ਕਰੁਣਾ ਰਾਜੂ ਨੇ ਅੱਜ ਦੱਸਿਆ ਕਿ ਐਨਕੋਰ ਸਾਫਟਵੇਅਰ `ਤੇ ਉਪਲਬਧ ਅੰਕੜਿਆਂ ਅਨੁਸਾਰ ਆਖਰੀ ਦਿਨ ਸੂਬੇ ਵਿੱਚ 931 ਨਾਮਜ਼ਦਗੀਆਂ ਦਾਖ਼ਲ ਹੋਈਆਂ ਹਨ।

ਨਾਮਜ਼ਦਗੀ ਦੇ ਪਹਿਲੇ ਪੰਜ ਦਿਨਾਂ ਦੋਰਾਨ 1348 ਨਾਮਜ਼ਦਗੀਆਂ ਦਾਖਲ ਹੋਣ ਦੇ ਨਾਲ, ਹੁਣ ਰਾਜ ਵਿੱਚ ਦਾਖਲ ਨਾਮਜ਼ਦਗੀਆਂ ਦੀ ਕੁੱਲ ਗਿਣਤੀ 2279 ਹੋ ਗਈ ਹੈ।

ਡਾ: ਰਾਜੂ ਨੇ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਮੋਬਾਈਲ ਐਪਲੀਕੇਸ਼ਨ ਨੋਅ ਯੂਅਰ ਕੈਂਡੀਡੇਟ ਦੀ ਵੱਧ ਤੋਂ ਵੱਧ ਵਰਤੋਂ ਕਰਨ, ਜਿਸ ਦੀ ਵਰਤੋਂ ਕਰਕੇ ਵੋਟਰ ਕਿਸੇ ਵੀ ਉਮੀਦਵਾਰ ਦੀ ਫੋਟੋ ਸਣੇ ਉਸਦੇ ਵੇਰਵੇ ਅਤੇ ਅਪਰਾਧਿਕ ਪਿਛੋਕੜ ਬਾਰੇ ਜਾਣਕਾਰੀ ਲੈ ਸਕਦੇ ਹਨ।

ਉਨ੍ਹਾਂ ਕਿਹਾ ਕਿ ਪਾਰਦਰਸ਼ੀ ਚੋਣਾਂ ਨੂੰ ਯਕੀਨੀ ਬਣਾਉਣ ਲਈ ਚੋਣ ਲੜ ਰਹੇ ਉਮੀਦਵਾਰਾਂ ਦੇ ਅਪਰਾਧਿਕ ਪਿਛੋਕੜਾਂ ਬਾਰੇ ਵਿਆਪਕ ਪ੍ਰਚਾਰ ਅਤੇ ਵੱਧ ਤੋਂ ਵੱਧ ਜਾਗਰੂਕਤਾ ਪ੍ਰਦਾਨ ਕਰਨ ਲਈ ਮੋਬਾਈਲ ਐਪ ਤਿਆਰ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਐਪ ਨੂੰ ਗੂਗਲ ਪਲੇਅ ਸਟੋਰ ਅਤੇ ਐਪਲ ਐਪ ਸਟੋਰ ਤੋਂ ਡਾਊਨਲੋਡ ਕੀਤਾ ਜਾ ਸਕਦਾ ਹੈ ਅਤੇ ਇਸ ਦਾ ਲਿੰਕ ਕਮਿਸ਼ਨ ਦੀ ਵੈੱਬਸਾਈਟ `ਤੇ ਵੀ ਉਪਲਬਧ ਹੈ।

Please follow and like us:

Similar Posts