ਮਨਜੀਤ ਸਿੰਘ ਜੀ ਕੇ ਵੱਲੋਂ ਮਨਜਿੰਦਰ ਸਿੰਘ ਸਿਰਸਾ ‘ਤੇ ਸਖ਼ਤ ਕਾਰਵਾਈ ਕਰਨ ਦੀ ਮੰਗ
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਅਤੇ ਜਾਗੋ ਪਾਰਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ ਕੇ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੇ ਨਾ ਤੇ ਇੱਕ ਪੱਤਰ ਸਕੱਤਰੇਤ ਵਿਖੇ ਨਿੱਜੀ ਸਹਾਇਕ ਜਸਪਾਲ ਸਿੰਘ ਨੂੰ ਦਿੱਤਾ , ਜਿਸ ਵਿੱਚ ਮਨਜੀਤ ਸਿੰਘ ਜੀ ਕੇ ਨੇ ਲਿਖਿਆ ਕਿ 1984 ਸਿੱਖ ਕਤਲੇਆਮ ਸਾਡੀ ਨਸਲ ਦੀ ਹੋਂਦ ਨੂੰ ਪੱਕੇ ਤੌਰ ਤੇ ਮਿਟਾਉਣ ਦੀ ਸਰਕਾਰ ਦੀ ਵੱਡੀ ਸਾਜ਼ਿਸ਼ ਸੀ । ਉਨ੍ਹਾਂ ਨੇ ਕਿਹਾ ਕਿ ਫਿਲਮ ਸਟਾਰ ਅਮਿਤਾਭ ਬੱਚਨ ਵੱਲੋਂ ਗੁਰਦੁਆਰਾ ਰਕਾਬ ਗੰਜ ਸਾਹਿਬ ਦੇ covid ਸੈਂਟਰ ਲਈ ਦੋ ਕਰੋੜ ਰੁਪਏ ਅਤੇ ਗੁਰਦੁਆਰਾ ਬੰਗਲਾ ਸਾਹਿਬ ਦੇ ਡਾਇਗਨੋਸਟਿਕ ਸੈਂਟਰ ਲਈ ਦੱਸ ਕਰੋੜ ਰੁਪਏ ਦਿੱਲੀ ਕਮੇਟੀ ਵੱਲੋਂ ਸਵੀਕਾਰ ਕਰਨ ਤੇ ਮਨਜਿੰਦਰ ਸਿੰਘ ਸਿਰਸਾ ਤੇ ਸਖਤ ਕਾਰਵਾਈ ਕੀਤੀ ਜਾਵੇ |