1984 ਘੱਲੂਘਾਰੇ ਤੇ ਵੀ ਕੀਤੀ ਜਾ ਰਹੀ ਹੈ ਰਾਜਨੀਤੀ : ਵਿਰਸਾ ਸਿੰਘ ਵਲਟੋਹਾ
ਜਿੱਥੇ ਇੱਕ ਪਾਸੇ ਉਪਰੇਸ਼ਨ ਬਲੂ ਸਟਾਰ ਦੀ ਬਰਸੀ SGPC ਅਤੇ ਸਿੱਖ ਸੰਗਤ ਦੇ ਸਹਿਯੋਗ ਦੇ ਨਾਲ ਸ੍ਰੀ ਦਰਬਾਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਮਨਾਈ ਜਾ ਰਹੀ ਹੈ |ਦੂਜੇ ਪਾਸੇ ਹੁਣ ਇਸ ਮੁੱਦੇ ਤੇ ਰਾਜਨੀਤੀ ਫਿਰ ਤੋਂ ਸ਼ੁਰੂ ਹੁੰਦੀ ਦਿਖਾਈ ਦੇ ਰਹੀ ਹੈ | ਜੇਕਰ ਗੱਲ ਕੀਤੀ ਜਾਵੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਤਾਂ ਉਨ੍ਹਾਂ ਵੱਲੋਂ 37 ਸਾਲ ਪਹਿਲਾਂ ਫੌਜ ਦੀ ਗੋਲੀ ਨਾਲ ਜ਼ਖ਼ਮੀ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਦਰਸ਼ਨ ਕਰਵਾਏ ਗਏ| ਦੂਜੇ ਪਾਸੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਪੱਤਰਕਾਰ ਵਾਰਤਾ ਵੀ ਕੀਤੀ ਗਈ ਅਤੇ ਇਕ ਵਾਰ ਫਿਰ ਤੋਂ ਕਾਂਗਰਸ ਸਰਕਾਰ ਤੇ ਨਿਸ਼ਾਨੇ ਸਾਧੇ ਗਏ | ਜਿਸ ਦੇ ਚਲਦੇ ਅੰਮ੍ਰਿਤਸਰ ਵਿੱਚ ਅਕਾਲੀ ਦਲ ਦੇ ਨੇਤਾ ਵਿਰਸਾ ਸਿੰਘ ਵਲਟੋਹਾ ਵੱਲੋਂ ਪੱਤਰਕਾਰ ਵਾਰਤਾ ਵਿੱਚ ਕਿਹਾ ਗਿਆ ਹੈ ਕਿ ਇਸ ਘਟਨਾਕ੍ਰਮ ਤੇ ਪਿੱਛੇ ਜਿਨ੍ਹਾਂ ਕਾਂਗਰਸੀ ਨੇਤਾਵਾਂ ਦਾ ਨਾਮ ਹੈ ਉਨ੍ਹਾਂ ਦੇ ਖ਼ਿਲਾਫ਼ ਹੁਕਮਨਾਮਾ ਜਾਰੀ ਹੋਣਾ ਚਾਹੀਦਾ ਹੈ ਅਤੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਵਿਰਸਾ ਸਿੰਘ ਵਲਟੋਹਾ ਨੇ ਕਿਹਾ ਕਿ 6 ਜੂਨ 1984 ਨੂੰ ਕੇਂਦਰ ਸਰਕਾਰ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਜੋ ਹਮਲਾ ਕੀਤਾ ਗਿਆ ਹੈ ਉਸ ਬਾਰੇ ਉਨ੍ਹਾਂ ਕਿਹਾ ਕਿ ਕਾਂਗਰਸੀ ਨੇਤਾਵਾਂ ਵੱਲੋਂ ਵੋਟਾਂ ਦੇ ਵਿੱਚ ਜਿੱਤ ਹਾਸਲ ਕਰਨ ਲਈ ਸਿੱਖਾਂ ਨੂੰ ਅਤਿਵਾਦੀ, ਖ਼ਾਲਿਸਤਾਨੀ ਕਹਿ ਕੇ ਪ੍ਰਚਾਰ ਕੀਤਾ ਗਿਆ ਅਤੇ ਉਸ ਤੋਂ ਬਾਅਦ ਜਦੋਂ ਪ੍ਰਚਾਰ ਸਿਖਰ ਤੇ ਹੋ ਗਿਆ ਤਾਂ ਦੇਸ਼ ਦੀ ਪ੍ਰਧਾਨ ਮੰਤਰੀ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਹਮਲਾ ਕਰਵਾ ਦਿੱਤਾ ਗਿਆ |ਇਸ ਪੱਤਰਕਾਰ ਵਾਰਤਾ ਦੇ ਵਿੱਚ ਵਿਰਸਾ ਸਿੰਘ ਵਲਟੋਹਾ ਵੱਲੋਂ ਜੰਮ ਕੇ ਕਾਂਗਰਸ ਤੇ ਨਿਸ਼ਾਨੇ ਸਾਧੇ ਗਏ, ਕਿ 1984 ਦੇ ਘੱਲੂਘਾਰੇ ਦੀ ਬਰਸੀ ਜੋ ਕੇ ਇਕ ਖ਼ੌਫਨਾਕ ਮੰਜ਼ਰ ਹੈ, ਜਿਸ ਦੇ ਜ਼ਖ਼ਮ ਅਜੇ ਵੀ ਅੱਲੇ ਹਨ, ਉਸ ਸਮੇਂ ਤੇ ਰਾਜਨੀਤਕ ਲੋਕ ਸਿਰਫ਼ ਤੇ ਸਿਰਫ਼ ਰਾਜਨੀਤੀ ਕਰਦੀ ਦਿਖਾਈ ਦੇ ਰਹੇ ਹਨ |