ਨਵਜੋਤ ਸਿੰਘ ਸਿੱਧੂ ਨੇ ਹਾਈ ਕਮਾਂਡ ਦੇ ਫੈਸਲੇ ਤੋਂ ਪਹਿਲਾਂ ਹੀ ਕਾਂਗਰਸੀ ਹਲਕਾ ਘਨੌਰ ਦੇ ਵਿਧਾਇਕ ਮਦਨ ਲਾਲ ਜਲਾਲਪੁਰ ਦੇ ਘਰ ਜਾ ਕੀਤੀ ਮੁਲਾਕਾਤ
ਅੱਜ ਨਵਜੋਤ ਸਿੰਘ ਸਿੱਧੂ ਦਾ ਹਾਈ ਕਮਾਂਡ ਦੇ ਫੈਸਲੇ ਤੋਂ ਪਹਿਲਾਂ ਹੀ ਪਟਿਆਲਾ ਚ ਹੱਲਾ ਬੋਲ, ਮੁਲਾਕਾਤਾਂ ਲਗਾਤਾਰ ਮੰਤਰੀਆਂ ਦੇ ਨਾਲ ਜਾਰੀ | ਹਲਕਾ ਭਦੌੜ ਦੇ ਵਿਧਾਇਕ ਮਦਨ ਲਾਲ ਜਲਾਲਪੁਰ ਨੂੰ ਮਿਲਣ ਦੇ ਲਈ ਨਵਜੋਤ ਸਿੰਘ ਸਿੱਧੂ ਉਨ੍ਹਾਂ ਦੇ ਘਰ ਵਿਖੇ ਪਹੁੰਚੇ, ਜਿੱਥੇ ਕਿ ਕਾਫੀ ਲੰਬੇ ਸਮੇਂ ਤੱਕ ਗਲਬਾਤ ਜਾਰੀ ਰਹੀ | ਇਸ ਮੌਕੇ ਤੇ ਉਨ੍ਹਾਂ ਦੇ ਨਾਲ ਵਿਧਾਇਕ ਨਿਰਮਲ ਸਿੰਘ ਸ਼ੁਤਰਾਣਾ ਅਤੇ ਦਰਸ਼ਨ ਸਿੰਘ ਬਰਾੜ ਮੌਜੂਦ ਰਹੇ | ਕਾਂਗਰਸੀ ਵਿਧਾਇਕ ਮਦਨ ਲਾਲ ਜਲਾਲਪੁਰ ਨੇ ਨਵਜੋਤ ਸਿੰਘ ਸਿੱਧੂ ਨੂੰ ਕਾਂਗਰਸੀ ਪੰਜਾਬ ਪ੍ਰਦੇਸ਼ ਪ੍ਰਧਾਨ ਬਣਨ ਤੋਂ ਪਹਿਲਾ ਹੀ ਸ਼ੁਭਕਾਮਨਾਵਾਂ ਦਿੱਤੀਆਂ |
ਇਸ ਮੌਕੇ ਤੇ ਗੱਲਬਾਤ ਦੌਰਾਨ ਮੁਲਾਕਾਤ ਤੋਂ ਬਾਅਦ ਹਲਕਾ ਘਨੌਰ ਦੇ ਵਿਧਾਇਕ ਮਦਨ ਲਾਲ ਜਲਾਲਪੁਰ ਨੇ ਆਖਿਆ ਕਿ ਸਾਨੂੰ ਬਹੁਤ ਖੁਸ਼ੀ ਹੈ ਕਿ ਹਾਈਕਮਾਂਡ ਵੱਲੋਂ ਇਹ ਫੈਸਲਾ ਲਿਆ ਗਿਆ ਕਿ ਨਵਜੋਤ ਸਿੰਘ ਸਿੱਧੂ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦਾ ਪ੍ਰਧਾਨ ਬਣਾਇਆ ਜਾਵੇਗਾ | ਜਿਸ ਦੇ ਨਾਲ ਕਾਂਗਰਸ ਪਾਰਟੀ ਹੋਰ ਵੀ ਉਚਾਈਆਂ ਤੇ ਜਾਵੇਗੀ ਅਤੇ ਇਸਦਾ ਐਲਾਨ ਹੋਣਾ ਬਾਕੀ ਹੈ ਲੇਕਿਨ ਸਾਡੇ ਸਾਰੇ ਹੀ ਕਾਂਗਰਸੀ ਮੰਤਰੀ ਨਵਜੋਤ ਸਿੰਘ ਸਿੱਧੂ ਦੇ ਨਾਲ ਹਨ | ਅੱਜ ਤੋਂ ਚਾਰ ਸਾਲ ਪਹਿਲਾਂ ਜਦੋਂ ਕੈਪਟਨ ਅਮਰਿੰਦਰ ਸਿੰਘ ਨੇ ਪਟਿਆਲਾ ਤੋਂ ਚੋਣ ਲੜੀ ਸੀ ਤਾਂ ਸਾਡੇ ਹਲਕੇ ਦੇ ਲੋਕਾਂ ਨੇ ਆਖਿਆ ਸੀ ਕਿ ਕੈਪਟਨ ਅਮਰਿੰਦਰ ਸਿੰਘ ਨੂੰ ਆਪਣੇ ਪਿੰਡਾਂ ਦੇ ਵਿੱਚ ਲਿਆਇਆ ਜਾਵੇ ਲੇਕਿਨ ਹੁਣ ਸਾਡੇ ਲੋਕ ਆਖਦੇ ਹਨ ਨਵਜੋਤ ਸਿੰਘ ਸਿੱਧੂ ਨੂੰ ਪਿੰਡਾਂ ਦੇ ਵਿੱਚ ਲਿਆਇਆ ਜਾਵੇ ਅਤੇ ਉਨ੍ਹਾਂ ਨੂੰ ਪ੍ਰਧਾਨ ਬਣਾਇਆ ਜਾਵੇ | ਇਸ ਕਰਕੇ ਅਸੀਂ ਸਾਰੇ ਹੀ ਨਵਜੋਤ ਸਿੰਘ ਸਿੱਧੂ ਨੂੰ ਵਧਾਈਆਂ ਦਿੰਦੇ ਹਾਂ ਕਾਂਗਰਸੀ ਪੰਜਾਬ ਪ੍ਰਦੇਸ਼ ਪ੍ਰਧਾਨ ਬਣਨ ਦੀਆਂ |
ਬਾਘਾਪੁਰਾਣਾ ਦੇ ਕਾਂਗਰਸੀ ਵਿਧਾਇਕ ਦਰਸ਼ਨ ਸਿੰਘ ਬਰਾੜ ਨੇ ਅਪਣੀ ਹੀ ਪਾਰਟੀ ਦੇ ਕੈਪਟਨ ਅਮਰਿੰਦਰ ਸਿੰਘ ਤੇ ਚੁੱਕੇ ਸਵਾਲ, ਆਖਿਆ ਕਿ ਪਿਛਲੇ 4 ਸਾਲਾਂ ਦੇ ਵਿੱਚ ਇਨ੍ਹਾਂ ਨੇ ਕਿਸੇ ਦੀ ਬੇਅਦਬੀ ਦਾ ਹਿਸਾਬ ਨਹੀਂ ਮੰਗਿਆ ਅਤੇ ਨਾ ਹੀ ਕਿਸੇ ਦੋਸ਼ੀ ਨੂੰ ਸਜ਼ਾ ਦਿੱਤੀ | ਜੇਕਰ ਚੰਗੇ ਲੀਡਰ ਹੁੰਦੇ ਤਾਂ ਹੁਣ ਤੱਕ ਅਸਲ ਦੋਸ਼ੀਆਂ ਨੂੰ ਸਜ਼ਾ ਹੋ ਜਾਂਦੀ ਕਿਉਂਕਿ ਸਭ ਨੂੰ ਪਤਾ ਹੈ ਕਿ ਅਕਾਲੀ ਦਲ ਦੇ ਪ੍ਰਧਾਨ ਨੇ ਬੇਅਦਬੀਆਂ ਕੀਤੀਆਂ ਹਨ | ਅਤੇ ਸਾਡੇ ਗੁਰੂ ਦੇ ਸਿੱਖਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ ਲੇਕਿਨ ਇਹ ਇੱਕੋ ਹੀ ਪਰਿਵਾਰ ਦੇ ਹਨ, ਇਸ ਕਰਕੇ ਇਨ੍ਹਾ ਵੱਲੋਂ ਅਸਲ ਦੋਸ਼ੀਆਂ ਨੂੰ ਸਜ਼ਾ ਨਹੀਂ ਦਿਵਾਈ ਗਈ | ਉਹਨਾਂ ਕਿਹਾ ਕਿ ਮੈਨੂੰ ਬਹੁਤ ਖੁਸ਼ੀ ਹੈ ਕਿ ਅੱਜ ਜੋ ਹਾਈ ਕਮਾਂਡ ਨੇ ਇੱਕ ਫੈਸਲਾ ਲਿਆ ਹੈ ਕਿ ਨਵਜੋਤ ਸਿੰਘ ਸਿੱਧੂ ਨੂੰ ਪੰਜਾਬ ਕਾਂਗਰਸ ਕਮੇਟੀ ਦਾ ਪ੍ਰਧਾਨ ਚੁਣਿਆ ਜਾਵੇਗਾ ਅਸੀਂ ਸਾਰੇ ਹੀ ਕਾਂਗਰਸੀ ਮੰਤਰੀ ਨਵਜੋਤ ਸਿੰਘ ਸਿੱਧੂ ਦੇ ਨਾਲ ਹਾਂ |