ਚੰਡੀਗੜ੍ਹ ਪੰਜਾਬ ਵਿਧਾਨ ਸਭਾ ਚੋਣਾਂ ਸਿਰ ‘ਤੇ ਹਨ ਅਤੇ ਇਸ ਤੋਂ ਪਹਿਲਾਂ ਕਾਂਗਰਸ ਪਾਰਟੀ ਦੇ ਮੁੱਖ ਮੰਤਰੀ ਚਿਹਰੇ ਚਰਨਜੀਤ ਸਿੰਘ ਚੰਨੀ ਅਤੇ ਮਾਨਸਾ ਤੋਂ ਉਮੀਦਵਾਰ ਸ਼ੁਭਦੀਪ ਸਿੰਘ ਉਰਫ਼ ਸਿੱਧੂ ਮੂਸੇਵਾਲਾ ‘ਤੇ ਵੱਡੀ ਕਾਰਵਾਈ ਹੋਈ ਹੈ। ਜੀ ਹਾਂ ਚਰਨਜੀਤ ਸਿੰਘ ਚੰਨੀ ਅਤੇ ਸਿੱਧੂ ਮੂਸੇਵਾਲਾ ਦੇ ਖਿਲਾਫ ਧਾਰਾ 183 ਦੇ ਤਹਿਤ ਕਾਰਵਾਈ ਹੋਈ ਹੈ।ਇਹ ਕਾਰਵਾਈ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਦੇ ਦੋਸ਼ ਵਜੋਂ ਹੋਈ ਹੈ।
ਦੱਸ ਦਈਏ ਕਿ ਬੀਤੀ ਕੱਲ੍ਹ ਛੇ ਵਜੇ ਤੋਂ ਚੋਣ ਪ੍ਰਚਾਰ ਸੂਬੇ ਅੰਦਰ ਬੰਦ ਕਰਨ ਦੇ ਆਦੇਸ਼ ਸਨ ਪਰ ਇਸ ਦੇ ਬਾਵਜੂਦ ਵੀ ਸਿੱਧੂ ਮੂਸੇਵਾਲਾ ਵੱਲੋਂ ਛੇ ਵਜੇ ਤੋਂ ਬਾਅਦ ਮਾਨਸਾ ਅੰਦਰ ਚੋਣ ਪ੍ਰਚਾਰ ਕੀਤਾ ਜਾ ਰਿਹਾ ਸੀ ਜਿਸ ਦਾ ਖੁਲਾਸਾ ਆਮ ਆਦਮੀ ਪਾਰਟੀ ਦੇ ਮਾਨਸਾ ਤੋਂ ਉਮੀਦਵਾਰ ਡਾ ਵਿਜੇ ਸਿੰਗਲਾ ਵੱਲੋਂ ਫੇਸਬੁੱਕ ਤੇ Live ਹੋ ਕੇ ਕੀਤਾ ਗਿਆ ਸੀ। ਇਸ ਤੋਂ ਬਾਅਦ ਧਾਰਾ 183 ਦੇ ਤਹਿਤ ਸਿੱਧੂ ਮੂਸੇਵਾਲਾ ਤੇ ਚਰਨਜੀਤ ਸਿੰਘ ਚੰਨੀ ਦੇ ਖ਼ਿਲਾਫ਼ ਕਾਰਵਾਈ ਹੋਈ ਹੈ ।
ਜ਼ਿਕਰ ਏ ਖਾਸ ਕੇ ਸੂਬੇ ਅੰਦਰ ਕੱਲ੍ਹ ਵਿਧਾਨ ਸਭਾ ਚੋਣਾਂ ਹੋਣ ਜਾ ਰਹੀਆਂ ਹਨ ਅਤੇ ਮਿਤੀ 10 ਮਾਰਚ ਨੂੰ ਚੋਣ ਨਤੀਜੇ ਐਲਾਨੇ ਜਾਣਗੇ।