ਅੰਮ੍ਰਿਤਸਰ ਦੇ ਪਾਸ਼ ਇਲਾਕੇ ਰਣਜੀਤ ਐਵੇਨਿਊ ਵਿੱਚ ਇੱਕ ਕਾਫੀ ਵੱਡੀ ਘਟਨਾ ਵਾਪਰੀ, ਜਿਥੇ ਅੰਨ੍ਹੇਵਾਹ ਇੱਕ ਘਰ ‘ਤੇ ਬਹੁਤ ਸਾਰੇ ਨੌਜਵਾਨਾਂ ਦੇ ਵਲੋਂ ਪੰਦਰਾਂ ਤੋਂ ਵੀਹ ਰਾਊਂਡ ਫਾਇਰ ਕੀਤੇ ਗਏ | ਜਿਸ ਤੋਂ ਬਾਅਦ ਹੁਣ ਅੰਮ੍ਰਿਤਸਰ ਪੁਲਿਸ ਵਲੋਂ ਬਹੁਤ ਤੇਜ਼ੀ ਨਾਲ ਕਾਰਵਾਈ ਕਰਦਿਆਂ ਗੋਲੀ ਚਲਾਉਣ ਵਾਲੇ 11 ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ |
ਇਸ ਤੋਂ ਬਾਅਦ ਪੁਲਿਸ ਅਧਿਕਾਰੀਆਂ ਵਲੋਂ ਪ੍ਰੈੱਸ ਕਾਨਫਰੰਸ ਰਾਹੀਂ ਇਸ ਮਾਮਲੇ ਦੀ ਸਾਰੀ ਜਾਣਕਾਰੀ ਸਾਂਝੀ ਕੀਤੀ ਗਈ ਹੈ ਪੁਲਿਸ ਨੇ ਕਾਨਫਰੰਸ ਰਾਹੀਂ ਦੱਸਿਆ ਕਿ ਪੈਸਿਆਂ ਦੇ ਲੈਣ ਦੇਣ ਦੇ ਮਾਮਲੇ ਨੂੰ ਲੈ ਕੇ ਇਹ ਲੜਾਈ ਇਸ ਕਦਰ ਵੱਧ ਗਈ ਕਿ ਗੋਲੀਆਂ ਚਲਾਉਣ ਤੱਕ ਦੀ ਨੌਬਤ ਆ ਗਈ |
ਪੁਲਿਸ ਵਲੋਂ ਇਹ ਜਾਣਕਾਰੀ ਵੀ ਦਿੱਤੀ ਗਈ ਕਿ ਜਿਹੜੇ 11 ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਉਹਨਾਂ ਕੋਲੋਂ ਅਸਲਾ ਵੀ ਬਰਾਮਦ ਹੋਇਆ |ਨਾਲ ਹੀ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਬਾਕੀ ਦੇ ਜਿਹੜੇ ਰਹਿੰਦੇ ਦੋਸ਼ੀ ਹਨ ਜਿਨ੍ਹਾਂ ਵਲੋਂ ਗੋਲੀਆਂ ਚਲਾਈਆਂ ਗਈਆਂ ਸਨ ਉਹਨਾਂ ਦੀ ਭਾਲ ਜਾਰੀ ਹੈ ਤੇ ਜਲਦੀ ਪੁਲਿਸ ਵਲੋਂ ਓਹਨਾ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ |
ਪੂਰੀ ਖ਼ਬਰ ਵੇਖਣ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ|