ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਪੰਜਾਬ ਵਿੱਚ ਲਗਾਤਾਰ ਮਜ਼ਬੂਤ ਹੋ ਰਹੀ ਹੈ। ਹਰ ਵਰਗ ਦੇ ਲੋਕ ‘ਆਪ’ ਨੂੰ ਪਸੰਦ ਕਰਦੇ ਹਨ ਅਤੇ ਆਪਣਾ ਸਮਰਥਨ ਦਿੰਦੇ ਹਨ। ਵੀਰਵਾਰ ਨੂੰ ਪੰਜਾਬ ਵਿੱਚ ‘ਆਪ’ ਨੂੰ ਹੋਰ ਵੱਡੀ ਮਜ਼ਬੂਤੀ ਮਿਲੀ, ਜਦੋਂ ਲਹਿਰਾ ਵਿਕਾਸ ਮੰਚ ਦੇ ਪ੍ਰਧਾਨ ਅਤੇ ਸੁਨਾਮ ਬਾਰ ਐਸੋਸੀਏਸ਼ਨ ਦੇ ਸਾਬਕਾ ਪ੍ਰਧਾਨ ਐਡਵੋਕੇਟ ਬਰਿੰਦਰ ਕੁਮਾਰ ਗੋਇਲ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ‘ਆਪ’ ਦੇ ਸੂਬਾ ਪ੍ਰਧਾਨ ਅਤੇ ਮੁੱਖ ਮੰਤਰੀ ਦੇ ਉਮੀਦਵਾਰ ਭਗਵੰਤ ਮਾਨ ਨੇ ਗੋਇਲ ਨੂੰ ਪਾਰਟੀ ਵਿੱਚ ਰਸਮੀ ਤੌਰ ‘ਤੇ ਸ਼ਾਮਲ ਕੀਤਾ।
ਐਡਵੋਕੇਟ ਬਰਿੰਦਰ ਗੋਇਲ ਲਹਿਰਾ ਵਿਕਾਸ ਮੰਚ ਦੇ ਰਾਹੀਂ ਲਹਿਰਾਗਾਗਾ ਅਤੇ ਆਸਪਾਸ ਦੇ ਇਲਾਕੇ ‘ਚ ਰਹਿੰਦੇ ਲੋਕਾਂ ਦੀ ਆਵਾਜ਼ ਚੁੱਕ ਰਹੇ ਹਨ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਪ੍ਰਸ਼ਾਸਨ ਅਤੇ ਸਰਕਾਰ ਤੱਕ ਪਹੁੰਚਾਉਣ ਦਾ ਕੰਮ ਕਰਦੇ ਹਨ। ਗੋਇਲ ਸੁਨਾਮ ਬਾਰ ਐਸੋਸੀਏਸ਼ਨ ਦੇ ਤਿੰਨ ਵਾਰ ਪ੍ਰਧਾਨ ਰਹਿ ਚੁੱਕੇ ਹਨ ਅਤੇ ਇੱਕ ਚੰਗੇ ਵਕੀਲ ਦੇ ਰੂਪ ‘ਚ ਉਨ੍ਹਾਂ ਹਜ਼ਾਰਾਂ ਲੋਕਾਂ ਨੂੰ ਇਨਸਾਫ਼ ਦਿਵਾਉਣ ਦਾ ਕੰਮ ਵੀ ਕੀਤਾ ਹੈ। ਚੌਲ ਮਿੱਲ ਦੇ ਮਾਲਕ ਅਤੇ ਹੋਰ ਸਾਧਨਾਂ ਰਾਹੀਂ ਉਹ ਖੇਤੀ ਖੇਤਰ ‘ਚ ਵੀ ਯੋਗਦਾਨ ਪਾਉਂਦੇ ਹਨ ਅਤੇ ਕਿਸਾਨਾਂ ਦੀ ਮਦਦ ਕਰਦੇ ਹਨ। ਆਮ ਆਦਮੀ ਪਾਰਟੀ ਦੀਆਂ ਲੋਕ ਹਿਤੈਸ਼ੀ ਨੀਤੀਆਂ ਅਤੇ ਇਮਾਨਦਾਰ ਮੁੱਖ ਮੰਤਰੀ ਉਮੀਦਵਾਰ ਤੋਂ ਪ੍ਰਭਾਵਿਤ ਹੋ ਕੇ ਬਰਿੰਦਰ ਗੋਇਲ ਨੇ ‘ਆਪ’ ਵਿੱਚ ਸ਼ਾਮਲ ਹੋਣ ਦਾ ਫ਼ੈਸਲਾ ਕੀਤਾ ਹੈ।
ਇਸ ਮੌਕੇ ਭਗਵੰਤ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਗ਼ਰੀਬਾਂ ਅਤੇ ਆਮ ਲੋਕਾਂ ਦੀ ਪਾਰਟੀ ਹੈ। ਇਸ ਪੰਜਾਬ ਦੇ ਹਰ ਵਰਗ ਦੇ ਲੋਕ ‘ਆਪ’ ਦਾ ਸਮਰਥਨ ਕਰ ਰਹੇ ਹਨ ਅਤੇ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ। ਪੰਜਾਬ ਲਈ ਚੰਗੀ ਸੋਚ ਅਤੇ ਨੀਅਤ ਰੱਖਣ ਵਾਲੇ ਲੋਕਾਂ ਦਾ ਪਾਰਟੀ ਵਿੱਚ ਸਵਾਗਤ ਹੈ। ਮਾਨ ਨੇ ਕਿਹਾ ਕਿ ਐਡਵੋਕੇਟ ਬਰਿੰਦਰ ਗੋਇਲ ਇੱਕ ਪ੍ਰਸਿੱਧ ਵਕੀਲ ਹਨ ਅਤੇ ਉਨ੍ਹਾਂ ਦਾ ਖੇਤੀ ਖੇਤਰ ਵਿੱਚ ਵੀ ਉੱਘਾ ਯੋਗਦਾਨ ਹੈ। ਅੱਜ ਪੰਜਾਬ ਨੂੰ ਅਜਿਹੇ ਇਮਾਨਦਾਰ ਅਤੇ ਸੰਘਰਸ਼ਸ਼ੀਲ ਲੋਕਾਂ ਦੀ ਬੇਹੱਦ ਜ਼ਰੂਰਤ ਹੈ।

Please follow and like us:

Similar Posts