ਅੰਮ੍ਰਿਤਸਰ/ਚੰਡੀਗੜ : ਅੰਮ੍ਰਿਤਸਰ ਵਿੱਚ ਆਮ ਆਦਮੀ ਪਾਰਟੀ ਨੂੰ ਵੱਡੀ ਤਾਕਤ ਮਿਲੀ ਹੈ। ਬੁੱਧਵਾਰ ਨੂੰ ਅੰਮ੍ਰਿਤਸਰ ਦੇ ਮੌਜੂਦਾ ਮੇਅਰ ਕਰਮਜੀਤ ਸਿੰਘ ਰਿੰਟੂ ‘ਆਪ’ ਵਿੱਚ ਸਾਮਲ ਹੋ ਗਏ। ਰਿੰਟੂ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਪੰਜਾਬ ‘ਚ ਪਾਰਟੀ ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਭਗਵੰਤ ਮਾਨ ਦੀ ਮੌਜੂਦਗੀ ‘ਚ ਆਮ ਆਦਮੀ ਪਾਰਟੀ ‘ਚ ਸਾਮਲ ਹੋਏ।
ਚੰਡੀਗੜ ਵਿੱਚ ਪ੍ਰੈਸ ਕਾਨਫਰੰਸ ਦੌਰਾਨ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਕੇਜਰੀਵਾਲ ਨੇ ਕਰਮਜੀਤ ਸਿੰਘ ਰਿੰਟੂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨਾਂ ਦੇ ਸਾਮਲ ਹੋਣ ਨਾਲ ਪੰਜਾਬ ਅਤੇ ਖਾਸ ਕਰਕੇ ਅੰਮ੍ਰਿਤਸਰ ਵਿੱਚ ਆਮ ਆਦਮੀ ਪਾਰਟੀ ਬਹੁਤ ਮਜਬੂਤ ਹੋਈ ਹੈ। ਸਾਨੂੰ ਪੂਰਾ ਭਰੋਸਾ ਹੈ ਕਿ ਆਮ ਆਦਮੀ ਪਾਰਟੀ ਅੰਮ੍ਰਿਤਸਰ ਦੀਆਂ ਸਾਰੀਆਂ ਸੀਟਾਂ ਜਿੱਤ ਕੇ ਭਾਰੀ ਬਹੁਮਤ ਨਾਲ ਸਰਕਾਰ ਬਣਾਏਗੀ।