Coronavirus-ਪੰਜਾਬ ਸਰਕਾਰ ਵੱਲੋਂ ਐਡਵਾਈਜ਼ਰੀ ਜਾਰੀ, ਪੁਲਿਸ ਅਫਸਰਾਂ ਨੂੰ ਦਿੱਤੇ ਨਿਰਦੇਸ਼
ਚੰਡੀਗੜ੍ਹ : ਕਰੋਨਾ ਦੇ ਵੱਧਦੇ ਕੇਸਾਂ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਐਡਵਾਈਜ਼ਰੀ ਜਾਰੀ ਕੀਤੀ । ਜਿਸ ਤਹਿਤ ਕੋਰੋਨਾ ਤੋਂ ਬਚਾਅ ਲਈ ਮਾਸਕ ਪਾਉਣ ਦੀ ਸਲਾਹ ਦਿੱਤੀ ਗਈ ਹੈ। ਇਸ ਸਬੰਧੀ ਜਾਰੀ ਕੀਤੇ ਕਏ ਨੋਟੀਫਿਕੇਸ਼ਨ ਵਿੱਚ ਸੂਬੇ ਦੇ ਸਾਰੇ ਜ਼ਿਲਿਆਂ ਦੇ DC , SSP , IG ਅਤੇ DIG ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਜਨਤਕ ਥਾਵਾਂ ਤੇ ਮਾਸਕ ਪਾਉਣਾ ਯਕੀਨੀ ਬਣਾਇਆ ਜਾਵੇ।
ਹੋਰਨਾਂ ਸੂਬਿਆਂ ਦੇ ਨਾਲ ਪੰਜਾਬ ਵਿੱਚ ਵੀ ਕਰੋਨਾ ਨੇ ਰਫ਼ਤਾਰ ਤੇਜ਼ ਹੋ ਰਹੀ ਹੈ। ਬੁੱਧਵਾਰ ਨੂੰ 24 ਘੰਟਿਆਂ ‘ਚ 30 ਨਵੇਂ ਮਾਮਲੇ ਦਰਜ਼ ਹੋਏ, ਜਿਸ ਤੋਂ ਬਾਅਦ ਕਰੋਨਾ ਦੇ ਐਕਟਿਵ ਮਾਮਲਿਆਂ ਦੀ ਗਿਣਤੀ 113 ਹੋ ਗਈ ਹੈ। ਪੰਜਾਬ ਸਰਕਾਰ ਵਲੋਂ ਕਰੋਨਾ ਦੇ ਟੈਸਟਿੰਗ ਅਤੇ ਸੈਂਪਲਿੰਗ ਪ੍ਰਕਿਰਿਆ ਨੂੰ ਵੀ ਵਧਾ ਦਿੱਤਾ ਗਿਆ ਹੈ।