
ਸੁਨਾਮ : ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਮਨ ਅਰੋੜਾ ਵੱਲੋਂ ਕਾਂਗਰਸ ਪਾਰਟੀ ‘ਤੇ ਗੰਭੀਰ ਦੋਸ਼ ਲਾਏ ਗਏ ਹਨ। ਅਰੋੜਾ ਦਾ ਕਹਿਣਾ ਹੈ ਕਿ ਸੱਤਾ ਵਿੱਚ ਆਉਣ ਤੋਂ ਪਹਿਲਾਂ ਕਾਂਗਰਸ ਪਾਰਟੀ ਨੇ ਕਿਸਾਨਾਂ ਦੇ ਕਰਜੇ ਮਾਫ ਕਰਨ ਦਾ ਵਾਅਦਾ ਕੀਤਾ ਕੀਤਾ ਸੀ, ਵਾਅਦਾ ਕੀਤਾ ਸੀ ਕਿ ਨੌਜਵਾਨਾਂ ਨੂੰ ਰੁਜ਼ਗਾਰ ਦਿੱਤਾ ਜਾਵੇਗਾ, ਅਤੇ ਚਾਰ ਹਫਤਿਆਂ ਵਿੱਚ ਨਸ਼ੇ ਖਤਮ ਕਰਨ ਦਾ ਵਾਅਦਾ ਕੀਤਾ ਸੀ।ਅਰੋੜਾ ਨੇ ਕਿਹਾ ਕਿ ਇਨ੍ਹਾਂ ਵਿੱਚੋਂ ਇੱਕ ਵੀ ਵਾਅਦਾ ਕਾਂਗਰਸ ਪਾਰਟੀ ਨੇ ਪੂਰਾ ਨਹੀਂ ਕੀਤਾ।ਉਨ੍ਹਾਂ ਕਿਹਾ ਕਿ ਸਰਕਾਰਾਂ ਕੰਮ ਦੇ ਲਈ ਹੁੰਦੀਆਂ ਹਨ ਚੰਮ੍ਹ ਦੇ ਲਈ ਨਹੀਂ।
ਅਮਨ ਅਰੋੜਾ ਦਾ ਕਹਿਣਾ ਹੈ ਕਿ ਅਜਿਹਾ ਕੋਈ ਵੀ ਕੰਮ ਨਹੀਂ ਹੈ ਜੋ ਸਰਕਾਰਾਂ ਚਾਹੁਣ ਅਤੇ ਪੂਰਾ ਨਾ ਕਰ ਸਕਣ।ਇਸ ਮੌਕੇ ਬੋਲਦਿਆਂ ਅਰੋੜਾ ਨੇ ਆਪਣੇ ਵੱਲੋਂ ਕੀਤੇ ਗਏ ਕੰਮਾਂ ਦਾ ਵੀ ਗੁਣਗਾਣ ਕੀਤਾ। ਉਨ੍ਹਾਂ ਕਿਹਾ ਕਿ ਭਾਵੇਂ ਵਿਕਾਸ ਦੀ ਗੱਲ ਹੋਵੇ ਭਾਵੇਂ ਹੋਰ ਮਸਲਿਆਂ ਦੀ ਗੱਲ ਹੋਵੇ ਉਹ ਹਮੇਸ਼ਾਂ ਹੀ ਸਰਕਾਰ ਤੱਕ ਲੈ ਕੇ ਗਏ ਹਨ।ਅਮਨ ਅਰੋੜਾ ਨੇ ਦਾਅਵਾ ਕੀਤਾ ਕਿ ਇਨ੍ਹਾਂ ਵਿੱਚੋਂ ਬਹੁਤ ਕੰਮ ਕਰਵਾਉਣ ਵਿੱਚ ਉਹ ਕਾਮਯਾਬ ਵੀ ਹੋਏ ਹਨ।ਇਸ ਮੌਕੇ ਅਮਨ ਅਰੋੜਾ ਨੇ ਵਾਅਦਾ ਕੀਤਾ ਕਿ ਉਹ ਜੇਕਰ ਇੱਕ ਵਾਰ ਫਿਰ ਤੋਂ ਸੁਨਾਮ ਦੇ ਲੋਕ ਉਸ ‘ਤੇ ਵਿਸ਼ਵਾਸ ਜਤਾਉਂਦੇ ਹਨ ਤਾਂ ਉਹ ਹਰ ਮਸਲੇ ਨੂੰ ਚੁੱਕਣਗੇ।