ਬੀਤੀ ਰਾਤ ‘ਵਾਰਿਸ ਪੰਜਾਬ ਦੇ’ ਜੱਥੇਬੰਦੀ ਦੇ ਮੁੱਖੀ ਭਾਈ ਅੰਮ੍ਰਿਤਪਾਲ ਸਿੰਘ ਦੇ ਮਾਤਾ ਜੀ ਮਾਤਾ ਬਲਵਿੰਦਰ ਕੌਰ ਨੂੰ ਅੰਮ੍ਰਿਤਸਰ ਦੇ ਕੇਂਦਰੀ ਜੇਲ੍ਹ ਵਿੱਚੋ ਰਿਹਾਹ ਕੀਤਾ ਗਿਆ l ਸਿੰਘਾਂ ਵਲੋਂ ਉਹਨਾਂ ਦਾ ਭਰਵਾਂ ਸੁਆਗਤ ਕੀਤਾ ਗਿਆ ਅਤੇ ਜੈਕਾਰੇ ਗਜਾਉਂਦੇ ਹੋਏ ਮਾਤਾ ਜੀ ਜੇਲ੍ਹ ਵਿੱਚੋ ਬਾਹਰ ਆਏ, ਜਿੱਥੇ ਸਿੰਘਾਂ ਵਲੋਂ ਸਿਰੋਪਾਓ ਭੇਂਟ ਕਰਕੇ ਉਹਨਾਂ ਨੂੰ ਸਨਮਾਨਿਤ ਕੀਤਾ l

ਜ਼ਿਕਰਯੋਗ ਹੈ ਕਿ ਖਾਲਸਾ ਚੇਤਨਾ ਮਾਰਚ ਤੋਂ ਇਕ ਦਿਨ ਪਹਿਲਾਂ ਮਾਤਾ ਬਲਵਿੰਦਰ ਕੌਰ ਨੂੰ ਪੰਜਾਬ ਪੁਲਿਸ ਵਲੋਂ ਗ੍ਰਿਫ਼ਤਾਰ ਕਰ ਲਿਆ ਗਿਆ ਸੀ ਅਤੇ ਉਹਨਾਂ ਨੂੰ ਅੰਮ੍ਰਿਤਸਰ ਦੇ ਕੇਂਦਰੀ ਜੇਲ੍ਹ ਚ ਰੱਖਿਆ ਗਿਆ ਸੀ l ਮਿਤੀ 7 ਅਪ੍ਰੈਲ 2024 ਨੂੰ ਉਹਨਾਂ ਦੀ ਗ੍ਰਿਫ਼ਤਾਰੀ ਹੋਈ ਸੀ ਅਤੇ ਕਾਫੀ ਦਿਨਾਂ ਤੋਂ ਬਾਅਦ ਉਹ ਅੰਮ੍ਰਿਤਸਰ ਜੇਲ੍ਹ ਤੋਂ ਰਿਹਾਅ ਹੋਏ ਨੇ l

ਰਿਹਾਹ ਹੋਣ ਤੋਂ ਬਾਅਦ ਮਾਤਾ ਜੀ ਸ੍ਰੀ ਦਰਬਾਰ ਸਾਹਿਬ ਨੇੜੇ ਹੈਰੀਟੇਜ ਸਟ੍ਰੀਟ ਤੇ ਲੱਗੇ ਮੋਰਚੇ ਵਿੱਚ ਪਹੁੰਚੇ ਜਿੱਥੇ ਕਾਫੀ ਸੰਗਤ ਮਾਤਾ ਬਲਵਿੰਦਰ ਕੌਰ ਜੀ ਨੂੰ ਮਿਲਕੇ ਭਾਵੁਕ ਹੁੰਦੀ ਨਜ਼ਰ ਆਈ l ਅੱਥਰੂਆਂ ਦੇ ਨਾਲ ਮਾਤਾ ਜੀ ਦਾ ਸੁਆਗਤ ਕੀਤਾ ਗਿਆ | ਜ਼ਿਕਰ ਯੋਗ ਗੱਲ ਇਹ ਵੀ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਗਿਆਨੀ ਰਘਬੀਰ ਸਿੰਘ ਵਲੋਂ ਆਦੇਸ਼ ਕੀਤਾ ਗਿਆ ਸੀ ਕਿ ‘ਖਾਲਸਾ ਚੇਤਨਾ ਮਾਰਚ’ ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਚਲੇਗਾ ਪਰ ਉਸ ਤੋਂ ਪਹਿਲਾਂ ਹੀ ਭਾਈ ਅੰਮ੍ਰਿਤਪਾਲ ਸਿੰਘ ਦੇ ਮਾਤਾ ਜੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਸੀ, ਪਰ ਹੁਣ ਉਹਨਾਂ ਦੀ ਰਿਹਾਹੀ ਹੋ ਚੁੱਕੀ ਹੈ l

ਪੂਰੀ ਖ਼ਬਰ ਵੇਖਣ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ

Please follow and like us:

Similar Posts