ਨਿਊਜ਼ ਡੈਸਕ : ਵਿਧਾਨ ਸਭਾਂ ਚੋਣਾਂ ਲਈ ਨਾਮਜ਼ਦਗੀਆਂ ਭਾਵੇਂ ਦਾਖਲ ਹੋ ਚੁਕੀਆਂ ਹਨ ਪਰ ਫਿਰ ਵੀ ਕਾਂਗਰਸ ਪਾਰਟੀ ਅੰਦਰ ਸ਼ੁਰੂ ਹੋਇਆ ਅੰਦਰੂਨੀ ਕਲੇਸ਼ ਲਗਾਤਾਰ ਤੇਜ਼ ਹੁੰਦਾ ਜਾ ਰਿਹਾ ਹੈ। ਜੀ ਹਾਂ ਇਸ ਨੂੰ ਲੈ ਕੇ ਹੁਣ ਸਿਆਸੀ ਬਿਆਨਬਾਜੀਆਂ ਵੀ ਤੇਜ਼ ਹੋ ਗਈਆਂ ਹਨ। ਹਾਲ ਹੀ *ਚ ਕਾਂਗਰਸ ਪਾਰਟੀ ਦੇ ਸਾਬਕਾ ਪੰਜਾਬ ਪ੍ਰਧਾਨ ਸੁਨੀਲ ਜਾਖੜ ਵੱਲੋਂ ਦਿੱਤੇ ਗਏ ਬਿਆਨ *ਤੇ ਸਿਆਸਤ ਗਰਮਾ ਗਈ ਹੈ। ਭਾਜਪਾ ਦੇ ਸੀਨੀਅਰ ਆਗੂ ਅਨਿਲ ਸਰੀਨ ਨੇ ਵੀ ਇਸ *ਤੇ ਕਾਂਗਰਸ ਪਾਰਟੀ ਨੂੰ ਘੇਰਿਆ ਹੈ।ਸਰੀਨ ਦਾ ਕਹਿਣਾ ਹੈ ਕਿ ਉਂਝ ਕਾਂਗਰਸ ਪਾਰਟੀ ਕਹਿੰਦੀ ਹੈ ਕਿ ਉਨ੍ਹਾਂ ਦੀ ਪਾਰਟੀ ਅੰਦਰ ਲੋਕਤੰਤਰ ਹੈ ਪਰ ਚਰਨਜੀਤ ਸਿੰਘ ਚੰਨੀ ਨੂੰ ਸਿਰਫ ਦੋ ਵਿਧਾਇਕਾਂ ਦਾ ਸਮਰਥਨ ਹਾਸਲ ਸੀ ਤਾਂ ਫਿਰ ਉਨ੍ਹਾਂ ਨੂੰ ਮੁੱਖ ਮੰਤਰੀ ਬਣਾ ਦਿੱਤਾ।
ਸਰੀਨ ਨੇ ਦੋਸ਼ ਲਾਇਆ ਕਿ ਕਾਂਗਰਸ ਪਾਰਟੀ ਵੱਲੋਂ ਕੀਤੇ ਜਾਂਦੇ ਦਾਅਵਿਆਂ ਦੀ ਸੁਨੀਲ ਜਾਖੜ ਨੇ ਪੋਲ ਖੋਲ੍ਹ ਕੇ ਰੱਖ ਦਿੱਤੀ ਹੈ।ਜ਼ਿਕਰ ਏ ਖਾਸ ਹੈ ਕਿ ਕਾਂਗਰਸ ਪਾਰਟੀ ਦਾ ਕਹਿਣਾ ਹੈ ਕਿ ਉਹ ਮੁੱਖ ਮੰਤਰੀ ਦੇ ਚਿਹਰੇ ਲਈ ਲੋਕਾਂ ਦੀ ਰਾਇ ਲੈਣਗੇ। ਇਸ ਨੂੰ ਲੈ ਕੇ ਵੀ ਸਰੀਨ ਨੇ ਕਾਂਗਰਸ ਪਾਰਟੀ ਖਿਲਾਫ ਸਖਤ ਰਵੱਈਆ ਅਪਣਾਇਆ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਅੰਦਰ ਉਹ ਹੀ ਹੁੰਦਾ ਹੈ ਜੋ ਗਾਂਧੀ ਪਰਿਵਾਰ ਨੂੰ ਠੀਕ ਲਗਦਾ ਹੈ।ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਕਾਂਗਰਸ ਪਾਰਟੀ ਅੰਦਰ ਕੁਰਸੀ ਨੂੰ ਲੈ ਕੇ ਅੰਦਰੂਨੀ ਕਲੇਸ਼ ਚੱਲ ਰਿਹਾ ਹੈ ਉਹ ਸਥਾਈ ਸਰਕਾਰ ਨਹੀਂ ਦੇ ਸਕਣਗੇ।ਉਨ੍ਹਾਂ ਕਿਹਾ ਕਿ ਇਸ ਗੱਲ ਤੋਂ ਪੰਜਾਬੀਆਂ ਨੂੰ ਸੁਚੇਤ ਰਹਿਣ ਦੀ ਜਰੂਰਤ ਹੈ।