ਚੰਡੀਗੜ੍ਹ/ ਮੋਹਾਲੀ :ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਹਿ ਇੰਚਾਰਜ ਅਤੇ ਦਿੱਲੀ ਦੇ ਵਿਧਾਇਕ ਰਾਘਵ ਚੱਢਾ ਨੇ ਦਾਅਵਾ ਕੀਤਾ ਕਿ ਪੰਜਾਬ ਵਿਧਾਨ ਸਭਾ ਚੋਣਾ 2022 ਦੇ ਚੋਣ ਪ੍ਰਚਾਰ ਦੌਰਾਨ ਆਮ ਆਦਮੀ ਪਾਰਟੀ ਨੇ ਪੰਜਾਬ ਦੇ ਮੁੱਦੇ ਚੁੱਕੇ ਹਨ ਅਤੇ ਲੋਕਾਂ ਦੀ ਭਲਾਈ ਲਈ ਕੀਤੇ ਜਾਣ ਵਾਲੇ ਕੰਮਾਂ ਦੀਆਂ ਗਰੰਟੀਆਂ ਦਿੱਤੀਆਂ ਹਨ, ਜਦੋਂ ਕਿ ਵਿਰਧੀ ਪਾਰਟੀਆਂ ਅਕਾਲੀ ਦਲ, ਭਾਰਤੀ ਜਨਤਾ ਪਾਰਟੀ ਅਤੇ ਕਾਂਗਰਸ ਨੇ ਅਰਵਿੰਦ ਕੇਜਰੀਵਾਲ, ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਖ਼ਿਲਾਫ਼ ਕੂੜ ਪ੍ਰਚਾਰ ਕੀਤਾ ਹੈ। ਚੱਢਾ ਨੇ ਇਹ ਦਾਅਵਾ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ ਅਤੇ ਇਸ ਸਮੇਂ ਪਾਰਟੀ ਦੇ ਬੁਲਾਰੇ ਮਾਲਵਿੰਦਰ ਸਿੰਘ ਕੰਗ ਅਤੇ ਵਪਾਰ ਮੰਡਲ ਦੇ ਪ੍ਰਧਾਨ ਵਿਨੀਤ ਵਰਮਾ ਵੀ ਮੌਜ਼ੂਦ ਸਨ।
ਸ਼ੁੱਕਰਵਾਰ ਨੂੰ ਪਾਰਟੀ ਮੁੱਖ ਦਫਤਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰਾਘਵ ਚੱਢਾ ਨੇ ਕਿਹਾ, ”ਆਮ ਆਦਮੀ ਪਾਰਟੀ ਨੇ ਪੰਜਾਬ ਵਿੱਚ ਮੁੱਦਿਆਂ ‘ਤੇ ਅਧਾਰਤ ਹਾਂ ਪੱਖੀ (ਪੌਜ਼ੇਟਿਵ) ਚੋਣ ਮੁਹਿੰਮ ਚਲਾਈ ਹੈ, ਜਦੋਂ ਕਿ ਬੇਈਮਾਨ ਪਾਰਟੀਆਂ ਅਤੇ ਆਗੂਆਂ ਨੇ ‘ਆਪ’ ਨੂੰ ਭੰਡਿਆ ਹੈ। ਅਰਵਿੰਦ ਕੇਜਰੀਵਾਲ ਕੰਮ ਦੇ ਮੁੱਦਿਆਂ ‘ਤੇ ਚੋਣ ਲੜਦੇ ਹਨ, ਬੇਈਮਾਨ ਪਾਰਟੀਆਂ ਚਿੱਕੜ ਸੁੱਟਣ ਦਾ ਕੰਮ ਕਰਦੀਆਂ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਸਾਰੀ ਭਾਜਪਾ ਨੇ ‘ਆਪ’ ਅਤੇ ਅਰਵਿੰਦ ਕੇਜਰੀਵਾਲ ਖਿਲਾਫ਼ ਝੂਠਾ ਦਾ ਪ੍ਰਚਾਰ ਕੀਤਾ ਹੈ। ਇਸੇ ਤਰ੍ਹਾਂ ਰਾਹੁਲ ਗਾਂਧੀ, ਪ੍ਰਿਅੰਕਾਂ ਗਾਂਧੀ ਅਤੇ ਸਾਰੀ ਕਾਂਗਰਸ ਨੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਖ਼ਿਲਾਫ਼ ਕੂੜ ਫੈਲਾਇਆ ਹੈ। ਆਮ ਆਦਮੀ ਪਾਰਟੀ ਅਤੇ ਅਰਵਿੰਦ ਕੇਜਰੀਵਾਲ ਨੂੰ ਅੱਤਵਾਦੀ ਕਹਿ ਕੇ ਭੰਡਿਆ ਗਿਆ, ਜਦੋਂ ਕਿ ਭਗਵੰਤ ਮਾਨ ਨੂੰ ਸ਼ਰਾਬੀ ਕਹਿ ਕੇ ਵੋਟਾਂ ਨਾ ਪਾਉਣ ਲਈ ਕਿਹਾ ਗਿਆ ਹੈ। ”ਚੱਢਾ ਨੇ ਕਿਹਾ ਕਿ ਉਨ੍ਹਾਂ ਨੂੰ ਉਮੀਦ ਹੈ ਕਿ 3 ਕਰੋੜ ਪੰਜਾਬੀ ਇਨਾਂ ਬੇਈਮਾਨ ਪਾਰਟੀਆਂ ਅਤੇ ਆਗੂਆਂ ਦੀਆਂ ਝੂਠੀਆਂ ਗੱਲਾਂ ਵਿੱਚ ਨਹੀਂ ਆਉਣਗੇ, ਸਗੋਂ ਆਪਣੇ ਬੱਚਿਆਂ ਅਤੇ ਪੰਜਾਬ ਦੇ ਭਲੇ ਲਈ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੂੰ ਵੋਟਾਂ ਪਾ ਕੇ ਇੱਕ ਇਮਾਨਦਾਰ ਅਤੇ ਕੱਟੜ ਦੇਸ਼ ਭਗਤ ਸਰਕਾਰ ਬਣਾਉਣਗੇ।
ਰਾਘਵ ਚੱਢਾ ਨੇ ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਨੂੰ ਸਵਾਲ ਪੁੱਛਿਆ ਕਿ ਇਨਾਂ ਕੋਲ ਪੰਜਾਬ ਦੇ ਭਾਲੇ ਲਈ ਕੀ- ਕੀ ਏਜੰਡੇ ਹਨ? ਪੰਜਾਬ ਦੇ ਲੋਕਾਂ ਦੀ ਭਲਾਈ ਲਈ ਕੀ- ਕੀ ਕੰਮ ਕਰਨੇ ਹਨ? ਜਦੋਂ ਕਿ ‘ਆਪ’ ਨੇ ਪੰਜਾਬ ਦੇ ਲੋਕਾਂ ਨੂੰ ਕੰਮ ਅਤੇ ਮੁੱਦਿਆਂ ਦੀ ਗਰੰਟੀਆਂ ਦਿੱਤੀਆਂ ਹਨ। ਜਿਨ੍ਹਾਂ ਵਿੱਚ ਪੰਜਾਬ ਵਿੱਚ ਮੁਫ਼ਤ ਬਿਜਲੀ, ਪਾਣੀ, ਚੰਗੇ ਸਕੂਲ, ਵਿਸ਼ਵ ਪੱਧਰੀ ਹਸਪਤਾਲ, 16 ਹਜ਼ਾਰ ਪਿੰਡ ਕਲੀਨਿਕ, ਸ਼ਹੀਦ ਫੌਜੀ ਜਵਾਨਾਂ ਦੇ ਪਰਿਵਾਰ ਨੂੰ 1 ਕਰੋੜ ਰੁਪਏ, ਨੌਜਵਾਨਾਂ ਨੂੰ ਨੌਕਰੀਆਂ ਅਤੇ ਸਰਕਾਰੀ ਸਹੂਲਤਾਂ ਲੋਕਾਂ ਦੇ ਘਰਾਂ ‘ਤੇ ਹੀ ਦੇਣ ਦੀਆਂ ਗਰੰਟੀਆਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਕੇਜਰੀਵਾਲ ਦਾ ਕੇਵਲ ਇਹੋ ਕਸੂਰ ਹੈ ਕਿ ਉਹ ਚੰਗੇ ਸਕੂਲ, ਹਸਪਤਾਲ ਬਣਾਉਣਾ ਚਾਹੁੰਦਾ, ਔਰਤਾਂ ਨੂੰ 1000 ਰੁਪਏ ਦੇਣਾ ਚਾਹੁੰਦਾ।
ਵਾਅਦੇ ਨਹੀਂ ਕਰਦੇ, ਸਗੋਂ ਗਰੰਟੀਆਂ ਦਿੰਦੇ ਹਨ ਅਤੇ ਹਰ ਗਰੰਟੀ ਪੂਰੀ ਕੀਤੀ ਜਾਂਦੀ ਹੈ। ਇਸ ਦੀ ਉਦਾਹਰਨ ਦਿੱਲੀ ਵਿਚ ਪੇਸ਼ ਕੀਤੀ ਗਈ ਹੈ।
ਚੱਢਾ ਨੇ ਪੰਜਾਬ ਵਾਸੀਆਂ ਸੁਚੇਤ ਕੀਤਾ ਕਿ ਕੀਤਾ ਕਿ ‘ਝੂਠੇ ਕਵੀ ਦੀ ਝੂਠੀ ਕਵਿਤਾ’ ਦੇ ਆਧਾਰ ਕੇਂਦਰ ਸਰਕਾਰ ਦੀ ਏਜੰਸੀ ਐਨ.ਆਈ.ਏ ਪਾਰਟੀ ਸੁਪਰੀਮੋਂ ਅਰਵਿੰਦ ਕੇਜਰੀਵਾਲ ਖ਼ਿਲਾਫ਼ ਝੂਠਾ ਪਰਚਾ ਵੀ ਦਰਜ ਕਰ ਸਕਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਰੋਧੀ ਪਾਰਟੀਆਂ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਖ਼ਿਲਾਫ਼ ਝੂਠੀਆਂ ਖ਼ਬਰਾਂ ਸੋਸ਼ਲ ਮੀਡੀਆ ‘ਤੇ ਚਲਾ ਰਹੇ ਹਨ ਅਤੇ ਅਗਲੇ ਤਿੰਨ ਦਿਨਾਂ ਵਿੱਚ ‘ਆਪ’ ਆਗੂਆਂ ਖਿਲਾਫ਼ ਮਨ ਘੜਤ ਖ਼ਬਰਾਂ, ਮੋਬਾਇਲ ਮੈਸਜ਼ ਅਤੇ ਕਹਾਣੀਆਂ ਫੈਲਾਈਆਂ ਜਾਣਗੀਆਂ। ਚੱਢਾ ਨੇ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਕਿ ਵਿਰੋਧੀ ਪਾਰਟੀਆਂ ਦੀਆਂ ‘ਆਪ’ ਖਿਲਾਫ਼ ਇਨਾਂ ਝੂਠੀਆਂ ਖਬਰਾਂ, ਅਫਵਾਹਾਂ ਅਤੇ ਮੈਸਜ਼ ‘ਤੇ ਭਰੋਸਾ ਨਹੀਂ ਕਰਨਗੇ, ਸਗੋਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ਲਈ ‘ਝਾੜੂ’ ਦਾ ਬਟਨ ਦੱਬ ਕੇ ਵਿਰੋਧੀਆਂ ਨੂੰ ਕਰਾਰੀ ਹਾਰ ਦੇਣਗੇ।

Please follow and like us:

Similar Posts