ਚੰਡੀਗੜ੍ਹ : ਦੇਸ਼ ਦੀਆਂ ਵੱਖ ਵੱਖ ਜੇਲ੍ਹਾਂ ਅੰਦਰ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਲੈਣ ਦੇ ਬਾਵਜੂਦ ਵੀ ਕਈ ਸਿੰਘ ਅਜੇ ਵੀ ਨਜਰਬੰਦ ਹਨ। ਇਨ੍ਹਾਂ ਸਿੰਘਾਂ ਵਿੱਚੋਂ ਇੱਕ ਨਾਮ ਭਾਈ ਬਲਵੰਤ ਸਿੰਘ ਰਾਜੋਆਣਾ ਜੀ ਦਾ ਵੀ ਹੈ। ਜਿਹੜੇ ਬੜੇ ਲੰਬੇ ਸਮੇਂ ਤੋਂ ਸਜ਼ਾ ਯਾਫਤਾ ਹਨ । ਹੁਣ ਭਾਈ ਬਲਵੰਤ ਸਿੰਘ ਰਾਜੋਆਣਾ ਇੱਕ ਵਾਰ ਜੇਲ੍ਹ ਅੰਦਰੋਂ ਬਾਹਰ ਆ ਰਹੇ ਹਨ। ਜੀ ਹਾਂ ਭਾਈ ਬਲਵੰਤ ਸਿੰਘ ਰਾਜੋਆਣਾ ਜੀ ਨੂੰ ਆਪਣੇ ਪਿਤਾ ਦੇ ਭੋਗ ਅਤੇ ਅੰਤਿਮ ਅਰਦਾਸ ਵਿੱਚ ਸ਼ਾਮਲ ਹੋਣ ਦੀ ਇਜਾਜ਼ਤ ਮਿਲ ਗਈ ਹੈ। ਜਸਟਿਸ ਅਜੈ ਤਿਵਾੜੀ ਤੇ ਜਸਟਿਸ ਪੰਕਜ ਜੈਨ ਦੇ ਬੈਂਚ ਵੱਲੋਂ ਪੁਲੀਸ ਨੂੰ ਹੁਕਮ ਦਿੱਤਾ ਗਿਆ ਹੈ ਕਿ ਕਿ ਸੁਰੱਖਿਆ ਦੇ ਪੁਖਤਾ ਇੰਤਜ਼ਾਮ ਕੀਤੇ ਜਾਣ।
ਦੱਸ ਦੇਈਏ ਕਿ ਪਿਛਲੇ ਦਿਨੀਂ ਭਾਈ ਬਲਵੰਤ ਸਿੰਘ ਰਾਜੋਆਣਾ ਜੀ ਦੇ ਪਿਤਾ ਜੀ ਦਾ ਦੇਹਾਂਤ ਹੋ ਗਿਆ ਸੀ ਜਿਨ੍ਹਾਂ ਦਾ ਭੋਗ ਇਕੱਤੀ ਜਨਵਰੀ ਨੂੰ ਲੁਧਿਆਣਾ ਵਿਖੇ ਪਾਏ ਜਾਣਗੇ। ਭਾਈ ਬਲਵੰਤ ਸਿੰਘ ਜੀ ਵੱਲੋਂ ਆਪਣੇ ਪਿਤਾ ਜੀ ਦੀ ਅੰਤਿਮ ਅਰਦਾਸ ਵਿੱਚ ਸ਼ਾਮਲ ਹੋਣ ਦੀ ਹਾਈਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਗਈ ਸੀ ਜਿਸ ਦਾ ਨਿਪਟਾਰਾ ਕਰਦਿਆਂ ਹੁਣ ਅਦਾਲਤ ਵੱਲੋਂ ਰਾਜੋਆਣਾ ਨੂੰ ਭੋਗ ਸਮਾਗਮ ਵਿੱਚ ਸ਼ਮੂਲੀਅਤ ਕਰਨ ਦੀ ਇਜਾਜ਼ਤ ਦਿੱਤੀ ਗਈ ਹੈ । ਭਾਈ ਬਲਵੰਤ ਸਿੰਘ ਰਾਜੋਆਣਾ ਜੀ ਇਕੱਤੀ ਜਨਵਰੀ ਵਾਲੇ ਦਿਨ ਦੁਪਹਿਰ ਇੱਕ ਵਜੇ ਤੋਂ ਦੋ ਵਜੇ ਤਕ ਜੇਲ੍ਹ ਵਿੱਚੋਂ ਬਾਹਰ ਆਪਣੇ ਪਿਤਾ ਦੇ ਭੋਗ ਸਮਾਗਮ ਵਿੱਚ ਸ਼ਮੂਲੀਅਤ ਕਰਨ ਲਈ ਪਹੁੰਚਣਗੇ ।