
ਚੰਡੀਗੜ੍ਹ, 29 ਜਨਵਰੀ: ਮੁੱਖ ਚੋਣ ਅਫ਼ਸਰ, ਪੰਜਾਬ ਡਾ. ਐਸ ਕਰੁਣਾ ਰਾਜੂ ਨੇ ਕਿਹਾ ਕਿ ਵਿਧਾਨ ਸਭਾ ਚੋਣਾਂ 2022 ਸਬੰਧੀ ਨਾਮਜ਼ਦਗੀ ਪੱਤਰ ਮਿਤੀ 30 ਜਨਵਰੀ, 2022 ਨੂੰ ਨਹੀਂ ਦਾਖਲ ਕਰਵਾਏ ਜਾ ਸਕਣਗੇ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਚੋਣ ਅਫ਼ਸਰ, ਪੰਜਾਬ ਡਾ. ਐਸ ਕਰੁਣਾ ਰਾਜੂ ਨੇ ਦੱਸਿਆ ਕਿ ਐਲਾਨੇ ਗਏ ਪ੍ਰੋਗਰਾਮ ਅਨੁਸਾਰ ਨਾਮਜ਼ਦਗੀ ਪੱਤਰ ਦਾਖਲ ਕਰਨ ਦੀ ਪ੍ਰੀਕ੍ਰਿਆ 25 ਜਨਵਰੀ, 2022 (ਮੰਗਲਵਾਰ) ਨੂੰ ਨੋਟੀਫੀਕੇਸ਼ਨ ਜਾਰੀ ਹੋਣ ਦੇ ਨਾਲ ਹੀ ਸ਼ੁਰੂ ਹੋ ਗਈ ਸੀ ਅਤੇ ਨਾਮਜ਼ਦਗੀ ਪੱਤਰ ਭਰਨ ਦੀ ਆਖਿਰੀ ਮਿਤੀ 01 ਫਰਵਰੀ 2022 ਹੈ। ਮੁੱਖ ਚੋਣ ਅਫ਼ਸਰ, ਪੰਜਾਬ ਨੇ ਦੱਸਿਆ ਮਿਤੀ 30 ਜਨਵਰੀ, 2022 ਜੋ ਕਿ ਐਤਵਾਰ ਛੁੱਟੀ ਵਾਲਾ ਦਿਨ ਹੈ, ਜਿਸ ਕਾਰਨ ਇਸ ਦਿਨ ਨਾਮਜ਼ਦਗੀ ਪੱਤਰ ਨਹੀਂ ਪ੍ਰਾਪਤ ਕੀਤੇ ਜਾਣਗੇ।
ਇੱਥੇ ਦੱਸਣਾ ਇਹ ਵੀ ਲਾਜ਼ਮੀ ਹੋ ਜਾਂਦਾ ਹੈ ਕਿ 25 ਜਨਵਰੀ 2022 ਤੋਂ ਚੋਣ ਕਮਿਸ਼ਨਰ ਵੱਲੋਂ ਨੌਮੀਨੇਸ਼ਨ ਭਰਨ ਲਈ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਸੀ ਅਤੇ ਉਸ ਸਮੇਂ ਤੋਂ ਹੀ ਸਾਰੇ ਸਿਆਸੀ ਆਗੂਆਂ ਵੱਲੋਂ ਆਪੋ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਜਾ ਰਹੇ ਹਨ। ਕੋਈ ਵੀ ਉਮੀਦਵਾਰ ਇੱਕ ਫਰਵਰੀ 2022 ਦਿਨ ਬੁੱਧਵਾਰ ਤੱਕ ਆਪਣਾ ਨਾਮਜ਼ਦਗੀ ਪੱਤਰ ਦਾਖ਼ਲ ਕਰ ਸਕਦਾ ਹੈ। ਇਸ ਉਪਰੰਤ ਸਾਰੇ ਨਾਮਜ਼ਦਗੀ ਪੱਤਰਾਂ ਦੀ ਦੋ ਫਰਵਰੀ ਵਾਲੇ ਦਿਨ ਪੜਤਾਲ ਹੋਵੇਗੀ ਜਦੋਂ ਕਿ ਕੋਈ ਵੀ ਉਮੀਦਵਾਰ ਚਾਰ ਫਰਵਰੀ ਤੱਕ ਆਪਣਾ ਨਾਮਜ਼ਦਗੀ ਪੱਤਰ ਵਾਪਸ ਲੈ ਸਨ